ਨਵੀਂ ਦਿੱਲੀ,9 ਫਰਵਰੀ (ਸਕਾਈ ਨਿਊਜ਼ ਬਿਊਰੋ)
ਇਸ ਵੇਲੇ ਦੀ ਵੱਡੀ ਖ਼ਬਰ ਦਿੱਲੀ ਤੋਂ ਸਾਹਮਣੇ ਆ ਰਹੀ ਹੈ ਜਿੱਥੋਂ ਦੀ ਪੁਲਿਸ ਨੇ ਪੰਜਾਬੀ ਗਾਇਕ ਦੀਪ ਸਿੱਧੂ ਨੂੰ ਗ੍ਰਿਫਤਾਰ ਕੀਤਾ ਹੈ । ਸਪੈਸ਼ਲ ਬ੍ਰਾਂਚ ਵੱਲੋਂ ਪੰਜਾਬੀ ਗਾਇਕ ਦੀਪ ਸਿੱਧੂ ਨੂੰ ਕਾਬੂ ਕੀਤਾ ਗਿਆ ।ਤੁਹਾਨੂੰ ਦੱਸ ਦਈਏ ਕਿ ਦਿੱਲੀ ਵੱਲੋਂ ਪੁਲਿਸ ਵੱਲੋਂ ਦੀਪ ਸਿੱਧੂ ਉੱਤੇ 1 ਲੱਖ ਦਾ ਇਨਾਮ ਵੀ ਰੱਖਿਆ ਗਿਆ ਸੀ। ਤੁਹਾਨੂੰ ਦੱਸ ਦਈਏ ਕਿ 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ ‘ਤੇ ਹਿੰਸਾ ਫੈਲਾਉਣ ਦੇ ਆਰੋਪ ਵਿੱਚ ਦੀਪ ਸਿੱਧੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।