ਦਿੱਲੀ ਪੁਲਿਸ ਵਲੋਂ ਕਿਸਾਨਾਂ ‘ਤੇ ਅੱਥਰੂ ਗੈਸ, ਲਾਠੀਚਾਰਜ, ਤੇ ਰਬੜ ਦੀਆਂ ਗੋਲੀਆਂ ਦੀ ਬਰਸਾਤ

Must Read

ਬੀ ਜੇ ਪੀ ‘ਚ ਸ਼ਾਮਿਲ ਹੋਣ ਬਾਅਦ ਮਿਥੁਨ ਚੱਕਰਵਰਤੀ ਨੇ ਲੋਕਾਂ ਨੂੰ ਆਖੀ ਵੱਡੀ ਗੱਲ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਐਤਵਾਰ ਨੂੰ ਬੰਗਾਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ...

ਸਿੰਘੂ ਬਾਰਡਰ: ਕਿਸਾਨ ਸੰਘਰਸ਼ ‘ਚ ਦੇਰ ਰਾਤ ਚੱਲੀਆਂ ਗੋਲੀਆਂ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਪਿਛਲੇ 3 ਮਹੀਨਿਆਂ ਤੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ...

ਅੱਜ ਪੇਸ਼ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ

ਚੰਡੀਗੜ੍ਹ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾਵੇਗਾ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ...

ਨਵੀਂ ਦਿੱਲੀ ,26 ਜਨਵਰੀ (ਸਕਾਈ ਨਿਊਜ਼ ਬਿਊਰੋ)

ਇੱਕ ਪਾਸੇ ਜਿੱਥੇ ਦੇਸ਼ ਵਿੱਚ 72ਵਾਂ ਗਣੰਤਤਰ ਦਿਵਸ ਮਨਾਇਆ ਜਾ ਰਿਹਾ ਹੈ ਉਥੇ ਹੀ ਦੂਜੇ ਪਾਸੇ ਹਰ ਕਿਸੇ ਦੀ ਨਜ਼ਰ ਕਿਸਾਨਾਂ ਵੱਲੋਂ ਕੀਤੀ ਜਾਣ ਵਾਲੀ ਟਰੈਕਟਰ ਪਰੇਡ ‘ਤੇ ਹੈ।ਖੇਤੀ ਕਾਨੂੰਨ ਦੇ ਵਿਰੁੱਧ ‘ਚ ਦਿੱਲੀ ਡਟੇ ਕਿਸਾਨਾਂ ਵੱਲੋਂ ਅੱਜ ਵਿਸ਼ਾਲ ਟਰੈਕਟਰ ਪਰੇਡ ਕੀਤੀ ਜਾਵੇਗੀ ।ਇਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਟਰੈਕਟਰ ਸ਼ਾਮਿਲ ਹੋਣਗੇ।

Tractor Rally Update

ਇਸੇ ਵਿਚਾਲੇ ਹੁਣ ਖਬਰ ਆ ਰਹੀ ਹੈ ਕਿ ਗਾਜੀਪੁਰ ਬਾਰਡਰ ‘ਤੇ ਕਿਸਾਨਾਂ ਨੇ ਬੈਰੀਕੇਡ ਤੋੜ ਦਿੱਤੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਦਾਗੇ ਹਨ ਤੇ ਨਾਲ ਹੀ ਕਿਸਾਨਾਂ ‘ਤੇ ਲਾਠੀਚਾਰਜ ਵੀ ਕੀਤਾ ਗਿਆ ਹੈ। ਦਰਅਸਲ, ਅਕਸ਼ਾਰਧਾਮ ਤੋਂ ਪਹਿਲਾਂ NH  24 ‘ਤੇ ਪੁਲਿਸ ਨੇ ਬੈਰੀਕੇਡ ਲਗਾਏ ਹੋਏ ਸੀ, ਜਿਨ੍ਹਾਂ ਨੂੰ ਕਿਸਾਨ ਜੱਥਿਆਂ ਨੇ ਤੋੜ ਕੇ ਦਿੱਲੀ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ।

Tractor Rally Update
ਦੱਸ ਦੇਈਏ ਕਿ ਸਿੰਘੂ ਤੇ ਟਿਕਰੀ ਬਾਰਡਰ ‘ਤੇ ਕਿਸਾਨਾਂ ਨੇ ਖੁਦ ਹੀ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿੱਤੇ ਹਨ । ਸਿੰਘੂ ਬਾਰਡਰ ‘ਤੇ ਪੁਲਿਸ ਵੱਲੋਂ ਜੋ ਟਰੱਕ ਖੜ੍ਹੇ ਕੀਤੇ ਗਏ ਸਨ, ਕਿਸਾਨਾਂ ਨੇ ਉਨ੍ਹਾਂ ਨੂੰ ਟਰੈਕਟਰ ਨਾਲ ਧੱਕ ਦਿੱਤਾ ਹੈ। ਇਸ ਤੋਂ ਇਲਾਵਾ ਉੱਥੇ ਜੋ ਕੰਟੇਨਰ ਰੱਖੇ ਗਏ ਸਨ ਉਨ੍ਹਾਂ ਨੂੰ ਵੀ ਟਰੈਕਟਰ ਨਾਲ ਬੰਨ੍ਹ ਕੇ ਹਟਾ ਦਿੱਤਾ ਗਿਆ ਹੈ।

ਗਣੰਤਤਰ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ‘ਚ ਲਹਿਰਾਇਆ ਝੰਡਾ

ਸਿੰਘੂ ਤੇ ਟਿਕਰੀ ਬਾਰਡਰ ਤੋਂ ਕਿਸਾਨਾਂ ਦੇ ਜੱਥੇ ਪੈਦਲ ਮਾਰਚ ਵੀ ਕਰ ਰਹੇ ਹਨ। ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਸਿਰਫ 5000 ਟਰੈਕਟਰਾਂ ਨਾਲ ਰੈਲੀ ਕਰਨ ਦੀ ਆਗਿਆ ਦਿੱਤੀ ਹੈ। ਹਾਲਾਂਕਿ, ਇਕੱਲੇ ਹੀ ਸਿੰਘੂ ਬਾਰਡਰ ‘ਤੇ 20 ਹਜ਼ਾਰ ਤੋਂ ਵੱਧ ਟਰੈਕਟਰ ਪਹੁੰਚ ਚੁੱਕੇ ਹਨ। ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਤਕਰੀਬਨ ਇੱਕ ਲੱਖ ਟਰੈਕਟਰ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਪਹੁੰਚਣਗੇ।

 

ਦਰਅਸਲ, ਸਿੰਘੂ ਬਾਰਡਰ ਤੋਂ ਬੈਰੀਕੇਡ ਹਟਾ ਕੇ ਕਿਸਾਨਾਂ ਦਾ ਪਹਿਲਾ ਜੱਥਾ ਤੈਅ ਸਮੇਂ ਤੋਂ ਕਾਫ਼ੀ ਪਹਿਲਾਂ ਨਿਕਲ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਲੋਕ ਨਿਰਧਾਰਤ ਰੂਟ ਤੋਂ ਬਾਹਰ ਚਲੇ ਗਏ ਹਨ ਅਤੇ ਦਿੱਲੀ ਵਿੱਚ ਦਾਖਲ ਹੋਣ ਦੀ ਤਿਆਰੀ ਵਿੱਚ ਹਨ। ਕਿਸਨਾਨ ਦੇ ਜਿਹੜੇ ਵਲੰਟੀਅਰਾਂ ਨੂੰ ਪੂਰੀ ਸੁਰੱਖਿਆ ਦੇਖਣ ਦੀ ਜਿੰਮੇਵਾਰੀ ਦਿੱਤੀ ਗਈ ਸੀ, ਉਹ ਪਹਿਲੇ ਬੈਚ ਦੇ ਜਾਰੀ ਹੋਣ ਤੋਂ ਕਾਫ਼ੀ ਸਮੇਂ ਬਾਅਦ ਸਿੰਘੂ ਬਾਰਡਰ ਤੋਂ ਰਵਾਨਾ ਹੋਏ।

LEAVE A REPLY

Please enter your comment!
Please enter your name here

Latest News

ਬੀ ਜੇ ਪੀ ‘ਚ ਸ਼ਾਮਿਲ ਹੋਣ ਬਾਅਦ ਮਿਥੁਨ ਚੱਕਰਵਰਤੀ ਨੇ ਲੋਕਾਂ ਨੂੰ ਆਖੀ ਵੱਡੀ ਗੱਲ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਐਤਵਾਰ ਨੂੰ ਬੰਗਾਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ...

ਸਿੰਘੂ ਬਾਰਡਰ: ਕਿਸਾਨ ਸੰਘਰਸ਼ ‘ਚ ਦੇਰ ਰਾਤ ਚੱਲੀਆਂ ਗੋਲੀਆਂ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਪਿਛਲੇ 3 ਮਹੀਨਿਆਂ ਤੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ।ਇਸ ਦੌਰਾਨ...

ਅੱਜ ਪੇਸ਼ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ

ਚੰਡੀਗੜ੍ਹ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾਵੇਗਾ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤਾ ਜਾਵੇਗਾ ਬਜਟ। ਆਮ...

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿਧਾਇਕ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

More Articles Like This