ਜੰਮੂ-ਕਸ਼ਮੀਰ( ਸਕਾਈ ਨਿਊਜ਼ ਪੰਜਾਬ), 5 ਮਈ 2022
ਜੰਮੂ-ਕਸ਼ਮੀਰ ‘ਚ ਵੀਰਵਾਰ ਸਵੇਰੇ 5:35 ਵਜੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.3 ਸੀ। ਭੂਚਾਲ ਦਾ ਕੇਂਦਰ ਤਜ਼ਾਕਿਸਤਾਨ ਦੱਸਿਆ ਜਾ ਰਿਹਾ ਹੈ।
ਲੋਕਾਂ ਮੁਤਾਬਕ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਅਜੇ ਤੱਕ ਕਿਸੇ ਜਾਨੀ ਅਤੇ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਭੂਚਾਲ ਦਾ ਕੇਂਦਰ ਤਜ਼ਾਕਿਸਤਾਨ ਵਿੱਚ 170 ਕਿਲੋਮੀਟਰ ਦੀ ਡੂੰਘਾਈ ਵਿੱਚ ਦੱਸਿਆ ਜਾ ਰਿਹਾ ਹੈ।
ਪਿਛਲੇ ਮਹੀਨੇ ਵੀ ਜੰਮੂ-ਕਸ਼ਮੀਰ ਵਿੱਚ ਭੂਚਾਲ ਆਇਆ ਸੀ :-
ਜੰਮੂ-ਕਸ਼ਮੀਰ ‘ਚ ਪਿਛਲੇ ਮਹੀਨੇ ਦੀ 18 ਤਰੀਕ ਨੂੰ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਸਮੇਂ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.4 ਮਾਪੀ ਗਈ ਸੀ।
ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਨੇ ਕਿਹਾ ਸੀ ਕਿ ਸੋਮਵਾਰ ਸਵੇਰੇ 12:9 ਵਜੇ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕਿਆਂ ਨੂੰ ਮਹਿਸੂਸ ਕਰਦੇ ਹੋਏ ਲੋਕ ਘਰਾਂ ਤੋਂ ਬਾਹਰ ਆ ਗਏ।