ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ)
ਗਣਤੰਤਰ ਦਿਵਸ ਮੌਕੇ ਦਿੱਲੀ ’ਚ ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਨੂੰ ਲੈ ਕੇ ਇਕ ਹੋਰ ਦੁਖਦ ਖ਼ਬਰ ਸਾਹਮਣੇ ਆਈ ਹੈ। ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਇਕ ਕਿਸਾਨ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।
ਦਿੱਲੀ ਪੁਲਿਸ ਵਲੋਂ ਕਿਸਾਨਾਂ ‘ਤੇ ਅੱਥਰੂ ਗੈਸ, ਲਾਠੀਚਾਰਜ, ਤੇ ਰਬੜ ਦੀਆਂ ਗੋਲੀਆਂ ਦੀ ਬਰਸਾਤ
ਮੀਡੀਆ ਰਿਪੋਰਟਾਂ ਮੁਤਾਬਕ, ਆਈ.ਟੀ.ਓ. ਦੇ ਨੇੜੇ ਇਕ ਕਿਸਾਨ ਦੀ ਮੌਤ ਹੋ ਗਈ ਹੈ। ਇਹ ਘਟਨਾ ਦੀਨ ਦਿਆਲ ਉਪਾਧਿਆਏ ਮਾਰਗ ਦੇ ਨੇੜੇ ਹੋਈ ਹੈ। ਜਾਣਕਾਰੀ ਮੁਤਾਬਕ, ਕਿਸਾਨ ਦੀ ਮੌਤ ਪੁਲਸ ਦੀ ਗੋਲੀ ਲੱਗਣ ਨਾਲ ਹੋਈ ਹੈ।
ਦਿੱਲੀ ‘ਚ ਕਿਸਾਨਾਂ ਨੇ ਲਹਿਰਾਇਆ ਲਾਲ ਕਿਲ੍ਹੇ ‘ਤੇ ‘ਕੇਸਰੀ ਝੰਡਾ’
ਤੁਹਾਨੂੰ ਦੱਸ ਦਈਏ ਕਿ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਵੱਲੋਂ ਅੱਜ 26 ਜਨਵਰੀ ਯਾਨੀ ਕਿ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਟਰੈਕਟਰ ਪਰੇਡ ਕੀਤੀ ਜਾ ਰਹੀ ਹੈ ਜਿਸ ਦੌਰਾਨ ਇੱਕ ਥਾਵਾਂ ‘ਤੇ ਪੁਲਿਸ ਅਤੇ ਕਿਸਾਨਾਂ ਵਿਚਾਲੇ ਖੂਨੀ ਝੜਪ ਹੋ ਰਹੀ ਹੈ ਜਿਸ ਦੌਰਾਨ ਇੱਕ ਕਿਸਾਨ ਮੌਤ ਵੀ ਹੋ ਗਈ ਜਦੋਂ ਕਿ ਕਈ ਕਿਸਾਨ ਜ਼ਖਮੀ ਦੱਸੇ ਜਾ ਰਹੇ ।