ਨਵੀਂ ਦਿੱਲੀ, 22 ਜਨਵਰੀ (ਸਕਾਈ ਨਿਊਜ਼ ਬਿਊਰੋ)
ਖੇਤੀ ਕਾਨੂੰਨਾਂ ਖਿਲਾਫ ਕੇਂਦਰ ਵਲੋਂ ਦਿੱਤੇ ਗਏ ਪ੍ਰਸਤਾਵ ਨੂੰ ਬੀਤੀ ਕੱਲ੍ਹ ਸ਼ਾਮ ਕਿਸਾਨਾਂ ਵਲੋਂ ਰੱਦ ਕਰ ਦਿੱਤਾ ਗਿਆ ਸੀ। ਅੱਜ ਇਕ ਵਾਰ ਫਿਰ ਕਿਸਾਨਾਂ ਤੇ ਕੇਂਦਰ ਦੀ ਮੋਦੀ ਸਰਕਾਰ ਵਿਚਾਲੇ ਗੱਲਬਾਤ ਹੋਣ ਜਾ ਰਹੀ ਹੈ। ਇਹ 11ਵੇਂ ਦੌਰ ਦੀ ਮੀਟਿੰਗ ਹੋਵੇਗੀ।ਹੁਣ ਦੇਖਣਾ ਹੋਵੇਗਾ ਕਿ ਇਸ ਮੀਟਿੰਗ ਵਿੱਚ ਕਿਸਾਨਾਂ ਦਾ ਕੋਈ ਹੱਲ ਨਿਕਲੇਗਾ ਜਾਂ ਫਿਰ ਨਹੀਂ ।
ਤੁਹਾਨੂੰ ਦੱਸ ਦਈਏ ਕਿ ਕੇਂਦਰ ਵੱਲੋਂ 3 ਖੇਤੀ ਕਾਨੂੰਨ ਪਾਸ ਕੀਤੇ ਗਏ ਸਨ ਜੋ ਕਿ ਕਿਸਾਨਾਂ ਨੂੰ ਮਨਜ਼ੂਰ ਨਹੀਂ ਹਨ।ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਮਾਰੂ ਕਾਨੂੰਨ ।ਇਹਨਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲੰਬੇ ਸਮੇਂ ਤੋਂ ਸੰਘਰਸ਼ ਜਾਰੀ ਹੈ ਪਰ ਕੇਂਦਰ ਸਰਕਾਰ ਇਹ ਕਾਲੇ ਕਾਨੂੰਨ ਰੱਦ ਨਹੀਂ ਕਰ ਰਹੀ ਹੈ।
10ਵੇਂ ਗੇੜ ਦੀ ਹੋਈ ਮੀਟਿੰਗ ਕੇਂਦਰ ਨੇ ਕਿਸਾਨਾਂ ਅੱਗੇ ਇਹ ਪ੍ਰਸਤਾਵ ਰੱਖਿਆ ਸੀ ਕਿ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰ ਦਿੱਤਾ ਜਾਵੇਗਾ ਪਰ ਰੱਦ ਨਹੀਂ । ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਇਸ ਪ੍ਰਸਤਾਵ ਨੂੰ ਬੀਤੀ ਸ਼ਾਮ ਮੀਟਿੰਗ ਕਰਨ ਤੋਂ ਬਾਅਦ ਰੱਦ ਕਰ ਦਿਤਾ ਗਿਆ ਹੈ।