ਕੀ ਅੱਜ ਕਿਸਾਨਾਂ ਦੀ ਉਮੀਦ ‘ਤੇ ਖਰੀ ਉਤਰੇਗੀ ਸਰਕਾਰ

Must Read

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75...

ਨਵੀਂ ਦਿੱਲੀ,20 ਜਨਵਰੀ (ਸਕਾਈ ਨਿਊਜ਼ ਬਿਊਰੋ)

ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਮੁੱਦੇ ਹੱਲ ਤੱਕ ਕੋਈ ਵੀ ਹੱਲ ਨਹੀਂ ਨਿਕਲਿਆ ਜਿੱਥੇ ਇੱਕ ਪਾਸੇ ਸਰਕਾਰ ਖੇਤੀ ਕਾਨੂੰਨਾਂ ਦੇ ਵਿੱਚ ਸੋਧ ਕਰਨ ਦੀ ਗੱਲ ‘ਤੇ ਅੜੀ ਹੋਈ ਹੈ ਉੱਥੇ ਹੀ ਦੂਜੇ ਪਾਸੇ ਇਹਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ 56 ਦਿਨਾਂ ਤੋਂ ਦਿੱਲੀ ਵਿੱਚ ਅੰਦੋਲਨ ਕਰ ਰਹੇ ਹਨ।ਜਿਸ ਦੇ ਚਲਦਿਆ ਅੱਜ ਯਾਨੀ ਕਿ 20 ਜਨਵਰੀ ਨੂੰ ਕਿਸਾਨਾਂ ਅਤੇ ਕੇਂਦਰ ਵਿਚਕਾਰ 10ਵੇਂ ਗੇੜ ਮੀਟਿੰਗ ਰਾਂਹੀ ਗੱਲਬਾਤ ਹੋਵੇਗੀ।

Protesting Farmers government to hold

ਦੱਸ ਦਈਏ ਕਿ ਇਹ ਮੀਟਿੰਗ ਪਹਿਲਾਂ 19 ਜਨਵਰੀ ਯਾਨੀ ਕਿ ਕੱਲ ਹੋਣੀ ਸੀ ਪਰ ਇਸ ਨੂੰ ਇੱਕ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ ਸੀ ਜਿਸ ਕਰਕੇ ਇਹ ਮੀਟਿੰਗ ਅੱਜ ਹੋਵੇਗੀ। ਇਸ ਬਾਰੇ ਸਰਕਾਰ ਦਾ ਕਹਿਣਾ ਹੈ ਕਿ ਕੇਂਦਰ ਅਤੇ ਕਿਸਾਨ ਇਸ ਮੁੱਦੇ ਨੂੰ ਜਲਦੀ ਤੋਂ ਜਲਦੀ ਹੱਲ ਕਰਨਾ ਚਾਹੁੰਦੇ ਹਨ, ਪਰ ਦੂਸਰੀਆਂ ਵਿਚਾਰਧਾਰਾਵਾਂ ਵਾਲੇ ਲੋਕ ਇਸ ਵਿੱਚ ਦਾਖਲ ਹੋ ਗਏ ਹਨ ਅਤੇ ਜਿਸ ਕਾਰਨ ਇਹ ਡੈੱਡਲਾਕ ਖ਼ਤਮ ਹੋਣ ਵਿੱਚ ਦੇਰੀ ਹੋ ਰਹੀ ਹੈ।

Protesting Farmers government to holdਦਰਅਸਲ, 41 ਕਿਸਾਨ ਜੱਥੇਬੰਦੀਆਂ ਨਾਲ ਸਰਕਾਰ ਦੀ ਬੈਠਕ ਦਾ ਅਹਿਮ 10ਵਾਂ ਦੌਰ ਬੁੱਧਵਾਰ ਨੂੰ ਤੈਅ ਹੋਇਆ ਹੈ। ਇਸੇ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸੋਮਵਾਰ ਨੂੰ ਉਮੀਦ ਜਤਾਈ ਕਿ ਕਿਸਾਨ ਜੱਥੇਬੰਦੀਆਂ 10ਵੇਂ ਦੌਰ ਦੇ ਗੱਲਬਾਤ ਵਿੱਚ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਹੋਰ ਵਿਕਲਪਾਂ ‘ਤੇ ਵਿਚਾਰ ਵਟਾਂਦਰੇ ਕਰਨਗੀਆਂ । ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਦਿੱਲੀ ਵਿੱਚ 26 ਜਨਵਰੀ ਨੂੰ ਆਪਣੀ ਟਰੈਕਟਰ ਰੈਲੀ ਨਾ ਕਰਨ

Protesting Farmers government to hold

ਉੱਥੇ ਦੂਜੇ ਪਾਸੇ ਸੁਪਰੀਮ ਕੋਰਟ ਬੁੱਧਵਾਰ ਨੂੰ ਕਿਸਾਨਾਂ ਦੀ 26 ਜਨਵਰੀ ਨੂੰ ਪ੍ਰਸਤਾਵਿਤ ਟਰੈਕਟਰ ਰੈਲੀ ਦੇ ਮਾਮਲੇ ਦੀ ਸੁਣਵਾਈ ਕਰੇਗੀ । ਸੁਪਰੀਮ ਕੋਰਟ ਨੇ ਸੋਮਵਾਰ ਨੂੰ ਰੈਲੀ ਰੋਕਣ ਸਬੰਧੀ ਦਿੱਲੀ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ ਕਰ ਡਿੱਟਤੀ ਸੀ। ਇਸ ਮਾਮਲੇ ਵਿੱਚ ਕੋਰਟ ਦਾ ਕਹਿਣਾ ਸੀ ਕਿ ਇਹ ਪੁਲਿਸ ‘ਤੇ ਨਿਰਭਰ ਕਰਦਾ ਹੈ ਕਿ ਉਹ ਇਸ ਦੀ ਆਗਿਆ ਦਿੰਦੀ ਹੈ ਜਾਂ ਨਹੀਂ। ਟਰੈਕਟਰ ਰੈਲੀ ਨੂੰ ਲੈ ਕੇ ਕਿਸਾਨ ਸੰਗਠਨਾਂ ਅਤੇ ਦਿੱਲੀ ਪੁਲਿਸ ਅਧਿਕਾਰੀਆਂ ਵਿਚਾਲੇ ਵੀ ਮੀਟਿੰਗ ਹੋਈ। ਕਿਸਾਨ ਜੱਥੇਬੰਦੀਆਂ ਨੇ ਸ਼ਾਂਤਮਈ ਮਾਰਚ ਦਾ ਭਰੋਸਾ ਦਿੱਤਾ ਹੈ।

 

ਦੱਸ ਦੇਈਏ ਕਿ ਕਿਸਾਨਾਂ ਦੇ ਮੁੱਦੇ ‘ਤੇ ਸੁਪਰੀਮ ਕੋਰਟ ਦੀ ਕਮੇਟੀ ਦੀ ਪਹਿਲੀ ਬੈਠਕ ਮੰਗਲਵਾਰ ਨੂੰ ਦਿੱਲੀ ਵਿਚ ਹੋਈ। ਇਸ ਦੌਰਾਨ ਕਮੇਟੀ ਨੇ 21 ਜਨਵਰੀ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦੇਣ ਦਾ ਐਲਾਨ ਕੀਤਾ । ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਰੀ ਬਿਆਨ ਵਿੱਚ ਕਮੇਟੀ ਨੇ ਉਮੀਦ ਜਤਾਈ ਕਿ ਸਾਰੀਆਂ ਸੰਸਥਾਵਾਂ ਅਤੇ ਹਿੱਸੇਦਾਰ ਵਿਚਾਰ ਵਟਾਂਦਰੇ ਦੀ ਪ੍ਰਕਿਿਰਆ ਵਿੱਚ ਸ਼ਾਮਿਲ ਹੋਣਗੇ। ਕਮੇਟੀ ਨੇ ਕਿਹਾ ਕਿ, “ਜੋ ਲੋਕ ਸਾਨੂੰ ਮਿਲਣਾ ਚਾਹੁੰਦੇ ਹਨ, ਉਹ ਮਿਲ ਸਕਦੇ ਹਨ।

ਹੋਰ ਲੋਕ ਵੀਡੀਓ ਕਾਨਫਰੰਸਿੰਗ ਰਾਹੀਂ ਜੁੜ ਸਕਦੇ ਹਨ।” ਸਰਕਾਰ ਵੱਲੋਂ ਉਨ੍ਹਾਂ ਸਾਰੇ ਹਿੱਸੇਦਾਰਾਂ ਲਈ ਇੱਕ ਵੈੱਬ ਪੋਰਟਲ ਵੀ ਬਣਾਇਆ ਜਾ ਰਿਹਾ ਹੈ ਜੋ ਆਪਣੇ ਸੁਝਾਅ ਅਤੇ ਰਾਏ ਦੇਣ ਲਈ ਦਿੱਲੀ ਨਹੀਂ ਆ ਰਹੇ ਹਨ।

LEAVE A REPLY

Please enter your comment!
Please enter your name here

Latest News

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75 ਨਸਾਂ ਤਸਕਰਾਂ ਨੂੰ ਕਾਬੂ ਕਰਨ...

ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਭਗਵੰਤ ਮਾਨ ਦੀ ਲੋਕਾਂ ਨੂੰ ਵੱਡੀ ਅਪੀਲ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਜ ਪਿੰਡ ਕੋਟਭਾਈ 'ਚ ਜਨਸਭਾ ਨੂੰ ਸੰਬੋਧਨ...

ਗੜਸ਼ੰਕਰ ‘ਚ ਵੰਡੇ ਗਏ ਸਮਾਰਟ ਰਾਸ਼ਨ ਕਾਰਡ

ਹੁਸ਼ਿਆਰਪੁਰ (ਅਮਰੀਕ ਕੁਮਾਰ),7 ਮਾਰਚ ਸਰਕਾਰ ਵਲੋਂ ਸੂਬੇ ਭਰ ਦੇ ਵਿੱਚ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਕਸਦ ਦੇ ਨਾਲ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ...

More Articles Like This