ਚੱਕਾ ਜਾਮ ਤੋਂ ਬਾਅਦ ਹੁਣ ਕਿਸਾਨਾਂ ਨੇ ਕਰਤਾ ਇਹ ਵੱਡਾ ਐਲਾਨ,ਅੱਜ ਹਰਿਆਣਾ ‘ਚ ਹੋਵੇਗਾ ਕਿਸਾਨਾਂ ਦਾ ਵੱਡਾ ਇੱਕਠਾ

Must Read

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ....

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ...

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ...

ਨਵੀਂ ਦਿੱਲੀ ,7 ਫਰਵਰੀ (ਸਕਾਈ ਨਿਊਜ਼ ਬਿਊਰੋ)

ਕਿਸਾਨਾਂ ਵੱਲੋਂ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਦੀ ਮੰਗ ਕੀਤੀ ਜਾ ਰਹੀ ਹੈ। ਕੇਂਦਰ ਦੇ ਇਨ੍ਹਾਂ ਕਾਨੂੰਨਾਂ ਖਿਲਾਫ ਸ਼ਨੀਵਾਰ ਯਾਨੀ ਕਿ ਬੀਤੇ ਦਿਨ ਨੂੰ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਚੱਕਾ ਜਾਮ ਕੀਤਾ ਗਿਆ ਸੀ ਜਿਸ ਦਾ ਅਸਰ ਪੂਰੇ ਭਾਰਤ ਵਿੱਚ ਦੇਖਣ ਨੂੰ ਮਿਿਲਆ । ਬਹੁਤ ਸਾਰੇ ਸ਼ਹਿਰਾਂ ਵਿੱਚ ਜਦੋਂ ਚੱਕਾ ਜਾਮ ਕਰਨ ਲਈ ਕਿਸਾਨ ਸੜਕਾਂ ‘ਤੇ ਉਤਰੇ ਤਾਂ ਆਵਾਜਾਈ ਦੀ ਰਫ਼ਤਾਰ ਪੂਰੀ ਤਰ੍ਹਾਂ ਠੱਪ ਹੋ ਗਈ। ਦੇਸ਼ ਵਿੱਚ ਚੱਕਾ ਜਾਮ ਕਰਨ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਚਰਖੀ ਅੱਜ ਦਾਦਰੀ ਵਿੱਚ ਹੋਣ ਵਾਲੀ ਮਹਾਪੰਚਾਇਤ ਵਿੱਚ ਸ਼ਾਮਿਲ ਹੋਣਗੇ।

ਅੱਜ ਕਰਨਗੇ ਪੀ.ਐਮ ਮੋਦੀ ਪੱਛਮੀ ਬੰਗਾਲ ਅਤੇ ਅਸਾਮ ਦਾ ਦੌਰਾ

ਦਰਅਸਲ, ਹਰਿਆਣਾ ਦੇ ਚਰਖੀ ਦਾਦਰੀ ਵਿੱਚ ਸਵੇਰੇ 11 ਵਜੇ ਪਹਿਲੀ ਕਿਸਾਨ ਮਹਾਪੰਚਾਇਤ ਹੋਵੇਗੀ, ਜਦੋਂਕਿ ਦੂਸਰੀ ਕਿਸਾਨ ਮਹਾਪੰਚਾਇਤ ਦੁਪਹਿਰ 2 ਵਜੇ ਚਰਖੀ ਦਾਦਰੀ ਵਿਖੇ ਹੋਵੇਗੀ । ਮਹਾਪੰਚਾਇਤ ਤੋਂ ਪਹਿਲਾਂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਅਤੇ ਕਿਹਾ ਹੈ ਕਿ ਅੰਦੋਲਨ 2 ਅਕਤੂਬਰ ਤੱਕ ਜਾਰੀ ਰਹੇਗਾ । ਉਨ੍ਹਾਂ ਕਿਹਾ ਕਿ ਅਸੀਂ ਕਿਸੇ ਨੇਤਾ ਨਾਲ ਫੋਨ ’ਤੇ ਗੱਲ ਨਹੀਂ ਕਰਨਾ ਚਾਹੁੰਦੇ । ਸਰਕਾਰ ਨਾਲ ਹੁਣ ਬਰਾਬਰ ਦੀ ਗੱਲ ਹੋਵੇਗੀ ।

ਦਿੱਲੀ ਦੇ ਓਖਲਾ ਇਲਾਕੇ ‘ਚ ਲੱਗੀ ਭਿਆਨਕ ਅੱਗ ਦੀਆਂ ਦੇਖੋ ਤਸਵੀਰਾਂ

Farmers Mahapanchayat in Charkhi Dadri

ਦੱਸ ਦੇਈਏ ਕਿ ਕਿਸਾਨਾਂ ਦੇ ਸਮਰਥਨ ਵਿੱਚ ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਵਿੱਚ ਲਗਾਤਾਰ ਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ । ਹਰਿਆਣਾ ਦੇ ਫ਼ਤਿਹਾਬਾਦ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਨੇ ਸ਼ਨੀਵਾਰ ਨੂੰ ਮਹਾਪੰਚਾਇਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਨੇਤਾਵਾਂ ਨੂੰ ਮਾਡਰਨ ਡਾਕੂ ਦੱਸਿਆ। ਉੱਥੇ ਹੀ ਰਾਕੇਸ਼ ਟਿਕੈਤ ਮਹਾਪੰਚਾਇਤ ਵਿੱਚ ਹਿੱਸੇਦਾਰੀ ਕਰਨ ਵਾਲੇ ਹਨ। ਇਸ ਦੌਰਾਨ ਟਿਕੈਤ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵਿਚਾਲੇ ਆਪਣੀ ਗੱਲ ਰੱਖਣਗੇ।

‘ਇਸ਼ਕਬਾਜ਼’ ਫੇਮ ਨਕੁਲ ਮਹਿਤਾ 8 ਸਾਲ ਬਾਅਦ ਬਣੇ ਪਿਤਾ, ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਖ਼ੁਸ਼ੀ

ਜ਼ਿਕਰਯੋਗ ਹੈ ਕਿ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਕਿਸਾਨ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਘੱਟ ਕਿਸੇ ਵੀ ਚੀਜ਼ ਨੂੰ ਮੰਨਣ ਲਈ ਤਿਆਰ ਨਹੀਂ ਹਨ। ਕੇਂਦਰ ਸਰਕਾਰ ਨੇ ਇੱਥੋਂ ਤੱਕ ਕਿਹਾ ਹੈ ਕਿ ਉਹ ਇਨ੍ਹਾਂ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰ ਦੇਣਗੇ ਅਤੇ ਇਸ ਦੌਰਾਨ ਜੋ ਸੁਝਾਅ ਆਉਣਗੇ ਉਨ੍ਹਾਂ ਨੂੰ ਨਵੇਂ ਸਿਰੇ ਤੋਂ ਲਾਗੂ ਕੀਤਾ ਜਾਵੇਗਾ । ਪਰ ਕਿਸਾਨਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਜਦੋਂ ਤੱਕ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਨ੍ਹਾਂ ਦੀ ਘਰ ਵਾਪਸੀ ਨਹੀਂ ਹੋਵੇਗੀ।

LEAVE A REPLY

Please enter your comment!
Please enter your name here

Latest News

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ....

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਫੌਤ ਹੋਏ...

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕਰ ਦਿੱਤੀਆਂ...

ਕੈਪਟਨ ‘ਤੇ ਭੜਕੇ ਸੁਖਬੀਰ ਬਾਦਲ ਨੇ ਸਟੇਜ ਤੋਂ ਕਰਤੇ ਵੱਡੇ ਐਲਾਨ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਸੈਕਟਰ-25 ਵਿਖੇ ਆਯੋਜਿਤ ਰੈਲੀ ਦੌਰਾਨ ਕੈਪਟਨ ਸਰਕਾਰ ਦੀ ਪਿਛਲੇ 4...

ਰਿਸ਼ਵਤ ਲੈਣ ਵਾਲਾ ਏ .ਐੱਸ .ਆਈ ਸਸਪੈਂਡ

ਤਰਨਤਾਰਨ (ਰਿੰਪਲ ਗੌਲਣ),1 ਮਾਰਚ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੀ ਪੁਲਸ ਚੌਕੀ ਮਾਣੋਚਾਹਲ ਕਲਾਂ ਦੇ ਏ ਐੱਸ ਆਈ ਅਮਰਜੀਤ ਸਿੰਘ ਵੱਲੋਂ ਸ੍ਰੀਮਤੀ ਹਰਵਿੰਦਰ ਕੌਰ ਪਿੰਡ...

More Articles Like This