ਚੰਡੀਗੜ੍ਹ,24 ਫਰਵਰੀ (ਸਕਾਈ ਨਿਊਜ਼ ਬਿਊਰੋ)
ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ ‘ਤੇ ਡਟੇ ਕਿਸਾਨਾਂ ਨੂੰ ਅੱਜ 3 ਮਹੀਨੇ ਪੂਰੇ ਹੋਣ ਵਾਲੇ। ਇਸ ਦੌਰਾਨ ਕਿਸਾਨਾਂ ਅਤੇ ਸਰਕਾਰ ਵਿਚਾਲੇ 11 ਮੀਟਿੰਗਾਂ ਹੋ ਚੱੁਕੀਆਂ ਹਨ ਪਰ ਹਾਂਲੇ ਤੱਕ ਕਿਸਾਨਾਂ ਦਾ ਕੋਈ ਹੱਲ ਨਹੀਂ ਨਿਕਲਿਆ।ਸਰਕਾਰ ਕਿਸਾਨਾਂ ਦੀ ਮੰਗਾਂ ਮੰਗਣ ਲਈ ਤਿਆਰ ਨਹੀਂ ਹੈ।ਇਸ ਦੌਰਾਨ ਕਿਸਾਨ ਜੱਥੇਬੰਦੀਆਂ ਵੱਲੋਂ ਲਗਾਤਾਰ ਨਵੀਂ ਪ੍ਰੋਗਰਾਮ ਉਲੀਕੇ ਜਾ ਰਹੇ ਹਨ।ਅਤੇ ਕਿਸਾਨਾਂ ਵੱਲੋਂ ਇਹਨਾਂ ਪ੍ਰੋਗਰਾਮਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।
ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਮਹਾਪੰਚਾਇਤਾਂ ਕੀਤੀਆਂ ਜਾ ਰਹੀਆਂ ਅਤੇ ਕੱਲ ਕਿਸਾਨਾਂ ਵੱਲੋਂ ਪੱਗੜੀ ਸੰਭਾਲ ਦਿਵਸ ਮਨਾਇਆ ਗਿਆ ਹੈ ਤੇ ਅੱਜ ਕਿਸਾਨਾਂ ਵੱਲੋਂ ਦਮਨ ਵਿਰੋਧੀ ਦਿਵਸ ਮਨਾਇਆ ਜਾਵੇਗਾ। ਇਸ ਪ੍ਰੋਗਰਾਮ ਵਿੱਚ ਕਿਸਾਨ ਸਰਕਾਰ ਵੱਲੋਂ ਅੰਦੋਲਨ ਨੂੰ ਤਾਰ ਪੀਡੋ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਉਹਨਾਂ ਨੂੰ ਬੇਨਕਾਬ ਕੀਤਾ ਜਾਵੇਗਾ।ਅੱਜ ਕਿਸਾਨਾਂ ਵੱਲੋਂ ਤਹਿਸੀਲਾਂ ਅਤੇ ਜ਼ਿਲ੍ਹਾਂ ਹੈੱਡਕੁਆਰਟਰਾਂ ‘ਚ ਰਾਸ਼ਟਰਪਤੀ ਦੇ ਨਾਮ ‘ਤੇ ਮੰਗ ਪੱਤਰ ਦਿੱਤੇ ਜਾਣਗੇ
ਜਿਸ ਵਿੱਚ ਕਿਸਾਨਾਂ ਨੇ ਇਹ ਮੰਗ ਕੀਤੀ ਹੈ ਕਿ ਜੋ ਪੁਲਿਸ ਜਾਂ ਸਰਕਾਰ ਵੱਲੋਂ ਇਸ ਅੰਦੋਲਨ ਦੌਰਾਨ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਗਿਆ ਹੈ ਉਹਨਾਂ ‘ਤੇ ਰੋਕ ਲਗਾਈ ਜਾਵੇ।ਜੋ ਕਿਸਾਨ ਆਗੂਆਂ ਨੂੰ ਨੋਟਿਸ ਉਹ ਵੀ ਬੰਦ ਕੀਤੇ ਜਾਣ ।ਕਿਸਾਨਾਂ ਵੱਲੋਂ ਅੱਜ ਜੋ ਬੇਕਸੂਰ ਕਿਸਾਨ ਦਿੱਲੀ ਦੀਆਂ ਵੱਖ –ਵੱਖ ਜੇਲ੍ਹਾਂ ਵਿੱਚ ਬੰਦ ਨੇ ਉਹਨਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ।ਇਸ ਅੰਦੋਲਨ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣ ਵਾਲੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਯਾਦ ਕੀਤਾ ਜਾਵੇਗਾ।ਨੌਜਵਾਨ ਪੀੜੀ ਵੀ ਇਸ ਅੰਦੋਲਨ ਵਿੱਚ ਆਪਣੀ ਵਧੀਆਂ ਭੂਮਿਕਾ ਨਿਭਾ ਰਹੀ ਹੈ
ਸੋ ਤੁਹਾਨੂੰ ਦੱਸ ਦਈਏ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਕਿਸਾਨਾਂ ਦੀ ਇੱਕੋ ਮੰਗ ਹੈ ਕਿ ਕੇਂਦਰ ਸਰਕਾਰ ਨੇ ਜੋ 3 ਖੇਤੀ ਕਾਨੂੰਨ ਲਾਗੂ ਕੀਤੇ ਹਨ ਉਹ ਰੱਦ ਕੀਤੇ ਜਾਣ।