ਅੱਜ ਇੱਕ ਦਿਨ ਦੀ ਭੁੱਖ ਹੜਤਾਲ ‘ਤੇ ਬੈਠਣਗੇ ਕਿਸਾਨ, ਮਨਾਉਣਗੇ ਸਦਭਾਵਨਾ ਦਿਵਸ

Must Read

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ...

ਨਵੀਂ ਦਿੱਲੀ,30 ਜਨਵਰੀ (ਸਕਾਈ ਨਿਊਜ਼ ਬਿਊਰੋ)

ਕੜਾਕੇ ਦੀ ਠੰਡ ਵਿੱਚ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ।ਇਸੇ ਵਿਚਾਲੇ ਕਿਸਾਨ ਜੱਥੇਬੰਦੀਆਂ ਦੇ ਨੇਤਾਵਾਂ ਨੇ ਸ਼ੁੱਕਰਵਾਰ ਨੂੰ ਇਹ ਗੱਲ ਆਖੀ ਸੀ ਕਿ ਉਹ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ 30 ਜਨਵਰੀ ਨੂੰ ਮਹਾਤਮਾ ਗਾਂਧੀ ਦੀ ਬਰਸੀ ‘ਤੇ ਸਦਭਾਵਨਾ ਦਿਵਸ ਮਨਾਉਣਗੇ।ਇਸ ਨਾਲ ਹੀ ਇੱਕ ਦਿਨ ਦਾ ਵਰਤ ਵੀ ਰੱਖਣਗੇ।ਕਿਸਾਨ ਆਗੂਆਂ ਨੇ ਦਿੱਲੀ ਦੇ ਸਿੰਘੂ ਬਾਰਡਰ ‘ਤੇ ਪ੍ਰੈਸ ਕਾਨਫਰੰਸ ਦੌਰਾਨ ਇਹ ਕਿਹਾ ਕਿ ਇਹ ਵਰਤ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰੱਖਿਆ ਜਾਵੇਗਾ।

Farmers to hold Sadbhavna Diwas

ਉਨ੍ਹਾਂ ਨੇ ਦੇਸ਼ ਦੇ ਲੋਕਾਂ ਨੂੰ ਇਸ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ । ਕਿਸਾਨ ਨੇਤਾਵਾਂ ਨੇ ਭਾਜਪਾ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਦੋਸ਼ ਲਾਇਆ ਕਿ ਉਹ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸ਼ਾਂਤਮਈ ਅੰਦੋਲਨ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਖਤਮ ਕਰਨ ਦੀ ਸਾਜ਼ਿਸ਼ ਹੁਣ ਸਾਹਮਣੇ ਆ ਗਈ ਹੈ।

ਕਿਸਾਨ ਨੇਤਾਵਾਂ ਨੇ ਇਹ ਵੀ ਦਾਅਵਾ ਕੀਤਾ ਕਿ ਵੀਰਵਾਰ ਦੀ ਰਾਤ ਨੂੰ ਗਾਜ਼ੀਪੁਰ ਸਰਹੱਦ ਤੋਂ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਹਟਾਉਣ ਦੀ ਪੁਲਿਸ ਵੱਲੋਂ ਕਥਿਤ ਕੋਸ਼ਿਸ਼ ਤੋਂ ਬਾਅਦ ਸਾਰੇ ਪ੍ਰਮੁੱਖ ਵਿਰੋਧ ਸਥਾਨਾਂ – ਗਾਜ਼ੀਪੁਰ, ਸਿੰਘੂ ਅਤੇ ਟਿਕਰੀ ਵਿੱਚ ਅੰਦੋਲਨਕਾਰੀਆਂ ਦੀ ਗਿਣਤੀ ਵੱਧ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਯੁਧਿਸ਼ਟੀਰ ਸਿੰਘ ਨੇ ਕਿਹਾ ਕਿ ਸਾਨੂੰ ਇਨ੍ਹਾਂ (ਭਾਜਪਾ) ਲੋਕਾਂ ਦੇ ਰਾਸ਼ਟਰੀ ਝੰਡੇ ਦਾ ਸਨਮਾਨ ਕਰਨ ਬਾਰੇ ਵਿਆਖਿਆ ਦੀ ਲੋੜ ਨਹੀਂ ਹੈ।

Farmers to hold Sadbhavna Diwas

ਇੱਥੇ ਬੈਠੇ ਬਹੁਤੇ ਕਿਸਾਨਾਂ ਦੇ ਬੱਚੇ ਸਰਹੱਦਾਂ ‘ਤੇ ਦੇਸ਼ ਲਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਨੇ ਇਸ ਨੂੰ ਹੋਰ ਤੇਜ਼ ਕਰ ਦਿੱਤਾ ਹੈ ਕਿਉਂਕਿ ਪਿਛਲੀ ਰਾਤ ਦੀ ਘਟਨਾ ਤੋਂ ਬਾਅਦ ਤੋਂ ਜ਼ਿਆਦਾ ਲੋਕ ਇਸ ਅੰਦੋਲਨ ਵਿੱਚ ਸ਼ਾਮਿਲ ਹੋਏ ਹਨ।

ਦੱਸ ਦੇਈਏ ਕਿ ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੀ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਇਸ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਜਪਾ ਸਰਕਾਰ ਹੁਣ ਚੱਲ ਰਹੀ ਸ਼ਾਂਤਮਈ ਕਿਸਾਨੀ ਅੰਦੋਲਨ ਨੂੰ ਫਿਰਕੂ ਰੰਗ ਦੇ ਰਹੀ ਹੈ । ਇਸ ਸਬੰਧੀ ਕਿਸਾਨ ਯੂਨੀਅਨ ਦੇ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਹੋਰ ਰਾਜਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਇਸ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਦਿੱਲੀ ਵੱਲ ਵੱਧ ਰਹੇ ਹਨ।

Farmer Protests: Students Join Farmers At Delhi-Haryana Border

ਉਨ੍ਹਾਂ ਨੇ ਦਾਅਵਾ ਕੀਤਾ ਕਿ ਮੋਹਾਲੀ ਤੋਂ 800 ਤੋਂ ਵੱਧ ਟਰੈਕਟਰ ਟਰਾਲੀਆਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਆ ਰਹੀਆਂ ਹਨ । ਪਾਲ ਨੇ ਸਰਕਾਰ ਨੂੰ ਸਾਰੀਆਂ ਅੰਦੋਲਨ ਵਾਲੀਆਂ ਥਾਵਾਂ ‘ਤੇ ਇੰਟਰਨੈੱਟ ਸੇਵਾਵਾਂ ਬਹਾਲ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇ ਅਜਿਹਾ ਨਾ ਕੀਤਾ ਗਿਆ ਤਾਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

LEAVE A REPLY

Please enter your comment!
Please enter your name here

Latest News

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ ਕਿ ਉਹ ਯੂਨੀਵਰਸਿਟੀ ਵਿੱਚ ਪੰਜਾਬ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ 28 ਮਾਰਚ,...

ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ,ਅਨੁਰਾਗ ਕਸ਼ਯਪ ਅਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਦੀ ਰੇਡ

ਮੁੰਬਈ,3 ਮਾਰਚ (ਸਕਾਈ ਨਿਊਜ਼ ਬਿਊਰੋ) ਫਿਲਮੀ ਜਗਤ ਨਾਲ ਜੁੜੀ ਖ਼ਬਰ ਮੁੰਬਈ ਤੋਂ ਆ ਰਹੀ ਹੈ।ਇਨਕਮ ਟੈਕਸ ਦੀਆਂ ਕਈ ਟੀਮਾਂ ਨੇ ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ ਅਤੇ...

ਦੇਖੋ ਪਤਨੀ ਤੋਂ ਮਿਲੀ ਹੱਲਾਸੇਰੀ ਨਾਲ ਕਿਸਾਨ ਨੇ ਕਿਸ ਢੰਗ ਨਾਲ ਕੀਤੀ ਖੇਤੀ !

ਫਰੀਦਕੋਟ (ਗਗਨਦੀਪ ਸਿੰਘ ),3 ਮਾਰਚ ਜਿਥੇ ਇਹਨੀਂ ਦਿਨੀ ਕਥਿਤ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆ ਵੱਲੋਂ ਦਿੱਲੀ ਵਿਖੇ ਬੀਤੇ ਕਰੀਬ 3 ਮਹੀਨਿਆ ਤੋਂ...

More Articles Like This