ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

Must Read

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ...

28 ਜਨਵਰੀ (ਸਕਾਈ ਨਿਊਜ਼ ਬਿਊਰੋ)

ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ ਗਿਆ ਸੀ ।ਪੰਜਾਬੀ ਸਿੰਗਰ ਦੀਪ ਸਿੱਧੂ ਲੋਕਾਂ ਨੂੰ ਭੜਕਾਉਣ ਦੇ ਆਰੋਪ ਲਗਾਏ ਜਾ ਰਹੇ ਹਨ ਇਸ ਨੂੰ ਲੈ ਕੇ ਹੁਣ ਦੀਪ ਸਿੱਧੂ ਨੇ ਖ਼ੁਦ ਨੂੰ ਬੇਕਸੁਰ ਦੱਸਿਆ ਹੈ।ਦੀਪ ਸਿੱਧੂ ਨੇ ਬੁੱਧਵਾਰ ਦੇਰ ਰਾਤ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕਿਸਾਨ ਨੇਤਾਵਾਂ ਨੂੰ ਧਮਕੀ ਦਿੰਦੇ ਹੋਏ ਕਿਹਾ ਕਿ -ਤੁਸੀਂ ਮੈਨੂੰ ਗੱਦਾਰ ਦਾ ਸਰਟੀਫਿਕੇਟ ਦਿੱਤਾ ਹੈ, ਜੇ ਮੈਂ ਤੁਹਾਡੀਆਂ ਪਰਤਾਂ ਖੋਲ੍ਹਣਾ ਸ਼ੁਰੂ ਕਰਾਂਗਾ ਤਾਂ ਤੁਹਾਨੂੰ ਦਿੱਲੀ ਤੋਂ ਭੱਜਣ ਦਾ ਰਸਤਾ ਨਹੀਂ ਮਿਲੇਗਾ।

ਸਿੱਧੂ ਨੇ ਇਸ ਤੋਂ ਅੱਗੇ ਬੋਲਦਿਆਂ ਕਿਹਾ ਕਿ ਮੈਨੂੰ ਇਸ ਲਈ ਲਾਈਵ ਹੋਣਾ ਪਿਆ ਕਿਉਂਕਿ ਮੇਰੇ ਖਿਲਾਫ ਨਫ਼ਰਤ ਫੈਲਾਈ ਜਾ ਰਹੀ ਹੈ । ਬਹੁਤ ਕੁਝ ਝੂਠ ਫੈਲਾਇਆ ਜਾ ਰਿਹਾ ਹੈ। ਮੈਂ ਬਹੁਤ ਦਿਨਾਂ ਤੋਂ ਇਹ ਸਭ ਦੇਖ ਰਿਹਾ ਸੀ ਕਿਉਂਕਿ ਮੈਂ ਨਹੀਂ ਚਾਹੁੰਦਾ ਸੀ ਕਿ ਸਾਡੇ ਸਾਂਝੇ ਸੰਘਰਸ਼ ਨੂੰ ਠੇਸ ਪਹੁੰਚੇ, ਪਰ ਤੁਸੀ ਜਿਸ ਪੜਾਅ ‘ਤੇ ਆ ਗਏ ਹੋ ਉਥੇ ਕੁਝ ਗੱਲਾਂ ਕਰਨੀਆਂ ਬਹੁਤ ਜਰੂਰੀ ਹੋ ਗਈਆਂ ਹਨ।

ਸਿੱਧੂ ਨੇ ਵੀਡੀਓ ਵਿੱਚ ਬੋਲਦਿਆ ਕਿਹਾ ਕਿ ਉਸ ਦੌਰਾਨ ਸਟੇਜ ‘ਤੇ ਸਥਿਤੀ ਅਜਿਹੀ ਹੋ ਗਈ ਸੀ ਕਿ ਉਸ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਉਥੋਂ ਚਲੇ ਗਏ। ਇਸ ਤੋਂ ਬਾਅਦ ਨਿਹੰਗਾਂ ਦੀਆਂ ਜੱਥੇਬੰਦੀਆਂ ਨੇ ਹਾਲਾਤ ਖਰਾਬ ਹੋਣ ਦਾ ਕਹਿੰਦੇ ਹੋਏ ਮੈਨੂੰ ਉੱਥੇ ਬੁਲਾਇਆ। ਮੈਂ ਉੱਥੇ ਸਟੇਜ ‘ਤੇ ਜਾ ਕੇ ਕਿਸਾਨ ਆਗੂਆਂ ਦਾ ਸਮਰਥਨ ਕੀਤਾ। ਦਿੱਲੀ ਹਿੰਸਾ ਬਾਰੇ ਬੋਲਦਿਆਂ ਦੀਪ ਸਿੱਧੂ ਨੇ ਕਿਹਾ ਕਿ ਜਦੋਂ ਮੈਂ ਲਾਲ ਕਿਲ੍ਹੇ ‘ਤੇ ਪਹੁੰਚਿਆ ਤਾਂ ਗੇਟ ਟੁੱਟ ਚੁੱਕਿਆ ਸੀ।

ਹਜ਼ਾਰਾਂ ਦੀ ਭੀੜ ਉਸ ਵਿੱਚ ਖੜ੍ਹੀ ਸੀ। ਮੈਂ ਬਾਅਦ ਵਿੱਚ ਉਸ ਸੜਕ ‘ਤੇ ਪਹੁੰਚਿਆ ਜਿੱਥੇ ਸੈਂਕੜੇ ਟਰੈਕਟਰ ਪਹਿਲਾਂ ਹੀ ਖੜ੍ਹੇ ਸਨ। ਮੈਂ ਪੈਦਲ ਹੀ ਕਿਲ੍ਹੇ ਦੇ ਅੰਦਰ ਪਹੁੰਚਿਆ । ਉਥੇ ਕੋਈ ਕਿਸਾਨ ਆਗੂ ਨਜ਼ਰ ਨਹੀਂ ਆਇਆ । ਇੱਥੇ ਕੋਈ ਵੀ ਵਿਅਕਤੀ ਨਹੀਂ ਸੀ ਜੋ ਵੱਡੀਆਂ ਗੱਲਾਂ ਕਰ ਰਹੇ ਸੀ।

ਇਸ ਤੋਂ ਇਲਾਵਾ ਸਿੱਧੂ ਨੇ ਸਫਾਈ ਦਿੰਦਿਆਂ ਕਿਹਾ ਕਿ ਅਸੀਂ ਕਿਸੇ ਜਨਤਕ ਥਾਂ ਨੂੰ ਨੁਕਸਾਨ ਨਹੀਂ ਪਹੁੰਚਾਇਆ ਨਾਂ ਹੀ ਕੋਈ ਹਿੰਸਾ ਕੀਤੀ ਹੈ । ਕਿਸੇ ਨੇ ਸਾਡੇ ਲੋਕਾਂ ‘ਤੇ ਲਾਠੀਚਾਰਜ ਨਹੀਂ ਕੀਤਾ, ਸਭ ਕੁਝ ਸੁਚਾਰੂ ਢੰਗ ਨਾਲ ਹੋ ਗਿਆ।

ਅਸੀਂ ਸਰਕਾਰ ਨੂੰ ਦਿਖਾਉਣਾ ਚਾਹੁੰਦੇ ਸੀ ਕਿ ਸਾਡੇ ਅਧਿਕਾਰ ਦਿੱਤੇ ਜਾਣੇ ਚਾਹੀਦੇ ਹਨ। ਸਾਡੀਆਂ ਮੰਗਾਂ ਮੰਨੀਆਂ ਜਾਣੀਆਂ ਚਾਹੀਦੀਆਂ ਹਨ, ਕਿਉਂਕਿ ਪਿਛਲੇ ਛੇ ਮਹੀਨਿਆਂ ਤੋਂ ਸਾਡੇ ਪ੍ਰਤੀ ਸਰਕਾਰ ਦਾ ਰਵੱਈਆ ਸਹੀ ਨਹੀਂ ਸੀ, ਉਨ੍ਹਾਂ ਨੇ ਵਾਰ-ਵਾਰ ਸਾਡਾ ਅਪਮਾਨ ਕੀਤਾ।

ਦੱਸ ਦੇਈਏ ਕਿ ਕਿਸਾਨ ਜੱਥੇਬੰਦੀਆਂ ਨੇ ਦਿੱਲੀ ਵਿੱਚ ਕਿਸਾਨਾਂ ਦੇ ਟਰੈਕਟਰ ਮਾਰਚ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦਾ ਦੋਸ਼ ਦੀਪ ਸਿੱਧੂ ‘ਤੇ ਲਗਾਇਆ ਹੈ । ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦਾ ਲਾਲ ਕਿਲ੍ਹੇ ‘ਤੇ ਜਾਣ ਦਾ ਕੋਈ ਪ੍ਰੋਗਰਾਮ ਨਹੀਂ ਸੀ। ਦੀਪ ਸਿੱਧੂ ਨੇ ਕਿਸਾਨਾਂ ਨੂੰ ਭੜਕਾਇਆ ਅਤੇ ਆਊਟਰ ਰਿੰਗ ਰੋਡ ਤੋਂ ਲਾਲ ਕਿਲ੍ਹੇ ਤੱਕ ਲੈ ਗਏ । ਇਸ ਕੇਸ ਵਿੱਚ ਦਰਜ ਐਫਆਈਆਰ ਵਿੱਚ ਸਿੱਧੂ ਦਾ ਨਾਮ ਵੀ ਸ਼ਾਮਿਲ ਹੈ।

LEAVE A REPLY

Please enter your comment!
Please enter your name here

Latest News

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ ਕਿ ਉਹ ਯੂਨੀਵਰਸਿਟੀ ਵਿੱਚ ਪੰਜਾਬ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ 28 ਮਾਰਚ,...

ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ,ਅਨੁਰਾਗ ਕਸ਼ਯਪ ਅਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਦੀ ਰੇਡ

ਮੁੰਬਈ,3 ਮਾਰਚ (ਸਕਾਈ ਨਿਊਜ਼ ਬਿਊਰੋ) ਫਿਲਮੀ ਜਗਤ ਨਾਲ ਜੁੜੀ ਖ਼ਬਰ ਮੁੰਬਈ ਤੋਂ ਆ ਰਹੀ ਹੈ।ਇਨਕਮ ਟੈਕਸ ਦੀਆਂ ਕਈ ਟੀਮਾਂ ਨੇ ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ ਅਤੇ...

ਦੇਖੋ ਪਤਨੀ ਤੋਂ ਮਿਲੀ ਹੱਲਾਸੇਰੀ ਨਾਲ ਕਿਸਾਨ ਨੇ ਕਿਸ ਢੰਗ ਨਾਲ ਕੀਤੀ ਖੇਤੀ !

ਫਰੀਦਕੋਟ (ਗਗਨਦੀਪ ਸਿੰਘ ),3 ਮਾਰਚ ਜਿਥੇ ਇਹਨੀਂ ਦਿਨੀ ਕਥਿਤ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆ ਵੱਲੋਂ ਦਿੱਲੀ ਵਿਖੇ ਬੀਤੇ ਕਰੀਬ 3 ਮਹੀਨਿਆ ਤੋਂ...

More Articles Like This