ਨਵੀਂ ਦਿੱਲੀ,19 ਜਨਵਰੀ (ਸਕਾਈ ਨਿਊਜ਼ ਬਿਊਰੋ)
ਫੱੁਟਪਾਥ ‘ਤੇ ਸੋ ਰਹੇ 18 ਪ੍ਰਵਾਸੀ ਮਜ਼ਦੂਰਾਂ ਨੂੰ ਮੰਗਲਵਾਰ ਯਾਨੀ ਕਿ ਅੱਜ ਇੱਕ ਟਰੱਕ ਨੇ ਕੁਚਲ ਦਿੱਤਾ।ਜਿਸ ਕਾਰਣ 15 ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ ਹੈ।ਘਟਨਾ ਗੁਰਜਾਤ ਦੇ ਸੂਰਤ ਜ਼ਿਲ੍ਹੇ ਦੀ ਦੱਸੀ ਜਾ ਰਹੀ ਹੈ।ਵਾਪਰੀ ਇਸ ਘਟਨਾ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਰਤ ‘ਚ ਟਰੱਕ ਹਾਦਸੇ ‘ਚ ਜਾਨ ਗਆਉਣ ਵਾਲੇ ਲੋਕਾਂ ਦੀ ਮੌਤ ‘ਤੇ ਦੁਖ਼ ਜਤਾਇਆ।
ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ 21 ਜਨਵਰੀ ਤੋਂ ਪੂਰਨ ਰੂਪ ਵਿਚ ਖੋਲੇ ਜਾਣਗੇ
ਨਾਲ ਹੀ ਪੀ.ਐੱਮ. ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ।ਹਾਦਸੇ ‘ਚ ਜਾਨ ਗਆਉਣ ਵਾਲੇ ਲੋਕਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ।
ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਇਕ ਟਵੀਟ ‘ਚ ਕਿਹਾ ਗਿਆ ਹੈ,”ਸੂਰਤ ‘ਚ ਟਰੱਕ ਹਾਦਸੇ ‘ਚ ਹੋਈਆਂ ਮੌਤਾਂ ਦੁਖ਼ਦ ਹਨ। ਮੇਰੀ ਹਮਦਰਦੀ ਪੀੜਤ ਪਰਿਵਾਰਾਂ ਨਾਲ ਹੈ। ਜ਼ਖਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।” ਪ੍ਰਧਾਨ ਮੰਤਰੀ ਦਫ਼ਤਰ ਅਨੁਸਾਰ, ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਆਰਥਿਕ ਮਦਦ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਦਿੱਤੀ ਜਾਵੇਗੀ।
ਦੱਸਣਯੋਗ ਹੈ ਕਿ ਸੂਰਤ ‘ਚ ਇਕ ਸੜਕ ਕਿਨਾਰੇ ਸੌਂ ਰਹੇ 15 ਦਿਹਾੜੀ ਮਜ਼ਦੂਰਾਂ ਦੀ ਇਕ ਟਰੱਕ ਦੀ ਲਪੇਟ ‘ਚ ਆਉਣ ਨਾਲ ਮੌਤ ਹੋ ਗਈ। ਸਾਰੇ ਮਜ਼ਦੂਰ ਰਾਜਸਥਾਨ ਦੇ ਦੱਸੇ ਜਾ ਰਹੇ ਹਨ।