ਕਿਸਾਨੀ ਅੰਦੋਲਨ:ਕਿਸਾਨਾਂ- ਦਿੱਲੀ ਪੁਲਿਸ ‘ਚ ਮੀਟਿੰਗ ਜਾਰੀ,ਟਰੈਕਟਰ ਰੈਲੀ ‘ਤੇ ਆ ਸਕਦਾ ਹੈ ਕੋਈ ਫ਼ੈਸਲਾ

Must Read

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ....

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ...

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ...

ਨਵੀਂ ਦਿੱਲੀ,20 ਜਨਵਰੀ (ਸਕਾਈ ਨਿਊਜ਼ ਬਿਊਰੋ)

26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਮਾਰਚ ਕੱਢਣ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਦਿੱਲੀ ਪੁਲਸ ਵਿਚਾਲੇ ਅੱਜ ਯਾਨੀ ਕਿ ਬੁੱਧਵਾਰ ਇਕ ਵਾਰ ਫਿਰ ਬੈਠਕ ਹੋ ਰਹੀ ਹੈ। ਇਸ ਬੈਠਕ ‘ਚ ਕਿਸਾਨ ਜਥੇਬੰਦੀਆਂ ਦਿੱਲੀ ਪੁਲਸ ਨਾਲ ਟਰੈਕਟਰ ਮਾਰਚ ਕੱਢਣ ’ਤੇ ਮੰਥਨ ਕਰ ਰਹੀਆਂ ਹਨ। ਅੱਜ ਦੀ ਇਹ ਬੈਠਕ ਕਿਸਾਨ ਆਗੂਆਂ ਲਈ ਅਹਿਮ ਹੈ ਕਿਉਂਕਿ ਅੱਜ ਦੀ ਬੈਠਕ ’ਚ ਟਰੈਕਟਰ ਮਾਰਚ ਨੂੰ ਲੈ ਕੇ ਫੈਸਲਾ ਆ ਸਕਦਾ ਹੈ।

SAD workers and farmers hold massive tractor rally in Dakha

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੱਲ੍ਹ ਯਾਨੀ ਮੰਗਲਵਾਰ ਨੂੰ ਦਿੱਲੀ ਪੁਲਸ ਅਤੇ ਕਿਸਾਨ ਆਗੂਆਂ ਨਾਲ ਸਿੰਘੂ ਸਰਹੱਦ ’ਤੇ ਅਹਿਮ ਬੈਠਕ ਹੋਈ ਸੀ। ਕੱਲ੍ਹ ਦੀ ਬੈਠਕ ’ਚ ਕਿਸਾਨਾਂ ਨੇ ਦਿੱਲੀ ਪੁਲਸ ਨੂੰ ਟਰੈਕਟਰ ਮਾਰਚ ਨੂੰ ਲੈ ਕੇ ਆਪਣਾ ਰੋਡਮੈਪ ਸੌਂਪਿਆ ਸੀ। ਇਸ ਰੋਡਮੈਪ ’ਚ ਕਿਸਾਨ ਆਗੂਆਂ ਨੇ ਮੁੱਖ ਗੱਲਾਂ ਰੱਖੀਆਂ। ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਮੰਗ ਕੀਤੀ ਗਈ ਹੈ ਕਿ ਦਿੱਲੀ ਦੇ ਆਊਟਰ ਰਿੰਗ ਰੋਡ ’ਤੇ ਟਰੈਕਟਰ ਮਾਰਚ ਕੱਢਣ ਦੀ ਇਜਾਜ਼ਤ ਦਿੱਤੀ ਜਾਵੇ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਆਊਟਰ ਰਿੰਗ ਰੋਡ ’ਤੇ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ।

Farmers Tractor Rally: Farmers Have Constitutional Right To Take Out Tractor Rally: Unions
ਹਾਲਾਂਕਿ ਦਿੱਲੀ ਪੁਲਸ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਟਰੈਕਟਰ ਮਾਰਚ ਦੇ ਚੱਲਦੇ ਦਿੱਲੀ ’ਚ ਕਾਨੂੰਨ ਵਿਵਸਥਾ ਪ੍ਰਭਾਵਿਤ ਹੋ ਸਕਦੀ ਹੈ, ਅਜਿਹੇ ਵਿਚ ਕਿਸਾਨ ਦਿੱਲੀ ’ਚ ਮਾਰਚ ਨਾ ਕਰਨ। ਇਸ ਮੁੱਦੇ ’ਤੇ ਕਿਸਾਨ ਆਗੂਆਂ ਅਤੇ ਦਿੱਲੀ ਪੁਲਸ ਵਿਚਾਲੇ ਮੰਥਨ ਜਾਰੀ ਹੈ। ਚਰਚਾ ਤੋਂ ਬਾਅਦ ਹੀ ਇਹ ਸਾਫ਼ ਹੋ ਸਕੇਗਾ ਕਿ ਕਿਸਾਨਾਂ ਨੂੰ ਟਰੈਕਟਰ ਮਾਰਚ ਦੀ ਇਜਾਜ਼ਤ ਮਿਲਦੀ ਹੈ ਜਾਂ ਨਹੀਂ।

ਦੱਸ ਦੇਈਏ ਕਿ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਕਿਸਾਨ ਦੇ ਅੰਦੋਲਨ ਨੂੰ ਅੱਜ 56ਵਾਂ ਦਿਨ ਹੋ ਗਿਆ ਹੈ। ਕਿਸਾਨ ਮੰਗ ਕਰ ਰਹੇ ਹਨ ਕਿ ਬਿਨਾਂ ਸ਼ਰਤ ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ।

LEAVE A REPLY

Please enter your comment!
Please enter your name here

Latest News

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ....

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਫੌਤ ਹੋਏ...

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕਰ ਦਿੱਤੀਆਂ...

ਕੈਪਟਨ ‘ਤੇ ਭੜਕੇ ਸੁਖਬੀਰ ਬਾਦਲ ਨੇ ਸਟੇਜ ਤੋਂ ਕਰਤੇ ਵੱਡੇ ਐਲਾਨ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਸੈਕਟਰ-25 ਵਿਖੇ ਆਯੋਜਿਤ ਰੈਲੀ ਦੌਰਾਨ ਕੈਪਟਨ ਸਰਕਾਰ ਦੀ ਪਿਛਲੇ 4...

ਰਿਸ਼ਵਤ ਲੈਣ ਵਾਲਾ ਏ .ਐੱਸ .ਆਈ ਸਸਪੈਂਡ

ਤਰਨਤਾਰਨ (ਰਿੰਪਲ ਗੌਲਣ),1 ਮਾਰਚ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੀ ਪੁਲਸ ਚੌਕੀ ਮਾਣੋਚਾਹਲ ਕਲਾਂ ਦੇ ਏ ਐੱਸ ਆਈ ਅਮਰਜੀਤ ਸਿੰਘ ਵੱਲੋਂ ਸ੍ਰੀਮਤੀ ਹਰਵਿੰਦਰ ਕੌਰ ਪਿੰਡ...

More Articles Like This