25 ਜਨਵਰੀ (ਸਕਾਈ ਨਿਊਜ਼ ਬਿਊਰੋ)
ਇੱਕ ਪਾਸੇ ਜਿੱਥੇ 26 ਜਨਵਰੀ ਨੂੰ ਹੋਣ ਵਾਲੀ ਟ੍ਰੈਕਟਰ ਰੈਲੀ ਦੀਆਂ ਕਿਸਾਨਾਂ ਵੱਲੋਂ ਤਿਆਰੀਆਂ ਕੀਤੀ ਜਾ ਰਹੀ ਹਨ ਉਥੇ ਹੀ ਦੂਜੇ ਪਾਸੇ ਸੱਤਾਧਾਰੀ ਪਾਰਟੀ ਭਾਜਪਾ ‘ਤੇ ਵੀ ਰਾਜਨੀਤਿਕ ਪਾਰਟੀਆਂ ਵੱਲੋਂ ਲਗਾਤਾਰ ਸ਼ਬਦੀ ਵਾਰ ਕੀਤੇ ਜਾ ਰਹੇ ਹਨ।ਹੁਣ ਮਾਇਆਵਤੀ ਨੇ ਕੇਂਦਰ ਸਰਕਾਰ ਤੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਨੂੰ ਦੁਹਰਾਇਆ ਹੈ।
ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਕੀਤੀ। ਮਾਇਆਵਤੀ ਨੇ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਗਣਤੰਤਰ ਦਿਵਸ ਮੌਕੇ ਕੋਈ ਨਵੀਂ ਪਰੰਪਰਾ ਸ਼ੁਰੂ ਨਾ ਹੋਵੇ।
ਵਿਆਹ ਦੇ ਦੋ ਸਾਲ ਪੂਰੇ ਹੋਣ ‘ਤੇ ਨਿੰਜਾ ਨੇ ਪਤਨੀ ਨਾਲ ਖਾਸ ਤਸਵੀਰ ਕੀਤੀ ਸ਼ੇਅਰ
ਬਸਪਾ ਪ੍ਰਧਾਨ ਮਾਇਆਵਤੀ ਨੇ ਸੋਮਵਾਰ ਨੂੰ ਟਵੀਟ ਕੀਤਾ, “ਬਸਪਾ ਫਿਰ ਕੇਂਦਰ ਸਰਕਾਰ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਦੀਆ ਮੰਗਾਂ ਮੰਨਣ, ਖਾਸ ਕਰਕੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਪੂਰਾ ਕਰਨ ਲਈ ਬੇਨਤੀ ਕਰ ਰਹੀ ਹੈ, ਤਾਕਿ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਕਿਸੇ ਨਵੀਂ ਪਰੰਪਰਾ ਦੀ ਸ਼ੁਰੂਆਤ ਨਾ ਹੋਵੇ,
बी.एस.पी. का केन्द्र सरकार से पुनः अनुरोध है कि इनको आन्दोलित किसानों की माँगों में से खासकर तीन कृषि कानूनों को जरूर वापस ले लेना चाहिए, ताकि कल 26 जनवरी को गणतंत्र दिवस पर किसी नई परम्परा की शुरूआत न हो तथा न ही दिल्ली पुलिस के संदेह के मुताबिक कोई गलत व अनहोनी हो सके।
— Mayawati (@Mayawati) January 25, 2021
ਅਤੇ ਨਾ ਹੀ ਦਿੱਲੀ ਪੁਲਿਸ ਦੇ ਖਦਸ਼ੇ ਅਨੁਸਾਰ ਕੋਈ ਗਲਤ ਜਾਂ ਅਣਸੁਖਾਵੀਂ ਘਟਨਾ ਵਾਪਰੇ।” ਬਸਪਾ ਪ੍ਰਧਾਨ ਮਾਇਆਵਤੀ ਨੇ ਕੇਂਦਰ ਸਰਕਾਰ ਤੋਂ ਪਹਿਲਾਂ ਵੀ ਕਿਸਾਨਾਂ ਦੇ ਹਿੱਤ ਵਿੱਚ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਹੈ।