ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਅਤੇ ਲਿਖਿਆ ਕਿ ਮੈਂ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਉਹਨਾਂ ਦੇ ਪ੍ਰਕਾਸ਼ ਪੂਰਬ ਮੌਕੇ ਨਮਨ ਕਰਦਾ ਹਾਂ। ਉਨ੍ਹਾਂ ਦੇ ਵਿਚਾਰ ਸਾਨੂੰ ਸਮਾਜ ਦੀ ਸੇਵਾ ਕਰਨ ਅਤੇ ਬਿਹਤਰ ਦੁਨੀਆ ਯਕੀਨੀ ਬਣਾਉਣ ਲਈ ਪ੍ਰੇਰਿਤ ਕਰਦੇ ਰਹਿਣ ।ਦੱਸ ਦਈਏ ਕਿ ਸਿੱਖਾਂ ਦੇ ਪਹਿਲੇ ਗੁਰੂ ਸਾਹਿਬਾਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਸ਼੍ਰੀ ਨਨਕਾਣਾ ਸਾਹਿਬ ‘ਚ 1469 ਵਿੱਚ ਹੋਇਆ ਸੀ।ਸ਼੍ਰੀ ਨਨਕਾਣਾ ਸਾਹਿਬ ਹੁਣ ਪਾਕਿਸਤਾਨ ਵਿੱਚ ਹੈ।
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਕੱਲ੍ਹ ਭਾਵ ਐਤਵਾਰ ਨੂੰ ਰੇਡੀਓ ਪ੍ਰੋਗਰਾਮ ‘ਮਨ ਦੀ ਬਾਤ’ ਵਿੱਚ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਬਾਰੇ ਗੱਲਬਾਤ ਕੀਤੀ ਸੀ।ਉਹਨਾਂ ਨੇ ਕਿਹਾ ਕਿ ਕੈਨੇਡਾ ਤੋਂ ਲੈ ਕੇ ਨਿਊਜ਼ੀਲੈਂਡ ਅਤੇ ਸਿੰਗਾਪੁਰ ਤੋਂ ਦੱਖਣੀ ਅਫ਼ਰੀਕਾ ਤੱਕ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਮਨੁੱਖੀ ਸਮਾਜ ਨੂੰ ਗਿਆਨ ਦੇ ਪ੍ਰਕਾਸ਼ ਨਾ ਭਰ ਰਹੇ ਹਨ । ਅੱਜ ਪੂਰੀ ਦੁਨੀਆ ਵਿੱਚ ਗੁਰੂ ਜੀ ਦਾ ਪ੍ਰਭਾਵ ਸਪੱਸ਼ਟ ਰੂਪ ਨਾਲ ਨਜ਼ਰ ਆ ਰਿਹਾ ਹੈ ।
ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਹੀ ਸਨ , ਜਿੰਨ੍ਹਾਂ ਨੇ ਲੰਗਰ ਦੀ ਪਰੰਪਰਾਂ ਦੀ ਸ਼ੁਰੂਆਤ ਕੀਤੀ ਸੀ ਅਤੇ ਅੱਜ ਅਸੀਂ ਦੇਖਿਆ ਕਿ ਦੁਨੀਆ ਭਰ ‘ਚ ਸਿੱਖ ਭਾਈਚਾਰੇ ਨੇ ਕਿਸ ਤਰ੍ਹਾਂ ਕੋਰੋਨਾ ਲਾਗ ਦੇ ਸਮੇਂ ਵੀ ਲੋਕਾਂ ਨੂੰ ਲੰਗਰ ਛੁਕਾਉਣ ਦੀ ਪਰੰਪਰਾ ਨੂੰ ਜਾਰੀ ਰੱਖਿਆ ਹੈ