ਨਵੀਂ ਦਿੱਲੀ, 26 ਦਸੰਬਰ (ਸਕਾਈ ਨਿਊਜ਼ ਬਿਊਰੋ)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਜੰਮੂ-ਕਸ਼ਮੀਰ ‘ਚ ਆਯੁਸ਼ਮਾਨ ਭਾਰਤ ਸਿਹਤ ਯੋਜਨਾ ਸ਼ੁਰੂ ਕੀਤੀ। ਇਸ ਪ੍ਰੋਗਰਾਮ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਵੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਜੁੜੇ।
ਮੁਕੇਸ਼ ਅੰਬਾਨੀ ਦੇ ਮਾੜੇ ਦਿਨ ਸ਼ੁਰੂ: ਟਾਪ 10 ਅਮੀਰ ਲੋਕਾਂ ਦੀ ਸੂਚੀ ਤੋਂ ਬਾਹਰ
ਇਸ ਮੌਕੇ ਬੋਲਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਦਾ ਦਿਨ ਜੰਮੂ-ਕਸ਼ਮੀਰ ਲਈ ਮਹੱਤਵਪੂਰਨ ਦਿਨ ਹੈ, ਕਿਉਂਕਿ ਅੱਜ ਅਜਿਹੀ ਸ਼ੁਰੂਆਤ ਹੋਣ ਜਾ ਰਹੀ ਹੈ, ਜਿਹੜੀ ਜੰਮੂ-ਕਸ਼ਮੀਰ ਦੇ ਛੋਟੇ ਤੋਂ ਛੋਟੇ ਨਾਗਰਿਕ ਦੀ ਸਿਹਤ ਦੀ ਚਿੰਤਾ ਕਰੇਗੀ, 15 ਲੱਖ ਪਰਿਵਾਰਾਂ ਨੂੰ 5 ਲੱਖ ਤੱਕ ਦੀਆਂ ਸਾਰੀਆਂ ਸਿਹਤ ਸਹੂਲਤਾਂ ਮੁਫ਼ਤ ਮਿਲਣਗੀਆਂ।
ਮੰਦਭਾਗੀ ਖ਼ਬਰ: ਕਿਸਾਨੀ ਅੰਦੋਲਨ ਤੋਂ ਵਾਪਸ ਆਏ ਇੱਕ ਹੋਰ ਕਿਸਾਨ ਨੇ ਤੋੜਿਆ ਦਮ
ਉਨ੍ਹਾਂ ਕਿਹਾ ਕਿ ਹਰੇਕ ਕਸ਼ਮੀਰੀ ਭਰਾ-ਭੈਣ ਲਈ ਅੱਜ ਇਹ ਯੋਜਨਾ ਸ਼ੁਰੂ ਹੋ ਰਹੀ ਹੈ। ਦੱਸ ਦਈਏ ਕਿ ਆਯੁਸ਼ਮਾਨ ਭਾਰਤ ਯੋਜਨਾ 23 ਸਤੰਬਰ, 2018 ਤੋਂ ਸ਼ੁਰੂ ਹੋਈ ਸੀ। ਪ੍ਰਧਾਨ ਮੰਤਰੀ ਮੋਦੀ ਨੇ ਇਸ ਸਕੀਮ ਨੂੰ ਝਾਰਖੰਡ ਤੋਂ ਸ਼ੁਰੂ ਕੀਤਾ ਸੀ।