ਪ੍ਰਸ਼ਾਂਤ ਕਿਸ਼ੋਰ ਹੋਣਗੇ ਕਾਂਗਰਸ ਵਿਚ ਸ਼ਾਮਲ!

Must Read

ਮਾਨ ਸਰਕਾਰ ਵੱਲੋਂ ਕੋਪਰੇਟਿਵ ਬੈਂਕਾਂ ਲਈ 425 ਕਰੋੜ ਫ਼ੰਡ ਜਾਰੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ, 25 ਮਈ 2022 ਸਹਿਕਾਰੀ ਬੈਂਕਾਂ ਲਈ ਸਰਕਾਰ ਦਾ ਵੱਡਾ ਫੈਸਲਾ ਲਿਆ ਗਿਆ ਹੈ lਸਹਿਕਾਰੀ ਬੈਂਕਾਂ ਦੇ...

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਲਾਜ਼ਮੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 25 ਮਈ 2022 ਮਾਨ ਸਰਕਾਰ ਦਾ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।ਪੰਜਾਬ ਸਰਕਾਰ ਨੇ ਗਰੁੱਪ ਸੀ...

ਜਲੰਧਰ ‘ਚ ਸ਼ਰਾਬ ਪੀ ਕੇ ਨੌਜਵਾਨਾਂ ਨੇ ਕੀਤੀ ਹੁੱਲੜਬਾਜ਼ੀ

ਜਲੰਧਰ (ਸਕਾਈ ਨਿਊਜ਼ ਪੰਜਾਬ), 25 ਮਈ 2022 ਜਲੰਧਰ ਦੇ ਕਾਦੀਆਂ ਪਿੰਡ ਵਿਖੇ ਕੱਲ੍ਹ ਦੇਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ...

ਨਿਊਜ਼ ਡੈਸਕ (ਸਕਾਈ ਨਿਊਜ਼ ਬਿਊਰੋ),30 ਜੁਲਾਈ 2021

ਰਾਹੁਲ ਗਾਂਧੀ ਵੱਲੋਂ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕਰਕੇ ਇਸ ਗੱਲ ’ਤੇ ਚਰਚਾ ਕੀਤੀ ਗਈ ਹੈ ਕਿ ਕੀ ਇਹ ਚੋਣ ਰਣਨੀਤੀਕਾਰ ਪਾਰਟੀ ਦੀ ਨੀਤੀਆਂ ਮੁਤਾਬਕ ਫਿੱਟ ਬੈਠ ਸਕਦਾ ਹੈ।ਇਹ ਮੀਟਿੰਗ 22 ਜੁਲਾਈ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ ਸੀ, ਜਿਸ ਵਿੱਚ ਸ਼ਾਮਲ ਸੀਨੀਅਰ ਨੇਤਾਵਾਂ, ਜਿਵੇਂ ਕਮਲਨਾਥ, ਮਲਿਕਾਰਜੁਨ ਖੜਗੇ, ਏ.ਕੇ. ਐਂਟਨੀ, ਅਜੈ ਮਾਕਨ, ਆਨੰਦ ਸ਼ਰਮਾ, ਹਰੀਸ਼ ਰਾਵਤ, ਅੰਬਿਕਾ ਸੋਨੀ ਅਤੇ ਕੇ.ਸੀ. ਵੇਣੂਗੋਪਾਲ ਆਦਿ ਨੇ ਇਸ ਮਾਮਲੇ ’ਤੇ ਚਰਚਾ ਕੀਤੀ।

ਇਕ ਨਾਮੀ ਕੌਮੀ ਰਸਾਲੇ ਦੇ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਹਾਲ ’ਚ ਹੀ ਪ੍ਰਸ਼ਾਂਤ ਕਿਸ਼ੋਰ ਨਾਲ ਹੋਈ ਆਪਣੀ ਮੀਟਿੰਗ ਦੇ ਵੇਰਵੇ ਸੀਨੀਅਰ ਨੇਤਾਵਾਂ ਨਾਲ ਸਾਂਝੇ ਕੀਤੇ। ਜ਼ਿਕਰਯੋਗ ਹੈ ਕਿ ਪ੍ਰਸ਼ਾਂਤ ਕਿਸ਼ੋਰ ਵੱਲੋਂ ਆਪਣੀ ਭੂਮਿਕਾ ਸਮੇਤ ਕਾਂਗਰਸ ਪਾਰਟੀ ਲਈ ਇੱਕ ਖਰੜਾ ਤਿਆਰ ਕੀਤਾ ਗਿਆ ਹੈ।

ਸੂਤਰਾਂ ਮੁਤਾਬਕ ਇੱਕ ਸੀਨੀਅਰ ਨੇਤਾ, ਜੋ ਮੀਟਿੰਗ ਵਿੱਚ ਸ਼ਾਮਲ ਸਨ, ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਬਾਹਰੋਂ ਸਿਰਫ ਇੱਕ ਸਲਾਹਕਾਰ ਦੀ ਬਜਾਏ ਪਾਰਟੀ ’ਚ ਸ਼ਾਮਲ ਕਰਨ ਦੀ ਸੰਭਾਵਨਾ ਬਾਰੇ ਗੱਲਬਾਤ ਕੀਤੀ। ਉਨ੍ਹਾਂ ਇਸ ਕਦਮ ਦੇ ਨਫ਼ੇ ਅਤੇ ਨੁਕਸਾਨ ਬਾਰੇ ਚਰਚਾ ਕਰਦਿਆਂ ਸੁਝਾਅ ਲਏ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਬਹੁਤਿਆਂ ਨੇ ਇਸ ਦੀ ਹਮਾਇਤ ਦੀ ਕੀਤੀ ਕਿ ਪ੍ਰਸ਼ਾਂਤ ਕਿਸ਼ੋਰ ਪਾਰਟੀ ਲਈ ਵਧੀਆ ਸਾਬਤ ਹੋ ਸਕਦਾ ਹੈ। ਹਾਲਾਂਕਿ ਉਸ ਦੀ ਭੂਮਿਕਾ ਨਿਰਧਾਰਿਤ ਕੀਤੇ ਜਾਣ ਦੀ ਲੋੜ ਹੈ।

ਪਾਰਟੀ ਦੇ ਇੱਕ ਹੋਰ ਨੇਤਾ ਨੇ ਆਪਣਾ ਨਾਂ ਨਾ ਦੱਸਣ ਦੀ ਸ਼ਰਤ ’ਤੇ ਦੱਸਿਆ, ‘ਇਹ ਉਹ ਸਮਾਂ ਹੈ ਜਦੋਂ ਨਵੀਆਂ ਰਣਨੀਤੀਆਂ ਅਤੇ ਵਿਚਾਰ ਅਪਣਾਏ ਜਾਣੇ ਚਾਹੀਦੇ ਹਨ। ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ’ਚ ਸ਼ਾਮਲ ਕਰਨ ਦਾ ਕੋਈ ਨੁਕਸਾਨ ਨਹੀਂ ਹੈ।’ ਕਾਂਗਰਸੀ ਨੇਤਾ ਨੇ ਕਿਹਾ, ‘ਕਾਂਗਰਸ ’ਚ ਬਹੁਤ ਜ਼ਿਆਦਾ ਹੁਨਰ ਅਤੇ ਸੰਭਾਵਨਾ ਹੈ ਅਤੇ ਸਾਨੂੰ ਸੁਧਾਰ ਵਾਸਤੇ ਬਦਲਾਅ ਲਈ ਤਿਆਰ ਰਹਿਣਾ ਚਾਹੀਦਾ ਹੈ।’ ਦੂੁਜੇ ਪਾਸੇ ਹਾਲੇ ਇਸ ਮਾਮਲੇ ’ਤੇ ਕਿਸੇ ਵੱਲੋਂ ਵੀ ਕੋਈ ਅਧਿਕਾਰਤ ਟਿੱਪਣੀ ਨਹੀਂ ਆਈ ਅਤੇ ਕਾਂਗਰਸੀ ਨੇਤਾਵਾਂ ਨੇ ਅਧਿਕਾਰਤ ਤੌਰ ’ਤੇ ਇਸ ਸਬੰਧੀ ਚੁੱਪ ਵੱਟੀ ਹੋਈ ਹੈ l

LEAVE A REPLY

Please enter your comment!
Please enter your name here

Latest News

ਮਾਨ ਸਰਕਾਰ ਵੱਲੋਂ ਕੋਪਰੇਟਿਵ ਬੈਂਕਾਂ ਲਈ 425 ਕਰੋੜ ਫ਼ੰਡ ਜਾਰੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ, 25 ਮਈ 2022 ਸਹਿਕਾਰੀ ਬੈਂਕਾਂ ਲਈ ਸਰਕਾਰ ਦਾ ਵੱਡਾ ਫੈਸਲਾ ਲਿਆ ਗਿਆ ਹੈ lਸਹਿਕਾਰੀ ਬੈਂਕਾਂ ਦੇ...

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਲਾਜ਼ਮੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 25 ਮਈ 2022 ਮਾਨ ਸਰਕਾਰ ਦਾ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।ਪੰਜਾਬ ਸਰਕਾਰ ਨੇ ਗਰੁੱਪ ਸੀ ਅਤੇ ਡੀ ਪੋਸਟਾਂ ਲਈ ਉਮੀਦਵਾਰਾਂ...

ਜਲੰਧਰ ‘ਚ ਸ਼ਰਾਬ ਪੀ ਕੇ ਨੌਜਵਾਨਾਂ ਨੇ ਕੀਤੀ ਹੁੱਲੜਬਾਜ਼ੀ

ਜਲੰਧਰ (ਸਕਾਈ ਨਿਊਜ਼ ਪੰਜਾਬ), 25 ਮਈ 2022 ਜਲੰਧਰ ਦੇ ਕਾਦੀਆਂ ਪਿੰਡ ਵਿਖੇ ਕੱਲ੍ਹ ਦੇਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ l ਜਦ ਪਿੰਡ ਵਿੱਚ ਬਣੀ...

ਗੜ੍ਹਸ਼ੰਕਰ ‘ਚ ਅਕਾਸ਼ ਆਟੋ ਰਿਪੇਅਰ ਦੀ ਦੁਕਾਨ ‘ਚ ਲੱਗੀ ਅੱਗ, ਵਾਹਨ ਸੜ ਕੇ ਸੁਆਹ

ਗੜ੍ਹਸ਼ੰਕਰ( ਦੀਪਕ ਅਗਨੀਹੋਤਰੀ, 25 ਮਈ 2022 ਬੀਤੀ ਦੇਰ ਰਾਤ ਗੜ੍ਹਸ਼ੰਕਰ ਨੰਗਲ ਚੌਂਕ ਨਜ਼ਦੀਕ ਅਜੀਤ ਮਾਰਕੀਟ ਕੋਲ ਅਕਾਸ਼ ਆਟੋ ਰਿਪੇਅਰ ਦੀ ਦੁਕਾਨ ਤੇ ਸ਼ਾਰਟ ਸਰਕਟ ਨਾਲ...

ਭਾਰਤ ‘ਚ ਕੋਰੋਨਾ ਦਾ ਕਹਿਰ ਜਾਰੀ: 24 ਘੰਟਿਆਂ ‘ਚ 2124 ਨਵੇਂ ਕੇਸ ਆਏ ਸਾਹਮਣੇ

ਦਿੱਲੀ (ਸਕਾਈ ਨਿਊਜ਼ ਪੰਜਾਬ), 25 ਮਈ 2022 ਭਾਰਤ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਜੇਕਰ ਗੱਲ ਪਿਛਲੇ 24 ਘੰਟਿਆਂ ਦੀ ਕੀਤੀ ਜਾਵੇ ਤਾਂ 2124 ਨਵੇਂ...

More Articles Like This