ਰਾਕੇਸ਼ ਟਿਕੈਤ ਦਾ ਵੱਡਾ ਬਿਆਨ-ਦਿੱਲੀ,ਯੂਪੀ ਅਤੇ ਉੱਤਰਾਖੰਡ ‘ਚ ਨਹੀਂ ਹੋਵੇਗਾ ਚੱਕਾ ਜਾਮ

Must Read

ਅੱਜ ਪੇਸ਼ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ

ਚੰਡੀਗੜ੍ਹ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾਵੇਗਾ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ...

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ...

ਨਵੀਂ ਦਿੱਲੀ,6 ਫਰਵਰੀ (ਸਕਾਈ ਨਿਊਜ਼ ਬਿਊਰੋ)

ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ 73ਵੇਂ ਦਿਨ ਵੀ ਜਾਰੀ ਹੈ। ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਅੱਜ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਭਰ ਵਿੱਚ ਅੱਜ ਯਾਨੀ ਕਿ ਸ਼ਨੀਵਾਰ ਦੁਪਹਿਰ ਨੂੰ 12 ਵਜੇ ਤੋਂ 3 ਵਜੇ ਤੱਕ ਚੱਕਾ ਜਾਮ ਕਰਨ ਦਾ ਫੈਸਲਾ ਲਿਆ ਹੈ।

ਇਸ ਚੱਕਾ ਜਾਮ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ । ਉਨ੍ਹਾਂ ਕਿਹਾ ਹੈ ਕਿ ਯੂਪੀ ਅਤੇ ਉਤਰਾਖੰਡ ਵਿੱਚ ਚੱਕਾ ਜਾਮ ਨਹੀਂ ਕੀਤਾ ਜਾਵੇਗਾ। ਕਿਸਾਨ ਸਿਰਫ ਜ਼ਿਲ੍ਹਾ ਮੈਜਿਸਟਰੇਟ ਨੂੰ ਮੰਗ ਪੱਤਰ ਸੌਂਪਣਗੇ। ਦੱਸ ਦੇਈਏ ਕਿ ਯੂਪੀ ਅਤੇ ਉਤਰਾਖੰਡ ਵਿੱਚ ਚੱਕਾ ਜਾਮ ਨਾ ਕਰਨ ਦਾ ਐਲਾਨ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨ ਨੇਤਾਵਾਂ ਰਾਕੇਸ਼ ਟਿਕੈਤ ਅਤੇ ਬਲਬੀਰ ਸਿੰਘ ਰਾਜੇਵਾਲ ਵੱਲੋਂ ਕੀਤਾ ਗਿਆ ਹੈ।

Rakesh Tikait on chakka jaam

ਦਰਅਸਲ, ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ ਦੋ ਮਹੀਨਿਆਂ ਤੋਂ ਜਾਰੀ ਹੈ। ਅਜਿਹੀ ਸਥਿਤੀ ਵਿੱਚ ਕਿਸਾਨਾਂ ਵੱਲੋਂ ਅੱਜ ਚੱਕਾ ਜਾਮ ਕਰਨ ਜਾ ਰਹੇ ਹਨ । ਹਾਲਾਂਕਿ, ਯੂਪੀ-ਉਤਰਾਖੰਡ ਵਿੱਚ ਕੋਈ ਚੱਕਾ ਜਾਮ ਨਹੀਂ ਹੋਵੇਗਾ। ਇਸ ਤੋਂ ਪਹਿਲਾਂ ਦਿੱਲੀ ਅਤੇ ਐਨਸੀਆਰ ਵਿੱਚ ਵੀ ਚੱਕਾ ਜਾਮ ਨਾ ਕਰਨ ਦਾ ਫੈਸਲਾ ਲਿਆ ਗਿਆ ਸੀ। ਰਾਕੇਸ਼ ਟਿਕੈਤ ਵੱਲੋਂ ਕਿਸਾਨਾਂ ਦੇ ਚੱਕਾ ਜਾਮ ਦੀ ਪੂਰੀ ਯੋਜਨਾ ਦੱਸੀ ਹੈ ।

Rakesh Tikait on chakka jaam

ਦੱਸ ਦੇਈਏ ਕਿ ਰਾਕੇਸ਼ ਟਿਕੈਤ ਅਨੁਸਾਰ ਇਹ ਚੱਕਾ ਜਾਮ ਸਿਰਫ ਤਿੰਨ ਘੰਟੇ (ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ) ਲਈ ਰਹੇਗਾ । ਇਸ ਦੌਰਾਨ ਲੋਕ ਆਪਣੇ ਇਲਾਕਿਆਂ ਦੀਆਂ ਸੜਕਾਂ ‘ਤੇ ਰੋਕ ਲਗਾਉਣਗੇ ਅਤੇ ਵਿਰੋਧ ਪ੍ਰਦਰਸ਼ਨ ਕਰਨਗੇ। ਤਿੰਨ ਘੰਟਿਆਂ ਬਾਅਦ ਪ੍ਰਦਰਸ਼ਨਕਾਰੀਆਂ ਵੱਲੋਂ ਪਿੰਡ, ਬਲਾਕ ਅਤੇ ਜ਼ਿਲ੍ਹਾ ਪੱਧਰਾਂ ’ਤੇ ਸਥਾਨਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ । ਦਿੱਲੀ, ਯੂਪੀ ਅਤੇ ਹਰਿਆਣਾ ਦੀ ਪੁਲਿਸ ਨੇ ਚੱਕਾ ਜਾਮ ਬਾਰੇ ਕਿਸਾਨ ਨੇਤਾਵਾਂ ਨਾਲ ਮੀਟਿੰਗ ਕੀਤੀ ।

ਅੱਜ ਕਿਸਾਨ ਕਰਨਗੇ 12 ਤੋਂ 3 ਵਜੇ ਤੱਕ ਚੱਕਾ ਜਾਮ,ਦਿੱਲੀ ‘ਚ ਪੁਲਿਸ ਤੈਨਾਤ

ਇਸਦੇ ਨਾਲ ਹੀ ਬਹੁਤ ਸਾਰੇ ਰੂਟਾਂ ਵਿੱਚ ਬਦਲਾਅ ਵੀ ਕੀਤਾ ਗਿਆ ਹੈ। ਕਿਸਾਨ ਨੇਤਾਵਾਂ ਦੇ ਅਨੁਸਾਰ ਚੱਕਾ ਜਾਮ ਦੌਰਾਨ ਕਿਸਾਨ ਸੰਗਠਨਾਂ ਵੱਲੋਂ ਆਮ ਲੋਕਾਂ ਨੂੰ ਮੂੰਗਫਲੀ, ਛੋਲੇ, ਪਾਣੀ, ਫਲ, ਭੋਜਨ ਅਤੇ ਹੋਰ ਚੀਜ਼ਾਂ ਦਿੱਤੀਆਂ ਜਾਣਗੀਆਂ । ਹਰ ਪਿੰਡ ਤੋਂ ਦੋ ਟਰੈਕਟਰ ਦਿੱਲੀ ਦੇ ਵਿਰੋਧ ਸਥਾਨ ‘ਤੇ ਆਉਣਗੇ, ਉਹ ਇੱਥੇ ਕੁਝ ਦਿਨ ਰਹਿਣਗੇ ਅਤੇ ਫਿਰ ਪਿੰਡ ਵਾਪਸ ਆਉਣਗੇ।

LEAVE A REPLY

Please enter your comment!
Please enter your name here

Latest News

ਅੱਜ ਪੇਸ਼ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ

ਚੰਡੀਗੜ੍ਹ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਪੰਜਾਬ ਵਿਧਾਨ ਸਭਾ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾਵੇਗਾ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ...

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿਧਾਇਕ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75 ਨਸਾਂ ਤਸਕਰਾਂ ਨੂੰ ਕਾਬੂ ਕਰਨ...

ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਭਗਵੰਤ ਮਾਨ ਦੀ ਲੋਕਾਂ ਨੂੰ ਵੱਡੀ ਅਪੀਲ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਜ ਪਿੰਡ ਕੋਟਭਾਈ 'ਚ ਜਨਸਭਾ ਨੂੰ ਸੰਬੋਧਨ...

More Articles Like This