ਮਹਾਪੰਚਾਇਤ ਦੇ ਮੰਚ ਤੋਂ ਰਾਕੇਸ਼ ਟਿਕੈਤ ਦਾ ਨਵਾਂ ਨਾਅਰਾ-ਹੁਣ ਲੜੇਗਾ ਜਵਾਨ, ਜਿੱਤੇਗਾ ਕਿਸਾਨ

Must Read

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ...

ਹਰਿਆਣਾ,15 ਫਰਵਰੀ (ਸਕਾਈ ਨਿਊਜ਼ ਬਿਊਰੋ)

ਕੇਂਦਰ ਸਰਕਾਰ ਦੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਜਾਰੀ ਹੈ।ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਇਸ ਅੰਦੋਲਨ ਨੂੰ ਲੈ ਕੇ ਫਿਲਹਾਲ ਸਰਕਾਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਬੰਦ ਹੈ। ਅਜਿਹੇ ਵਿੱਚ ਕਿਸਾਨਾਂ ਨੇ ਹੁਣ ਆਪਣੀ ਆਵਾਜ਼ ਬੁਲੰਦ ਕਰਨ ਲਈ ਸਰਕਾਰ ‘ਤੇ ਦਬਾਅ ਬਣਾਉਣ ਲਈ ਵੱਖ-ਵੱਖ ਥਾਵਾਂ ‘ਤੇ ਮਹਾਪੰਚਾਇਤ ਦਾ ਆਯੋਜਨ ਸ਼ੁਰੂ ਕਰ ਦਿੱਤਾ ਹੈ। ਦਰਅਸਲ, ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਇੰਦਰੀ ਵਿਖੇ ਕਿਸਾਨਾਂ ਦੀ ਇੱਕ ਮਹਾਂ ਪੰਚਾਇਤ ਦਾ ਆਯੋਜਨ ਕੀਤਾ ਗਿਆ ਸੀ । ਜਿਸ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ, ਗੁਰਨਾਮ ਸਿੰਘ ਚਡੂਨੀ ਅਤੇ ਬਲਬੀਰ ਸਿੰਘ ਰਾਜੇਵਾਲ ਪਹੁੰਚੇ । ਇਸ ਮਹਾਪੰਚਾਇਤ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।

Rakesh Tikait At Mahapanchayat
ਇਸ ਤੋਂ ਅੱਗੇ ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਗੁਰਨਾਮ ਸਿੰਘ ਚਡੂਨੀ ਸਣੇ ਹੋਰਨਾਂ ਆਗੂਆਂ ਦੇ ਹਵਾਲੇ ਨਾਲ ਕਿਹਾ ਕਿ ਕਿਸਾਨ ਅੰਦੋਲਨ ਦੇ ‘ਮੰਚ ਅਤੇ ਪੰਚ’ ਉਹੀ ਰਹਿਣਗੇ ਤੇ ਇਨ੍ਹਾਂ ਵੱਲੋਂ ਲਏ ਗਏ ਫ਼ੈਸਲਿਆਂ ਨੂੰ ਹੀ ਲਾਗੂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਕਾਨੂੰਨ ਰੱਦ ਕੀਤੇ ਜਾਣ ਅਤੇ ੰਸ਼ਫ ’ਤੇ ਫ਼ਸਲਾਂ ਦੀ ਖਰੀਦ ਦੀ ਗਾਰੰਟੀ ਵਾਲਾ ਕਾਨੂੰਨ ਲਿਆਂਦਾ ਜਾਵੇ । ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਇਹ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਇਹ ਅੰਦੋਲਨ ਜਾਰੀ ਰਹੇਗਾ।

ਰਾਕੇਸ਼ ਟਿਕੈਤ ਨੇ ਕਿਹਾ ਕਿ ਹਰਿਆਣਾ ਦੇ ਲੋਕ ਬਹੁਤ ਲੜਾਕੂ ਹਨ, ਅੰਦੋਲਨ ਖ਼ਤਮ ਹੋ ਰਿਹਾ ਸੀ ਪਰ ਹਰਿਆਣਾ ਦੇ ਲੋਕਾਂ ਨੇ ਇਸ ਨੂੰ ਬਚਾਇਆ । ਇਸ ਵਿਚਾਲੇ ਕਿਸਾਨ ਆਗੂ ਟਿਕੈਤ ਨੇ ਸਟੇਜ ਤੋਂ ਨਾਅਰਾ ਦਿੱਤਾ ਕਿ ਹੁਣ ਲੜੇਗਾ ਜਵਾਨ, ਜਿੱਤੇਗਾ ਕਿਸਾਨ । ਇਸ ਦੇ ਨਾਲ ਹੀ ਰਾਕੇਸ਼ ਟਿਕੈਤ ਨੇ ਇਹ ਵੀ ਕਿਹਾ ਕਿ ਜੇਕਰ ਕਿਸਾਨਾਂ ਨੂੰ ਸਾਡੀ ਕਿਸੇ ਹੋਰ ਰਾਜ ਵਿੱਚ ਜ਼ਰੂਰਤ ਪਵੇਗੀ ਤਾਂ ਅਸੀਂ ਉੱਥੇ ਵੀ ਜਾਵਾਂਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਲਈ ਸ਼ੁਰੂ ਕੀਤਾ ਗਿਆ ਇਹ ਅੰਦੋਲਨ ਅੱਜ ਜਨ ਅੰਦੋਲਨ ਬਣ ਚੁੱਕਿਆ ਹੈ । ਇਸ ਅੰਦੋਲਨ ਨੂੰ ਦੇਸ਼ ਭਰ ਵਿੱਚ ਲਿਜਾਇਆ ਜਾਵੇਗਾ ।

 

ਉੱਥੇ ਹੀ ਦੂਜੇ ਪਾਸੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦੇਸ਼ ਦਾ ਕਿਸਾਨ ਕੇਂਦਰ ਦੀ ਗਲਤ ਨੀਤੀਆਂ ਖ਼ਿਲਾਫ਼ ਸੰਘਰਸ਼ ਕਰ ਰਿਹਾ ਹੈ, ਪਰ ਕੇਂਦਰ ਸਰਕਾਰ ਆਪਣਾ ਅੜੀਅਲ ਵਤੀਰਾ ਛੱਡਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਨੂੰ ‘ਪਰਜੀਵੀ’ ਕਹਿਣ ਸਬੰਧੀ ਕਿਸਾਨਾਂ ਵਿੱਚ ਭਾਰੀ ਰੋਸ ਹੈ, ਜਿਸ ਕਰਕੇ ਅੱਜ ਪੰਜਾਬ, ਹਰਿਆਣਾ ਸਣੇ ਹੋਰਨਾਂ ਸੂਬਿਆਂ ਦੇ ਹਰੇਕ ਘਰ ਤੋਂ ਲੋਕ ਕਿਸਾਨ ਅੰਦੋਲਨ ਵਿੱਚ ਹਿੱਸਾ ਲੈ ਰਹੇ ਹਨ।

LEAVE A REPLY

Please enter your comment!
Please enter your name here

Latest News

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ ਵੱਡਾ ਝਟਕਾ ਲੱਗਾ ਹੈ। ਅਸਲ...

ਚੀਮਾ ਨੇ ਸਰਕਾਰੀ ਹਸਪਤਾਲ ਦੀ ਜ਼ਮੀਨ ਨਿੱਜੀ ਹਸਪਤਾਲ ਨੂੰ ਦੇਣ ‘ਤੇ ਚੁੱਕਿਆ ਸਵਾਲ

ਚੰਡੀਗੜ੍ਹ, 4 ਮਾਰਚ 2021 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵਿਧਾਨ...

ਵਿਧਾਇਕ ਬਲਜਿੰਦਰ ਕੌਰ ਨੇ ਚੁੱਕਿਆ ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਦਾ ਮਾਮਲਾ

ਚੰਡੀਗੜ੍ਹ, 4 ਮਾਰਚ 2021 ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਾਰੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਉੱਤੇ ਦਰਜ ਕੀਤੇ...

More Articles Like This