ਦਿੱਲੀ (ਸਕਾਈ ਨਿਊਜ਼ ਪੰਜਾਬ), 20 ਅਪ੍ਰੈਲ 2022
ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਕਾਰ ਇਕ ਵਾਰ ਫਿਰ ਮਾਸਕ ਵਾਪਸ ਆਏ ਹਨ। ਬੁੱਧਵਾਰ ਨੂੰ ਹੋਈ ਡੀਡੀਐਮ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਦਿੱਲੀ ਵਿੱਚ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਹੁਣ ਦਿੱਲੀ ‘ਚ ਮਾਸਕ ਨਾ ਪਾਉਣ ‘ਤੇ 500 ਰੁਪਏ ਦਾ ਜ਼ੁਰਮਾਨਾ ਲੱਗੇਗਾ।
ਰਾਸ਼ਟਰੀ ਰਾਜਧਾਨੀ ‘ਚ ਪਿਛਲੇ ਕੁਝ ਦਿਨਾਂ ‘ਚ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਹੋਇਆ ਹੈ। ਸ਼ਹਿਰ ਵਿੱਚ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐਮਏ) ਸਰਗਰਮ ਹੋ ਗਈ ਅਤੇ ਬੁੱਧਵਾਰ ਸਵੇਰੇ ਇੱਕ ਮੀਟਿੰਗ ਬੁਲਾਈ ਗਈ।
ਇਸ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਦਿੱਲੀ ਵਿੱਚ ਇੱਕ ਵਾਰ ਫਿਰ ਮਾਸਕ ਲਗਾਉਣਾ ਲਾਜ਼ਮੀ ਹੋਵੇਗਾ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੇਕਰ ਕੋਈ ਮਾਸਕ ਪਹਿਨਣ ਦੇ ਲਾਜ਼ਮੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।
ਡੀਡੀਐਮਏ ਦੀ ਮੀਟਿੰਗ ਵਿੱਚ ਸਕੂਲ ਬੰਦ ਨਾ ਕਰਨ ’ਤੇ ਵੀ ਸਹਿਮਤੀ ਬਣੀ ਹੈ। ਵਧਦੇ ਮਾਮਲਿਆਂ ਦੇ ਮੱਦੇਨਜ਼ਰ, ਇੱਕ ਨਵਾਂ ਐਸਓਪੀ ਯਾਨੀ ਮੈਨੂਅਲ ਜਾਰੀ ਕੀਤਾ ਜਾਵੇਗਾ। ਦਿੱਲੀ ‘ਚ ਪਿਛਲੇ ਕੁਝ ਦਿਨਾਂ ‘ਚ ਜਿਸ ਤਰ੍ਹਾਂ ਨਾਲ ਮਾਮਲੇ ਲਗਾਤਾਰ ਵਧ ਰਹੇ ਹਨ, ਉਸ ਨੂੰ ਦੇਖਦੇ ਹੋਏ ਹੁਣ ਸ਼ਹਿਰ ‘ਚ ਕੋਵਿਡ-19 ਦੀ ਟੈਸਟਿੰਗ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।