ਹੈਦਰਾਬਾਦ (ਸਕਾਈ ਨਿਊਜ਼ ਪੰਜਾਬ), 23 ਮਾਰਚ 2022
ਹੈਦਰਾਬਾਦ ‘ਚ ਇਕ ਵੱਡੇ ਹਾਦਸੇ ਦੀ ਸੂਚਨਾ ਸਾਹਮਣੇ ਆ ਰਹੀ ਹੈ, ਜਿੱਥੇ ਕਬਾੜ ਦੇ ਗੋਦਾਮ ‘ਚ ਭਿਆਨਕ ਅੱਗ ਲੱਗਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਹੈ। ਇਹ ਗੋਦਾਮ ਹੈਦਰਾਬਾਦ ਦੇ ਬਯੋਗੁਡਾ ਇਲਾਕੇ ‘ਚ ਹੈ।
ਇਹ ਖ਼ਬਰ ਵੀ ਪੜ੍ਹੋ:ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ , ਸੁਖਦੇਵ ਨੂੰ ਸ਼ਰਧਾਂਜਲੀ ਦੇਣਗੇ ਸੀਐਮ…
ਮ੍ਰਿਤਕਾਂ ਦੀ ਸਹੀ ਗਿਣਤੀ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈl ਪਰ ਕਿਹਾ ਜਾ ਰਿਹਾ ਹੈ ਕਿ ਜ਼ਿਆਦਾਤਰ ਮਜ਼ਦੂਰ ਅੱਗ ਦੀਆਂ ਲਪਟਾਂ ਵਿੱਚ ਫਸੇ ਹੋਏ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ