ਨਵੀਂ ਦਿੱਲੀ,7 ਫਰਵਰੀ (ਸਕਾਈ ਨਿਊਜ਼ ਬਿਊਰੋ)
ਐਤਵਾਰ ਤੜਕੇ ਦਿੱਲੀ ਦੇ ਓਖਲਾ ਫੇਸ-2 ਦੀ ਇੱਕ ਕਾਲੋਨੀ ਵਿੱਚ ਅਚਾਨਕ ਅੱਗ ਲੱਗਣ ਕਾਰਣ ਹਫੜਾ ਦਫੜੀ ਦਾ ਮਾਹੌਲ ਬਣ ਗਿਆ।ਜਿਸ ਤੋਂ ਮੌਕੇ ‘ਤੇ ਪਹੁੰਚਿਆਂ ਅੱਗ ਬੁਝਾਉਣ ਵਾਲੀਆਂ ਗੱਡੀਆਂ ਨੇ ਅੱਗ ‘ਤੇ ਕਾਬੂ ਪਾਉਣ ਦਾ ਕੰਮ ਸ਼ੁਰੂ ਕੀਤਾ।
ਅੱਜ ਕਰਨਗੇ ਪੀ.ਐਮ ਮੋਦੀ ਪੱਛਮੀ ਬੰਗਾਲ ਅਤੇ ਅਸਾਮ ਦਾ ਦੌਰਾ
ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ ਲੱਗੀ ਇਸ ਅੱਗ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਦੇ ਹੀ 26 ਅੱਗ ਬੁਝਾਊ ਗੱਡੀਆਂ ਮੌਕੇ ‘ਤੇ ਰਵਾਨਾ ਕੀਤੀਆਂ ਗਈਆਂ। ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਹਾਦਸੇ ‘ਚ ਹੁਣ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਮਿਲੀ ਹੈ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਰੀ ਕੀਤਾ ਡਾਕ ਟਿਕਟ
ਦੱਸਿਆ ਜਾ ਰਿਹਾ ਹੈ ਕਿ ਗੋਦਾਮ ਅਤੇ ਝੁੱਗੀਆਂ ‘ਚ ਅੱਗ ਲੱਗੀ ਹੈ। 20 ਤੋਂ 22 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਹਨ। ਹੁਣ ਤੱਕ ਕਿਸੇ ਦੇ ਜ਼ਖਮੀ ਹੋਣ ਜਾਂ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਅੱਗ ਲੱਗਣ ਦੇ ਕਾਰਾਨਾਂ ਦਾ ਵੀ ਪਤਾ ਨਹੀਂ ਲੱਗ ਸਕਿਆ ਹੈ।
ਭਾਰਤ ‘ਚ ਕਿਸਾਨਾਂ ਵੱਲੋਂ ਚੱਕਾ ਜਾਮ,ਪੰਜਾਬ ਤੋਂ ਰਾਜਸਥਾਨ ਤੱਕ ਸਾਰੇ ਰਸਤੇ ਬੰਦ