ਨਵੀਂ ਦਿੱਲੀ,1 ਫਰਵਰੀ (ਸਕਾਈ ਨਿਊਜ਼ ਬਿਊਰੋ)
ਮਾਈਕ੍ਰੋ-ਬਲਾਗਿੰਗ ਵੈੱਬਸਾਈਟ ਟਵਿੱਟਰ ਨੇ ‘ਕਿਸਾਨ ਏਕਤਾ ਮੋਰਚਾ’ ਸਮੇਤ ਕਈ ਅਕਾਊਂਟ ਸਸਪੈਂਡ ਕਰ ਦਿੱਤੇ ਹਨ। ਜਾਂਚ ਏਜੰਸੀਆਂ ਦੀ ਮੰਗ ‘ਤੇ ਅਜਿਹਾ ਕੀਤਾ ਗਿਆ ਹੈ। ਕਿਸਾਨ ਏਕਤਾ ਮੋਰਚਾ ਅਕਾਊਂਟ ਨੂੰ ਕਿਸਾਨ ਆਗੂਆਂ ਨੇ ਟਵਿੱਟਰ ‘ਤੇ ਆਪਣਾ ਅਧਿਕਾਰਤ ਅਕਾਊਂਟ ਦੱਸਿਆ ਸੀ।
ਇਨ੍ਹਾਂ ਸਾਰਿਆਂ ਦੇ ਪ੍ਰੋਫਾਈਲ ‘ਤੇ ਕਲਿੱਕ ਕਰਨ ‘ਤੇ ਲਿਖ ਕੇ ਆ ਰਿਹਾ ਹੈ ਕਿ ਸੰਬੰਧਤ ਅਕਾਊਂਟ ‘ਤੇ ਇਕ ਕਾਨੂੰਨੀ ਮੰਗ ਦੇ ਜਵਾਬ ‘ਚ ਭਾਰਤ ਨੇ ਰੋਕ ਲਗਾ ਦਿੱਤੀ ਹੈ। ਕਿਸਾਨ ਰੈਲੀ ਦੇ ਹਿੰਸਕ ਹੋਣ ਤੋਂ ਬਾਅਦ 27 ਜਨਵਰੀ ਨੂੰ ਟਵਿੱਟਰ ਨੇ ਕਿਹਾ ਸੀ ਕਿ ਉਸ ਨੇ 300 ਤੋਂ ਵੱਧ ਅਕਾਊਂਟਸ ਨੂੰ ਸਸਪੈਂਡ ਕਰ ਦਿੱਤਾ ਸੀ।
ਬਜਟ 2021 ’ਚ ਛਾਈ ਟੀਮ ਇੰਡੀਆ ਤੇ ਭਾਰਤ-ਆਸਟਰੇਲੀਆ ਕ੍ਰਿਕਟ ਸੀਰੀਜ਼
ਦੱਸ ਦਈਏ ਕਿ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਕ ਕੁਝ ਪ੍ਰਦਰਸ਼ਨਕਾਰੀਆਂ ਨੇ ਲਾਲ ਕਿਲ੍ਹੇ ਵਿਖੇ ਜਾ ਕੇ ਉਸ ਥਾਂ ‘ਤੇ ਕੇਸਰੀ ਰੰਗ ਦਾ ਝੰਡਾ ਲਹਿਰਾ ਦਿੱਤਾ ਸੀ ਜਿਥੇ ਪ੍ਰਧਾਨ ਮੰਤਰੀ ਹਰ ਸਾਲ 15 ਅਗਸਤ ਆਜ਼ਾਦੀ ਦਿਹਾੜੇ ’ਤੇ ਝੰਡਾ ਲਹਿਰਾਉਂਦੇ ਹਨ। ਐਤਵਾਰ ਨੂੰ ‘ਮਨ ਕੀ ਬਾਤ’ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ 26 ਜਨਵਰੀ ਨੂੰ ਦਿੱਲੀ ’ਚ ਤਿਰੰਗੇ ਦਾ ਅਪਮਾਨ ਵੇਖ ਕੇ ਦੇਸ਼ ਬਹੁਤ ਦੁਖੀ ਹੋਇਆ।