ਸਿੰਘੂ ਬਾਰਡਰ,19 ਜਨਵਰੀ (ਸਕਾਈ ਨਿਊਜ਼ ਬਿਊਰੋ)
ਵੱਖ-ਵੱਖ ਸੂਬਿਆਂ ਦੇ ਕਿਸਾਨ ਰਾਜਧਾਨੀ ਦਿੱਲੀ ਦੇ ਬਾਰਡਰਾਂ ‘ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਹਨ। ਦਿੱਲੀ ਵਿੱਚ ਪੈ ਰਹੀ ਕੜਾਕੇ ਦੀ ਠੰਢ ਵਿਚਾਲੇ ਸੰਘਰਸ਼ ਕਰਦਿਆਂ 100 ਦੇ ਕਰੀਬ ਕਿਸਾਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਇਸ ਦੌਰਾਨ ਸਿੰਘੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ ।
ਅੱਜ ਦਿੱਲੀ ਪੁਲਿਸ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ ਅਮਿਤ ਸ਼ਾਹ,ਜਾਣੋ ਕਾਰਣ
ਦਰਅਸਲ, ਪਿਛਲੇ ਕਈ ਦਿਨਾਂ ਤੋਂ ਸਿੰਘੂ ਬਾਰਡਰ ‘ਤੇ ਸੰਘਰਸ਼ ਕਰ ਰਹੇ ਦਸੂਹਾ ਦੇ ਪਿੰਡ ਰੰਧਾਵਾ ਦੇ ਇੱਕ ਕਿਸਾਨ ਨਿਰਮਲ ਸਿੰਘ ਦੀ ਅਚਾਨਕ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਹੈ।
ਕਿਸਾਨੀ ਸੰਘਰਸ਼:ਕਿਸਾਨਾਂ ਦੇ ਹੱਲ ਲਈ SC ਵੱਲੋਂ ਬਣਾਈ ਕਮੇਟੀ ਦੀ ਪਹਿਲੀ ਮੀਟਿੰਗ ਜਾਰੀ
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਨਿਰਮਲ ਸਿੰਘ ਨਿੰਮਾ (37 ਸਾਲ) ਪੁੱਤਰ ਕਰਮ ਚੰਦ ਵਜੋਂ ਹੋਈ ਹੈ। ਨਿਰਮਲ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਰੰਧਾਵਾ ਵਿੱਚ ਸੋਗ ਦੀ ਲਹਿਰ ਦੌੜ ਗਈ