ਅੱਜ ਕਿਸਾਨ ਕਰਨਗੇ 12 ਤੋਂ 3 ਵਜੇ ਤੱਕ ਚੱਕਾ ਜਾਮ,ਦਿੱਲੀ ‘ਚ ਪੁਲਿਸ ਤੈਨਾਤ

Must Read

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ...

ਨਵੀਂ ਦਿੱਲੀ,6 ਫ਼ਰਵਰੀ (ਸਕਾਈ ਨਿਊਜ਼ ਬਿਊਰੋ)

ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਵੱਲੋਂ ਅੱਜ ਸ਼ਨੀਵਾਰ ਦੁਪਹਿਰ 12 ਤੋਂ 3 ਵਜੇ ਤੱਕ ਦੇਸ਼ ਭਰ ਵਿੱਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਨੇਤਾਵਾਂ ਵਲੋਂ ਦਿੱਲੀ-ਐੱਨ. ਸੀ. ਆਰ. ਵਿਚ ਚੱਕਾ ਜਾਮ ਨਾ ਕਰਨ ਦੀ ਗੱਲ ਆਖੀ ਗਈ ਹੈ ਪਰ ਫਿਰ ਵੀ ਦਿੱਲੀ ਪੁਲਸ ਅਲਰਟ ‘ਤੇ ਹੈ।

26 ਜਨਵਰੀ ਦੇ ਦਿਨ ਹੋਈ ਹਿੰਸਾ ਤੋਂ ਸਬਕ ਲੈ ਕੇ ਪੁਲਸ ਇਸ ਵਾਰ ਕੋਈ ਵੀ ਢਿੱਲ ਨਹੀਂ ਵਰਤੇਗੀ। ਦਿੱਲੀ ਪੁਲਸ ਨੇ ਗੁਆਂਢੀ ਸੂਬਿਆਂ ਨਾਲ ਲੱਗਣ ਵਾਲੀਆਂ ਸਰਹੱਦਾਂ ਦੀ ਸੁਰੱਖਿਆ ਵੀ ਸਖ਼ਤ ਕਰ ਦਿੱਤੀ ਹੈ।

ਦਿੱਲੀ ਪੁਲਸ ਦੇ ਡੀ. ਸੀ. ਪੀ. ਕ੍ਰਾਈਮ ਚਿਨਮਯ ਬਿਸਵਾਲ ਨੇ ਕਿਹਾ ਕਿ ਟਿਕਰੀ, ਸਿੰਘੂ ਅਤੇ ਗਾਜ਼ੀਪੁਰ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਦੇ ਅੰਦਰ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਨਵੀਂ ਦਿੱਲੀ ਦੇ ਡੀ. ਸੀ. ਪੀ. ਨੇ ਦਿੱਲੀ ਮੈਟਰੋ ਦੇ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਜ਼ਰੂਰਤ ਪੈਣ ‘ਤੇ ਰਾਜੀਵ ਚੌਕ, ਕੇਂਦਰੀ ਸਕੱਤਰੇਤ ਸਣੇ ਇਲਾਕਿਆਂ ਦੇ 12 ਮੈਟਰੋ ਸਟੇਸ਼ਨ ਸ਼ਾਰਟ ਨੋਟਿਸ ‘ਤੇ ਬੰਦ ਕਰਨ ਲਈ ਤਿਆਰ ਰਹਿਣ ਨੂੰ ਕਿਹਾ ਹੈ।

ਆਈ. ਟੀ. ਓ. ‘ਤੇ ਪੁਲਸ ਨਾਲ ਪੈਰਾਮਿਲਟਰੀ ਫੋਰਸ ਦੇ ਜਵਾਨ ਵੀ ਸ਼ਾਮਲ ਕੀਤੇ ਗਏ ਹਨ। ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੜਕਾਂ ‘ਤੇ ਪੁਲਸ ਤਾਇਨਾਤ ਕੀਤੀ ਗਈ ਹੈ। ਚੱਕਾ ਜਾਮ ਨੂੰ ਲੈ ਕੇ ਦਿੱਲੀ ਤੇ ਫਰੀਦਾਬਾਦ ਹੀ ਨਹੀਂ ਸਗੋਂ ਨੋਇਡਾ, ਗਾਜ਼ੀਆਬਾਦ ਅਤੇ ਗੁਰੂਗ੍ਰਾਮ ਦੀ ਪੁਲਸ ਵੀ ਸੁਚੇਤ ਹੋ ਗਈ ਹੈ।

LEAVE A REPLY

Please enter your comment!
Please enter your name here

Latest News

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ ਚਰਚਾ ’ਚ ਰਹਿੰਦੇ ਹਨ। ਅਦਾਕਾਰ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਕੋਰੋਨਾ...

ਕਿਸਾਨਾਂ ਲਈ ਮਿਸਾਲ ਬਣਿਆ ਪੰਜਾਬ ਦਾ ਇਹ ਪੁੱਤ !

ਫਰੀਦਕੋਟ (ਗਗਨਦੀਪ ਸਿੰਘ),2 ਮਾਰਚ  “ਖੇਤੀ ਕਰਮਾਂ ਸੇਤੀ” ਪੰਜਾਬ ਅੰਦਰ ਖੇਤੀਬਾੜੀ ਨੂੰ ਲੈ ਕੇ ਇਹ ਕਹਾਵਤ ਆਂਮ ਪ੍ਰਚਲਿਤ ਹੈ ਪਰ ਇਸ ਅਖਾਣ ਨੂੰ ਝੂਠਾ ਸਾਬਤ ਕਰ...

BJP ਦੇ ਚਾਰ ਵੱਡੇ ਨੇਤਾਵਾਂ ਵਿਰੁੱਧ ਕੇਸ ਦਰਜ,ਜਾਣੋ ਵੇਰਵਾ

ਫਿਰੋਜ਼ਪੁਰ (ਸੁਖਚੈਨ ਸਿੰਘ ),2 ਮਾਰਚ ਫਿਰੋਜ਼ਪੁਰ ਅਤੇ ਜ਼ੀਰਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਖੜਦੇ ਹੋਏ ਕਿਸਾਨਾਂ ਨੂੰ ਨਾਲ ਲੈਕੇ ਬੀ.ਜੇ.ਪੀ ਦੇ...

More Articles Like This