ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ)
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢੇ ਜਾਣ ਲਈ ਹਜ਼ਾਰਾਂ ਕਿਸਾਨ ਸਿੰਘੂ, ਟਿੱਕਰੀ ਅਤੇ ਗਾਜੀਪੁਰ ਬਾਰਡਰ ’ਤੇ ਇਕੱਠੇ ਹੋਏ ਹਨ। ਸਾਰੇ ਹੀ ਬਾਰਡਰਾਂ ‘ਤੇ ਕਿਸਾਨ ਅਤੇ ਉਨ੍ਹਾਂ ਦੇ ਟਰੈਕਟਰ ਦਿਖਾਈ ਦੇ ਰਹੇ ਹਨ।ਸਰਹੱਦਾਂ ‘ਤੇ ਟਰੈਕਟਰ ਮਾਰਚ ਦੀ ਤਿਆਰੀ ਜ਼ੋਰਾਂ ‘ਤੇ ਹੈ।
ਦਿੱਲੀ ਪੁਲਿਸ ਨੇ ਦਾਵਾ ਕੀਤਾ ਹੈ ਕਿ ਉਨ੍ਹਾਂ ਨੂੰ INPUT ਮਿਲੀ ਹੈ ਕਿ ਗਣਤੰਤਰ ਦਿਵਸ ਦੇ ਚਲਦਿਆ ਹਮਲਾ ਹੋ ਸਕਦਾ ਹੈ ਇਸ ਦੇ ਮੱਦੇਨਜ਼ਰ ਜਸ਼ਨਾਂ ਲਈ ਸਖਤ ਸੁਰੱਖਿਆ ਪ੍ਰਬੰਧ ਜਾਰੀ ਕੀਤੇ ਗਏ ਹਨ।
ਇਸ ਦੇ ਨਾਲ ਹੀ, ਦਿੱਲੀ ਪੁਲਿਸ ਨੇ ਦੁਪਹਿਰ ਤੱਕ ਲੋਕਾਂ ਨੂੰ ਨਵੀਂ ਦਿੱਲੀ ਅਤੇ ਕੇਂਦਰੀ ਦਿੱਲੀ ਜਾਣ ਤੋਂ ਪਰਹੇਜ਼ ਕਰਨ ਦੀ ਅਪੀਲ ਕੀਤੀ ਹੈ। ਗਣਤੰਤਰ ਦਿਵਸ ਪਰੇਡ ਦੀ ਸਮਾਪਤੀ ਤੋਂ ਬਾਅਦ, ਦੁਪਹਿਰ ਤੋਂ ਦੇਰ ਸ਼ਾਮ ਤੱਕ ਬਾਹਰੀ ਅਤੇ ਪੂਰਬੀ ਦਿੱਲੀ ਖੇਤਰ ਵਿੱਚ ਕਿਸਾਨਾਂ ਦੇ ਟਰੈਕਟਰ ਪਰੇਡ ਹੈ। ਅਜਿਹੀ ਸਥਿਤੀ ਵਿੱਚ, ਬਾਹਰੀ ਅਤੇ ਪੂਰਬੀ ਦਿੱਲੀ ਵਿੱਚ ਵੱਡੇ ਪੱਧਰ ‘ਤੇ ਜਾਮ ਹੋਣ ਦੀ ਸੰਭਾਵਨਾ ਹੈ।