ਯੂਪੀ (ਸਕਾਈ ਨਿਊਜ਼ ਪੰਜਾਬ), 26 ਮਈ 2022
ਅੱਜ ਦੇਸ਼ ਦੇ ਸਭ ਤੋਂ ਵੱਡੇ ਸੂਬੇ ਉੱਤਰ ਪ੍ਰਦੇਸ਼ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਸੂਬੇ ਦੇ ਵਿੱਤ ਮੰਤਰੀ ਸੁਰੇਸ਼ ਖੰਨਾ ਯੂਪੀ ਸਰਕਾਰ ਦਾ 2022-2023 ਦਾ ਬਜਟ ਪੇਸ਼ ਕਰ ਰਹੇ ਹਨ।
ਯੂਪੀ ਦੀ ਯੋਗੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਇਹ ਪਹਿਲਾ ਬਜਟ ਹੈ। ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਤੋਂ ਬਾਅਦ ਯੋਗੀ ਆਦਿਤਿਆਨਾਥ ਦੀ ਸਰਕਾਰ ਵੀਰਵਾਰ ਨੂੰ ਆਪਣੇ ਦੂਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰ ਰਹੀ ਹੈ।
2471 ਭੂ-ਮਾਫੀਆ ਦੀ ਪਛਾਣ ਕੀਤੀ ਗਈ।
15 ਕਰੋੜ ਲੋਕਾਂ ਨੂੰ ਮੁਫਤ ਅਨਾਜ ਦਿੱਤਾ ਗਿਆ
ਸੁਰੇਸ਼ ਖੰਨਾ ਨੇ ਕਿਹਾ- ਯੂਪੀ ਵਿੱਚ ਕੋਈ ਦੰਗਾ ਨਹੀਂ ਹੋਇਆ