ਨਵੀਂ ਦਿੱਲੀ, 11 ਦਸੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ)
ਦਿੱਲੀ ਵਿਖੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ‘ਤੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਅਤੇ ਕਿਸਾਨਾਂ, ਦੋਹਾਂ ਨੂੰ ਹੀ ਪਿੱਛੇ ਹਟਣਾ ਪਏਗਾ। ਉਨ੍ਹਾਂ ਕਿਹਾ ਕਿ ਸਰਕਾਰ ਖੇਤੀ ਕਾਨੂੰਨ ਵਾਪਸ ਲੈ ਲਵੇ ਅਤੇ ਕਿਸਾਨ ਆਪਣੇ ਘਰਾਂ ਨੂੰ ਵਾਪਸ ਚਲੇ ਜਾਣਗੇ।