Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Trending
  • ਬਿਹਾਰ ਦੇ ਨਵੇਂ ਸੀਐਮ ਸਮਰਾਟ ਚੌਧਰੀ ਨੂੰ ਜਾਨੋਂ ਮਾਰਨ ਦੀ ਧਮਕੀ, ਮੁਲਜ਼ਮ ਨੇ ਸੀਐਮ ਹਾਊਸ ਕੀਤਾ ਫੋਨ
Political

ਬਿਹਾਰ ਦੇ ਨਵੇਂ ਸੀਐਮ ਸਮਰਾਟ ਚੌਧਰੀ ਨੂੰ ਜਾਨੋਂ ਮਾਰਨ ਦੀ ਧਮਕੀ, ਮੁਲਜ਼ਮ ਨੇ ਸੀਐਮ ਹਾਊਸ ਕੀਤਾ ਫੋਨ

Email :

ਬਿਹਾਰ ਦੇ ਨਵੇਂ ਮੁੱਖ ਮੰਤਰੀ ਸਮਰਾਟ ਚੌਧਰੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁਲਜ਼ਮ ਨੇ ਮੁੱਖ ਮੰਤਰੀ ਦੇ ਨਿਵਾਸ ‘ਤੇ ਫ਼ੋਨ ਕੀਤਾ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਮੁਲਜ਼ਮ ਦਾ ਨਾਂ ਸ਼ੇਖਰ ਯਾਦਵ (32) ਹੈ, ਜੋ ਕਿ ਬਾਂਕਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ।

ਧਮਕੀ ਤੋਂ ਬਾਅਦ, ਗੁਜਰਾਤ ਅਤੇ ਬਿਹਾਰ ਪੁਲਿਸ ਲਗਾਤਾਰ ਮੁਲਜ਼ਮ ਦਾ ਪਤਾ ਲਗਾ ਰਹੀ ਸੀ। ਉਸ ਦੀ ਲੋਕੇਸ਼ਨ  ਗੁਜਰਾਤ ਦੇ ਸਾਨੰਦ ਵਿੱਚ ਮਿਲੀ। ਜਿਥੋਂ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਗੁਜਰਾਤ ਵਿੱਚ ਮਜ਼ਦੂਰੀ ਕਰਦਾ ਹੈ। ਗੁਜਰਾਤ ਪੁਲਿਸ ਨੇ ਉਸ ਨੂੰ ਬਿਹਾਰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਉਸ ਨੂੰ ਪੁੱਛਗਿੱਛ ਲਈ ਬਿਹਾਰ ਲਿਆ ਰਹੀ ਹੈ। 15 ਅਪ੍ਰੈਲ ਨੂੰ ਸਮਰਾਟ ਚੌਧਰੀ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਮੁਲਜ਼ਮ ਸ਼ੇਖਰ ਯਾਦਵ ਨੇ ਆਪਣੇ ਮੋਬਾਈਲ ਫੋਨ ਦੀ ਵਰਤੋਂ ਕਰਕੇ ਮੁੱਖ ਮੰਤਰੀ ਦੇ ਨਿਵਾਸ ਸਥਾਨ ਧਮਕੀ ਭਰਿਆ ਫੋਨ ਕੀਤਾ। ਇਸ ਤੋਂ ਬਾਅਦ, ਪੁਲਿਸ ਸਰਗਰਮ ਹੋ ਗਈ। ਮੁੰਗੇਰ ਦੇ ਸੰਗਰਾਮਪੁਰ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ। ਪੁਲਿਸ ਨੇ ਮੁਲਜ਼ਮ ਦੇ ਮੋਬਾਈਲ ਫੋਨ ਦੀ ਲੋਕੇਸ਼ਨ ਦਾ ਪਤਾ ਲਗਾ ਕੇ ਉਸ ਨੂੰ ਕਾਬੂ ਕਰ ਲਿਆ। 

Leave a Reply

Your email address will not be published. Required fields are marked *

Related Posts