ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਜਲਦ ਕਰਵਾਉਣ ਦੀ ‘ਆਪ’ ਪਾਰਟੀ ਨੇ ਕੀਤੀ ਮੰਗ

Must Read

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ...

ਚੰਡੀਗੜ੍ਹ, 22 ਨਵੰਬਰ ( ਸਕਾਈ ਨਿਊਜ਼ ਪੰਜਾਬ ਬਿਊਰੋ)

ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਦੁਆਰਾ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਖ਼ਤਮ ਕਰਕੇ ਕੇਂਦਰ ਦੀ ਸਿਫਾਰਿਸ਼ ‘ਤੇ ਨਵਾਂ ਬੋਰਡ ਬਣਾ ਕੇ ਯੂਨੀਵਰਸਿਟੀ ਦੇ ਕਾਰਜ ਕਰਨ ਦੀ ਤਜਵੀਜ ਦਾ ਸਖ਼ਤ ਵਿਰੋਧ ਕੀਤਾ ਹੈ। ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸੰਧਵਾਂ ਅਤੇ ਗੜਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਅਜਿਹਾ ਕਰਨ ਨਾਲ ਪੰਜਾਬ ਯੂਨੀਵਰਸਿਟੀ ਦਾ ਲੋਕਤੰਤਰੀ ਢਾਂਚਾ ਸਦਾ ਲਈ ਖਤਮ ਹੋ ਜਾਵੇਗਾ। ਉਨਾਂ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਬਣਾਈ ਨਵੀਂ ਵਿੱਦਿਅਕ ਨੀਤੀ 2020 ਦੇ ਅਧੀਨ ਕੇਂਦਰ ਸਰਕਾਰ ਬੋਰਡ ਬਣਾ ਕੇ ਸੈਨੇਟ ਨੂੰ ਭੰਗ ਕਰਨ ਦੀ ਤਜਵੀਜ਼ ਲਿਆ ਰਹੀ ਹੈ ਜੋ ਕਿ ਯੂਨੀਵਰਸਿਟੀ ਅਤੇ ਪੰਜਾਬ ਸੂਬੇ ਲਈ ਮਾਰੂ ਸਿੱਧ ਹੋਵੇਗੀ।

ਉਨਾਂ ਕੇਂਦਰ ਸਰਕਾਰ ਨੂੰ ਅਜਿਹਾ ਕਰਨ ਤੋਂ ਗੁਰੇਜ਼ ਕਰਦਿਆਂ ਮੌਜੂਦਾ ਸਿਸਟਮ ਨੂੰ ਹੀ ਚਾਲੂ ਰੱਖਣ ਦਾ ਸੁਝਾਅ ਦਿੱਤਾ। ‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਟੀ ਉੱਤਰ ਭਾਰਤ ਦਾ ਇਕ ਪ੍ਰਮੁੱਖ ਵਿਦਿਅਕ ਸੰਸਥਾਨ ਹੈ ਅਤੇ ਪੰਜਾਬ ਦੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਕਾਲਜ ਇਸ ਦੇ ਅਧੀਨ ਆਉਂਦੇ ਹਨ । ਉਨਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਏ ਚੰਡੀਗੜ ‘ਚ ਸਥਾਪਿਤ ਅਦਾਰੇ ‘ਤੇ ਪੰਜਾਬ ਦਾ ਪਹਿਲਾ ਹੱਕ ਹੋਣਾ ਚਾਹੀਦਾ ਹੈ।

 

ਪਹਿਲਾਂ ਵੀ ਕੇਂਦਰੀ ਯੂਨੀਵਰਸਿਟੀ ਨਾ ਹੋਣ ਦੇ ਬਾਵਜੂਦ ਵੀ ਭਾਰਤ ਦੇ ਉਪ ਰਾਸ਼ਟਰਪਤੀ ਨੂੰ ਪੰਜਾਬ ਯੂਨੀਵਰਸਿਟੀ ਦੇ ਕੁਲਪਤੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਜਦਕਿ ਚੰਡੀਗੜ ਦੇ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਪੰਜਾਬ ਦੇ ਰਾਜਪਾਲ ਕੋਲ ਹੈ। ‘ਆਪ’ ਆਗੂਆਂ  ਨੇ ਕਿਹਾ ਕਿ ਸੈਨੇਟ ਦੇ 90 ਮੈਂਬਰਾਂ ‘ਚੋਂ ਹੀ ਸਿੰਡੀਕੇਟ ਦੇ ਮੈਂਬਰ ਚੁਣੇ ਜਾਂਦੇ ਹਨ। ਜਿਨਾਂ ‘ਚੋਂ ਵਧੇਰੇ ਪੰਜਾਬੀ ਹੁੰਦੇ ਹਨ। ਇਸ ਤਰਾਂ ਪੰਜਾਬ  ਯੂਨੀਵਰਸਿਟੀ ਵਿੱਚ ਪੰਜਾਬੀਆਂ ਦੇ ਹਿੱਤ ਸੁਰੱਖਿਅਤ ਹਨ ਜੋ ਕਿ ਕੇਂਦਰ ਸਰਕਾਰ ਦੇ ਬੋਰਡ ਬਣਨ ਨਾਲ ਛਿੱਕੇ ਟੰਗ ਦਿੱਤੇ ਜਾਣਗੇ।

 

ਪੰਜਾਬ ਦੇ ਮੁੱਖ ਮੰਤਰੀ ਇਸ ਸਮੇਂ ਯੂਨੀਵਰਸਿਟੀ ਸੈਨੇਟ ਦੇ ਐਕਸ ਆਫੀਸ਼ਿਓ ਮੈਂਬਰ ਹਨ  ਪਰ ਉਨਾਂ ਵੱਲੋਂ ਵੀ ਕੇਂਦਰ ਸਰਕਾਰ ਦੀ ਇਸ ਤਜਵੀਜ਼ ਦਾ ਵਿਰੋਧ ਨਾ ਕਰਨਾ ਹੈਰਾਨੀਜਨਕ ਹੈ। ਸੰਧਵਾਂ ਅਤੇ ਰੋੜੀ ਨੇ ਕਿਹਾ ਕਿ ਇਸ ਸਮੇਂ ਵੀ 3 ਦਰਜਨ ਦੇ ਕਰੀਬ ਸੈਨੇਟ ਮੈਂਬਰ ਕੁੱਲਪਤੀ (ਉਪ ਰਾਸ਼ਟਰਪਤੀ) ਵਲੋਂ ਨਾਮਜ਼ਦ ਕੀਤੇ ਜਾਂਦੇ ਹਨ। ਜਿਸ ਨਾਲ ਕੇਂਦਰ ਸਰਕਾਰ ਦੀ ਪਹਿਲਾਂ ਤੋਂ ਹੀ ਇੱਥੇ ਸ਼ਮੂਲੀਅਤ ਹੈ। ਅਜਿਹੇ ਹਾਲਾਤ ਵਿੱਚ ਸੈਨੇਟ ਨੂੰ ਭੰਗ ਕਰਕੇ ਨਵਾਂ ਬੋਰਡ ਬਣਾਉਣਾ ਰਾਜਾ ਦੇ ਅਧਿਕਾਰਾਂ ‘ਤੇ ਇਕ ਹੋਰ ਵੱਡਾ ਡਾਕਾ ਹੈ।

 

LEAVE A REPLY

Please enter your comment!
Please enter your name here

Latest News

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ ਆਮ ਆਦਮੀ ਪਾਰਟੀ ਨੇ ਕੈਪਟਨ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ ਵੱਲੋਂ ਪ੍ਰੈੱਸ ਨੂੰ ਸੰਬੋਧਿਤ ਕਰਦੇ...

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਗਿਆ ਨਗਰ ਕੀਰਤਨ

ਫ਼ਤਹਿਗੜ੍ਹ ਸਾਹਿਬ (ਜਗਦੇਵ ਸਿੰਘ),26 ਫਰਵਰੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿੱਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਉਦਯੋਗਿਕ ਨਗਰੀ ਮੰਡੀ ਗੋਬਿੰਦਗਡ਼੍ਹ ਵਿਖੇ  ਸ੍ਰੀ ਗੁਰੂ...

ਬੁਲਟ ਦੇ ਪਟਾਕੇ ਮਰਨ ਵਾਲਿਆਂ ਦੀ ਆਵੇਗੀ ਸ਼ਾਮਤ,ਪੁਲਿਸ ਘੇਰ-ਘੇਰ ਕੱਟ ਰਹੀ ਆ ਚਲਾਨ

ਫਰੀਦਕੋਟ (ਗਗਨਦੀਪ ਸਿੰਘ),26 ਫਰਵਰੀ ਸ਼ਰਾਰਤੀ ਲੋਕਾਂ ਵਲੋਂ ਫਰੀਦਕੋਟ ਵਿਚ ਲਗਤਾਰ ਹੀ ਟਰੈਫਿਕ ਨਿਯਮਾਂ ਦੀ ਅਨਦੇਖੀ  ਕੀਤੀ ਜਾ ਰਹੀ ਹੈ ਅਤੇ ਟ੍ਰੈਫਿਕ ਨਿਯਮਾਂ ਨੂੰ ਛਿੱਕੇ ਤੇ...

More Articles Like This