Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Uncategorized
  • PM ਮੋਦੀ ਦੀ ਫੇਰੀ ਤੋਂ ਪਹਿਲਾਂ ਆ ਗਿਆ ਡੇਰਾ ਸੱਚਖੰਡ ਬੱਲਾਂ ਦਾ ਵੱਡਾ ਬਿਆਨ
Uncategorized

PM ਮੋਦੀ ਦੀ ਫੇਰੀ ਤੋਂ ਪਹਿਲਾਂ ਆ ਗਿਆ ਡੇਰਾ ਸੱਚਖੰਡ ਬੱਲਾਂ ਦਾ ਵੱਡਾ ਬਿਆਨ

Email :

ਜਲੰਧਰ
31 ਜਨਵਰੀ 2026

ਖ਼ਬਰ PM ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੀ ਤਾਰੀਖ਼ ਨੂੰ ਲੈ ਕੇ ਸਾਹਮਣੇ ਆਈ ਹੈ। 2 ਫਰਵਰੀ ਨੂੰ ਨਹੀਂ 1 ਫਰਵਰੀ ਨੂੰ ਹੀ ਜਲੰਧਰ ਪਹੁੰਚਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ। ਜਿਸ ਦੀ ਪੁਸ਼ਟੀ ਪਾਰਟੀ ਦੇ ਸੀਨੀਅਰ ਆਗੂਆਂ ਨੇ ਕੀਤੀ ਹੈ। ਇਸ ਦੇ ਨਾਲ ਹੀ ਹੁਣ PM ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਡੇਰਾ ਸੱਚਖੰਡ ਬੱਲਾਂ ਤੋਂ ਵੱਡਾ ਬਿਆਨ ਸਾਹਮਣੇ ਆਇਆ ਹੈ। PM ਮੋਦੀ ਦੀ ਫੇਰੀ ਨੂੰ ਲੈ ਕੇ ਡੇਰਾ ਸੱਚਖੰਡ ਬੱਲਾਂ ਤੋਂ ਸੀਨੀਅਰ ਭਾਜਪਾ ਆਗੂ ਅਵਿਨਾਸ਼ ਚੰਦਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰੋਗਰਾਮ ਉਹੀ ਹੈ, ਜੋ ਪਹਿਲਾਂ ਸੀ।

ਉਨ੍ਹਾਂ ਕਿਹਾ ਕਿ ਥੋੜ੍ਹੀ ਦੇਰ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਵਿਚ ਤਬਦੀਲੀ ਹੋਣ ਦੀ ਖ਼ਬਰ ਸਾਹਮਣੇ ਆਈ ਸੀ,ਪ੍ਰੋਗਰਾਮ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਣਕਾਰੀ ਹਾਸਲ ਕੀਤੀ ਗਈ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਹੀ ਜਲੰਧਰ ਆਉਣਗੇ ਅਤੇ ਡੇਰਾ ਸਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਹੈ ਕਿ ਲੋਕ ਕਿਸੇ ਤਰ੍ਹਾਂ ਦੇ ਭੰਬਲਭੂਸੇ ਵਿਚ ਨਾ ਪੈਣ।

Leave a Reply

Your email address will not be published. Required fields are marked *

Related Posts