
ਜਲੰਧਰ
31 ਜਨਵਰੀ 2026
PM ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਇਕ ਦਿਨ ਪਹਿਲਾਂ ਜਲੰਧਰ ਵਿਚ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਮੁਤਾਬਕ ਅਰਬਨ ਅਸਟੇਟ ਵਿਚ ਸਥਿਤ ਕੈਂਬ੍ਰਿਜ ਸਕੂਲ ਨੂੰ ਅੱਜ ਸਵੇਰੇ ਈ-ਮੇਲ ਜ਼ਰੀਏ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਜਾਂਚ ਜਾਰੀ ਕਰ ਦਿੱਤੀ ਹੈ।
ਦੱਸ ਦੇਈਏ ਕਿ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ, ਜਿਸ ਕਰਕੇ ਪ੍ਰਸ਼ਾਸਨ ਵੱਲੋਂ ਅੱਜ ਸਾਰੇ ਸਕੂਲ-ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅੱਜ ਛੁੱਟੀ ਹੋਣ ਕਰਕੇ ਸਕੂਲ ਵਿਚ ਕੋਈ ਵਿਦਿਆਰਥੀ ਮੌਜੂਦ ਨਹੀਂ ਸੀ।
ਦੱਸ ਦੇਈਏ ਕਿ ਭਲਕੇ ਯਾਨੀ ਕਿ 1 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਯੰਤੀ ‘ਤੇ ਭਲਕੇ ਡੇਰਾ ਸੱਚਖੰਡ ਬੱਲਾਂ ਵਿਚ ਨਤਮਸਤਕ ਹੋਣਗੇ। ਮੌਕੇ ਉਤੇ ਪੁਲਸ ਅਤੇ ਸੁਰੱਖਿਆ ਏਜੰਸੀਆਂ ਐਕਟਿਵ ਹਨ ਅਤੇ ਸਰਚ ਆਪਰੇਸ਼ ਚਲਾਇਆ ਗਿਆ ਹੈ।
