ਚੰਡੀਗੜ੍ਹ(ਸਕਾਈ ਨਿਊਜ਼ ਪੰਜਾਬ)9ਮਾਰਚ 2022
ਚੋਣਾਂ ਦੇ ਨਤੀਜਿਆ ਤੋਂ ਪਹਿਲਾਂ ਹਰ ਇੱਕ ਦੇ ਦਿਲ ਦੀ ਧੜਕਨ ਤੇਜ ਹੋ ਰਹੀ ਹੈ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ‘ਚ 24 ਘੰਟਿਆਂ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੱਠਜੋੜ ਦੀ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਹੈ। ਕੈਪਟਨ ਦਾ ਕਹਿਣਾ ਹੈ ਕਿ ਬਹੁਮਤ ਸਾਬਤ ਕਰਨ ਤੋਂ ਬਾਅਦ ਉਹ ਫਲੋਰ ਟੈਸਟ ਦਾ ਪ੍ਰਬੰਧ ਵੀ ਕਰਨਗੇ।
ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਮੰਗਲਵਾਰ ਨੂੰ ਉਨ੍ਹਾਂ ਨੂੰ ਮਿਲੇ ਤੇ ਜਿਥੇ ਓਹਨਾ ਨੇ ਦੋ ਘੰਟੇ ਤੱਕ ਚਰਚਾ ਕੀਤੀ। ਪੰਜਾਬ ਕਾਂਗਰਸ ਦੇ ਬੁਲਾਰੇ ਪ੍ਰੀਤਪਾਲ ਬਾਲੀਵਾਲ ਨੇ ਇਕ ਟਵੀਟ ਕੀਤਾ ਜਿਸ ਵਿੱਚ ਓਹਨਾ ਦਾ ਕਹਿਣਾ ਕਿ 11 ਮਾਰਚ ਨੂੰ ਤੁਸੀਂ ਅਤੇ ਕਾਂਗਰਸ ਦੇ ਕੁਝ ਵੱਡੇ ਆਗੂ ਕੈਪਟਨ ਦੇ ਹੱਕ ਵਿੱਚ ਆ ਸਕਦੇ ਹਨ। ਉਨਾਂ ਨੇ ਕਿਹਾ ਹੈ ਕਿ ਪਿੱਛਲੇ ਦਿਨਾਂ ਸਿਸਵਾਂ ਸਥਿਤ ਕੈਪਟਨ ਦੇ ਫਾਰਮ ਹਾਊਸ ‘ਤੇ ਰੱਖੀ ਗਈ ਨਿੱਜੀ ਪਾਰਟੀ ‘ਚ ਕਈ ਵੱਡੇ ਨੇਤਾ ਸ਼ਾਮਿਲ ਹੋਏ। ਉਨ੍ਹਾਂ ਨੇ ਕਿਹਾ ਹੈ ਕਿ 11ਮਾਰਚ ਨੂੰ ਕੋਈ ਵੱਡਾ ਧਮਾਕਾ ਹੋਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਐਗਜ਼ਿਟ ਪੋਲ ਦੀ ਚਰਚਾ ਕਰਦਿਆਂ ਕਿਹਾ ਕਿ ਬਹੁਮਤ ਉਨ੍ਹਾਂ ਦੇ ਗਠਜੋੜ ਨੂੰ ਹੀ ਮਿਲੇਗਾ। ਉਨ੍ਹਾਂ ਨੇ ਕਿਹਾ ਹੈ ਕਿ 2017 ਵਿੱਚ ਜਿੱਤੇ 77 ਕਾਂਗਰਸੀ ਵਿਧਾਇਕਾਂ ਵਿੱਚੋਂ ਕੈਪਟਨ ਨੇ ਉਨ੍ਹਾਂ ਨੂੰ ਟਿਕਟ ਦਿੱਤੀ ਸੀ ਤੇ ਹੁਣ ਉਹ ਸਾਰੇ ਜਿੱਤੇ ਵਿਧਾਇਕਾਂ ਦੇ ਸੰਪਰਕ ਵਿੱਚ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਹੀ ਸਰਕਾਰ ਬਣੇਗੀ।