ਚੰਡੀਗੜ੍ਹ(ਸਕਾਈ ਨਿਊਜ਼ ਪੰਜਾਬ)10ਮਾਰਚ 2022
ਆਪ 39
ਕਾਂਗਰਸ 21
ਸ਼੍ਰੋਮਣੀ ਅਕਾਲੀ ਦਲ+ 7
ਭਾਜਪਾ + 2
ਪੰਜਾਬ ਦੇ ਨਾਲ ਨਾਲ 5 ਸੂਬਿਆਂ ‘ਚ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁਕੀ ਹੈ। ਸ਼ੁਰੂਆਤੀ ਰੁਝਾਨ ਵੀ ਕਾਫੀ ਵੇਖਣ ਨੂੰ ਮਿਲ ਰਿਹਾ ਹੈ।
ਗਿਣਤੀ ਸ਼ੁਰੂ ਹੋਣ ਦੇ ਨਾਲ ਹੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਵੀ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ‘ਚ ਆਪ 28 ਸੀਟਾਂ ‘ਤੇ , ਕਾਂਗਰਸ 18 ਸੀਟਾਂ ‘ਤੇ ਅਤੇ ਅਕਾਲੀ 4 ਸੀਟਾਂ ‘ਤੇ ਅੱਗੇ ਚੱਲ ਰਹੀ ਹੈ।
ਕਾਂਗਰਸ ਤੋਂ ਇਲਾਵਾ ਵਿਰੋਧੀ ਧਿਰ ਆਮ ਆਦਮੀ ਪਾਰਟੀ ਅਤੇ ਸੰਯੁਕਤ ਸਮਾਜ ਮੋਰਚਾ (ਐਸਐਸਐਮ) ਨੇ ਸਾਰੀਆਂ 117 ਸੀਟਾਂ ‘ਤੇ ਚੋਣ ਲੜੀ ਹੈ। ਇਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨੇ 97 ਅਤੇ ਉਸ ਦੀ ਗਠਜੋੜ ਸਹਿਯੋਗੀ 20, ਬਾਜਪਾ ਨੇ 68 ਅਤੇ ਇਸ ਦੀ ਗਠਜੋੜ ਸਹਿਯੋਗੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਨੇ 34 ਅਤੇ ਸ਼੍ਰੋਮਣੀ ਅਕਾਲੀ ਦਲ ਨੇ 15 ਸੀਟਾਂ ‘ਤੇ ਆਪਣੇ ਉਮੀਦਵਾਰ ਉਤਾਰੇ ਸਨ। ਇਸ ਵਾਰ ਦੀ ਚੋਣਾਂ ਦੀ ਹੈਰਾਨੀ ਵਾਲੀ ਗੱਲ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਤੋੜ ਕੇ ਬਸਪਾ ਨਾਲ ਗਠਜੋੜ ਕੀਤਾ ਹੈ।