Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Punjab
  • ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ; ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਤੋਂ ਲਿਆ ਆਸ਼ੀਰਵਾਦ
Political

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ; ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਤੋਂ ਲਿਆ ਆਸ਼ੀਰਵਾਦ

Email :

ਚੰਡੀਗੜ੍ਹ / ਜਲੰਧਰ, 6 ਜੁਲਾਈ, 2026
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਮਿਲਣ ਦੀ ਵਧਾਈ ਦਿੱਤੀ ਅਤੇ ਸੰਤ ਜੀ ਤੋਂ ਚੜ੍ਹਦੀ ਕਲਾ ਦਾ ਆਸ਼ੀਰਵਾਦ ਲਿਆ।

ਉਨ੍ਹਾਂ ਇਸ ਦੌਰਾਨ 108 ਸੰਤ ਸ੍ਰੀ ਸਰਵਣ ਦਾਸ ਜੀ ਦੀ ਪ੍ਰਤਿਮਾ ਅੱਗੇ ਵੀ ਮੱਥਾ ਟੇਕਿਆ।

ਇਸ ਉਪਰੰਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਦਾ ਉਨ੍ਹਾਂ ਨੂੰ ਸੁਭਾਗ ਪ੍ਰਾਪਤ ਹੋਇਆ ਹੈ। ਸੰਤ ਜੀ ਦੇ ਆਸ਼ੀਰਵਾਦ ਨਾਲ ਭਾਜਪਾ 2027 ਦੀਆਂ ਚੋਣਾਂ ਵਿੱਚ ਪੰਜਾਬ ਵਿੱਚ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਗਰੀਬ ਅਤੇ ਦਲਿਤ ਵਰਗ ਦੀ ਸੇਵਾ ਭਾਜਪਾ ਦੀ ਵਿਚਾਰਧਾਰਾ ਦਾ ਮੂਲ ਆਧਾਰ ਹੈ। ਇਸ ਇਲਾਕੇ ਵਿੱਚ ਗਰੀਬ ਅਤੇ ਦਲਿਤ ਵਰਗ ਦੀ ਭਲਾਈ ਲਈ ਇਸ ਪਵਿੱਤਰ ਜਗ੍ਹਾ ਤੋਂ ਜੋ ਵੀ ਆਦੇਸ਼ ਮਿਲੇਗਾ, ਉਹ ਉਸ ਨੂੰ ਪੂਰਾ ਕਰਨਗੇ।

ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ ਅਵਿਨਾਸ਼ ਚੰਦਰ ਕਲੇਰ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਪੰਜਾਬ ਪ੍ਰਧਾਨ ਵਿਜੈ ਸਾਂਪਲਾ, ਐਸ. ਆਰ. ਲੱਧਰ, ਰਾਜੇਸ਼ ਬਾਘਾ, ਸੁਸ਼ੀਲ ਰਿੰਕੂ, ਸ਼ੀਤਲ ਅੰਗੂਰਾਲ, ਇੰਦਰ ਇਕਬਾਲ ਅਟਵਾਲ ਅਤੇ ਹੋਰ ਆਗੂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

Related Posts