Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Punjab
  • ਹਾਦਸੇ ਵਿੱਚ ਜਾਨ ਗੁਆਉਣ ਵਾਲੇ ਅਧਿਆਪਕਾਂ ਨੂੰ ਮਿਲੇਗਾ ਕਰੋੜਾਂ ਦਾ ਮੁਆਵਜ਼ਾ! ਸਿੱਖਿਆ ਮੰਤਰੀ ਦਾ ਵੱਡਾ ਐਲਾਨ
Political

ਹਾਦਸੇ ਵਿੱਚ ਜਾਨ ਗੁਆਉਣ ਵਾਲੇ ਅਧਿਆਪਕਾਂ ਨੂੰ ਮਿਲੇਗਾ ਕਰੋੜਾਂ ਦਾ ਮੁਆਵਜ਼ਾ! ਸਿੱਖਿਆ ਮੰਤਰੀ ਦਾ ਵੱਡਾ ਐਲਾਨ

Email :

ਪੰਜਾਬ ਵਿਧਾਨ ਸਭਾ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੀ ਭਲਾਈ ਲਈ ਇੱਕ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਉਠਾਏ ਗਏ ਇੱਕ ਸਵਾਲ ਦਾ ਜਵਾਬ ਦਿੰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰ ਸੜਕ ਹਾਦਸਿਆਂ ਵਿੱਚ ਜਾਨ ਗੁਆਉਣ ਵਾਲੇ ਅਧਿਆਪਕਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦੀ ਰਣਨੀਤੀ ਤਿਆਰ ਕਰ ਰਹੀ ਹੈ। ਇਸ ਸਬੰਧੀ ਵਿਭਾਗ ਵੱਲੋਂ ਬੈਂਕਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਬਲਾਕ ਸੰਮਤੀ ਚੋਣਾਂ ਦੌਰਾਨ ਸੜਕ ਹਾਦਸਿਆਂ ਵਿੱਚ ਦੋ ਅਧਿਆਪਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਮੁੱਖ ਮੰਤਰੀ ਵੱਲੋਂ ਪਹਿਲਾਂ ਹੀ 10-10 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਵਿਧਾਇਕ ਇਯਾਲੀ ਨੇ ਪੀੜਤ ਪਰਿਵਾਰਾਂ ਦੀ ਮਾੜੀ ਵਿੱਤੀ ਹਾਲਤ ਦਾ ਹਵਾਲਾ ਦਿੰਦੇ ਹੋਏ ਮੁਆਵਜ਼ਾ ਰਾਸ਼ੀ 2 ਕਰੋੜ ਰੁਪਏ ਕਰਨ ਅਤੇ ਬੱਚਿਆਂ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਸੀ। ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਨੌਕਰੀਆਂ ਦੇਣ ਦਾ ਕੰਮ ਪਰਸੋਨਲ ਵਿਭਾਗ ਦੀਆਂ ਗਾਈਡਲਾਈਨਜ਼ ਅਨੁਸਾਰ ਕੀਤਾ ਜਾਵੇਗਾ ਅਤੇ ਵਿਭਾਗ ਅਧਿਆਪਕਾਂ ਲਈ ਬੀਮਾ ਯੋਜਨਾਵਾਂ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ।

Leave a Reply

Your email address will not be published. Required fields are marked *

Related Posts