ਕਿਸਾਨ ਜਥੇਬੰਦੀਆਂ ਅੱਜ ਲੱਗੇਗੀ ਕਚਹਿਰੀ

Must Read

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ...

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 10 ਸਤੰਬਰ 2021

ਅੱਜ ਚੰਡੀਗੜ੍ਹ ਵਿੱਚ 32 ਕਿਸਾਨ ਜੱਥੇਬੰਦੀਆਂ ਦੀ ਕਚਹਿਰੀ ਲੱਗੇਗੀ। ਜਿਸ ਵਿੱਚ ਬੀਜੇਪੀ ਨੂੰ ਛੱਡ ਕੇ ਕਾਂਗਰਸ ,ਆਮ ਆਦਮੀ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਸ਼ਾਮਲ ਹੋਣਗੇ। ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਪੰਜਾਬ ਦੇ ਵੱਖ-ਵੱਖ ਪ੍ਰਮੁੱਖ ਸਿਆਸੀ ਦਲਾਂ ਦੇ ਵੱਡੇ ਆਗੂ ਪਹਿਲੀ ਵਾਰ ਗੱਲਬਾਤ ਲਈ ਕਿਸਾਨ ਆਗੂਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨਗੇ।

ਮੋਗਾ ‘ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰੈਲੀ ਦੌਰਾਨ ਕਿਸਾਨਾਂ ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ ।ਜਿਸ ਤੋਂ ਬਾਅਦ ਅਕਾਲੀ ਦਲ ਨੇ ਆਪਣੇ ਪ੍ਰੋਗਰਾਮ ਇੱਕ ਹਫ਼ਤੇ ਲਈ ਮੁਲਤਵੀ ਕਰ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂਆਂ ਨੂੰ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਲਈ ਪੱਤਰ ਲਿਿਖਆ ਗਿਆ ਸੀ ।

ਇਹ ਖ਼ਬਰ ਵੀ ਪੜ੍ਹੋ: ਅੱਜ ਗਣੇਸ਼ ਚਤੁਰਥੀ ਦੇ ਦਿਨ ਕਰੋ ਇਹ 4 ਉਪਾਅ ,ਕਰਜ਼ੇ ਤੋਂ…

ਇਸ ਤੋਂ ਬਾਅਦ ਅੱਜ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ 10 ਸਤੰਬਰ ਨੂੰ ਸਿਆਸੀ ਦਲਾਂ ਦੇ ਆਗੂਆਂ ਨੂੰ ਅਪਣਾ ਪੱਖ ਰੱਖਣ ਲਈ ਸੱਦਿਆ ਹੈ ।ਇਹ ਇੱਕ ਤਰ੍ਹਾਂ ਦੀ ਕਿਸਾਨ ਆਗੂਆਂ ਦੀ ਕਚਹਿਰੀ ਹੋਵੇਗੀ ਜਿਸ ‘ਚ 32 ਕਿਸਾਨ ਆਗੂ ਸ਼ਾਮਲ ਹੋਣਗੇ ਪ੍ਰਮੁੱਖ ਸਿਆਸੀ ਦਲਾਂ ਨੂੰ ਪੱਤਰ ਭੇਜ ਕੇ ਕਿਸਾਨ ਜਥੇਬੰਦੀਆਂ ਨੇ 5-5 ਪ੍ਰਮੁੱਖ ਆਗੂਆਂ ਦੇ ਵਫ਼ਦ ਭੇਜਣ ਲਈ ਕਿਹਾ ਹੈ ।

ਕਿਸਾਨ ਜਥੇਬੰਦੀਆਂ ਦੀ ਮੰਨੀਏ ਤਾਂ ਹਾਲੇ ਚੋਣਾਂ ਵਿੱਚ ਸਮਾਂ ਪਿਆ ਹੈ ।ਜਿਸ ਕਾਰਨ ਚੋਣ ਮੁਹਿੰਮ ਚੋਣਾਂ ਦੇ ਐਲਾਨ ਤੋਂ ਬਾਅਦ ਸ਼ੁਰੂ ਕਰਨੀ ਚਾਹੀਦੀ ਹੈ ।ਜੇਕਰ ਹੁਣ ਚੋਣ ਮੁਹਿੰਮ ਸ਼ੁਰੂ ਕੀਤੀ ਗਈ ਤਾਂ ਪਿੰਡਾਂ ਵਿਚ ਧੜੇਬੰਦੀਆਂ ਪੈਦਾ ਹੋਣ ਕਰ ਕੇ ਕਿਸਾਨ ਮੋਰਚੇ ਨੂੰ ਨੁਕਸਾਨ ਹੋ ਸਕਦਾ ਹੈ ।

ਇਹ ਖ਼ਬਰ ਵੀ ਪੜ੍ਹੋ: ਬਟਾਲਾ ਪੁਲਿਸ ਵੱਲੋਂ ਜਿਸਮਫਰੋਸ਼ੀ ਦੇ ਧੰਦੇ ਦਾ ਪਰਦਾਫਾਸ਼

ਮੋਰਚੇ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ 10 ਸਤੰਬਰ ਨੂੰ ਸਿਆਸੀ ਦਲਾਂ ਨਾਲ ਗੱਲਬਾਤ ਵਿਚ ਉਨ੍ਹਾਂ ਦਾ ਪੱਖ ਸੁਣ ਕੇ ਕਿਸਾਨ ਜਥੇਬੰਦੀਆਂ ਅਪਣਾ ਆਖ਼ਰੀ ਫ਼ੈਸਲਾ ਸੁਣਾਉਣਗੀਆਂ । ਪ੍ਰਮੁੱਖ ਵਿਰੋਧੀ ਦਲਾ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਤਾਂ ਇਸ ਗੱਲਬਾਤ ਵਿੱਚ ਹਿੱਸਾ ਲੈਣ ਦੀ ਹਾਮੀ ਭਰ ਦਿਤੀ ਹੈ।

ਦੱਸ ਦਈਏ ਕਿ ਇਸ ਕਚਹਿਰੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖੁਦ ਸ਼ਾਮਲ ਹੋਣਗੇ। ਉਹਨਾਂ ਦੇ ਨਾਲ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਤੇ ਪ੍ਰਗਟ ਸਿੰਘ ਵੀ ਹੋਣਗੇ। ਜਿਸ ਦੀ ਜਾਣਕਾਰੀ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਦਿੱਤੀ ਹੈ ।ਉਹਨਾਂ ਨੇ ਦੱਸਿਆ ਕਿ ਸਿੱਧੂ ਹਮੇਸ਼ਾ ਹੀ ਕਿਸਾਨਾਂ ਨਾਲ ਖੜੇ ਹਨ ਅਤੇ ਕਿਸਾਨ ਮੋਰਦੇ ਦੇ ਹਰ ਸੱਦੇ ਦਾ ਪਹਿਲਾਂ ਵੀ ਉਹਨਾਂ ਵੱਲੋਂ ਸਮਰਥਨ ਕੀਤਾ ਗਿਆ ਹੈ। ਸਿੱਧੂ ਕਿਸਾਨਾਂ ਦੇ ਸਵਾਲਾਂ ਦਾ ਜਵਾਬ ਦੇਣਗੇ।

LEAVE A REPLY

Please enter your comment!
Please enter your name here

Latest News

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ...

ਵੱਡੀ ਖ਼ਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸਰਕਾਰੀ ਰਿਹਾਇਸ਼

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਰਿਹਾਇਸ਼...

19 ਸਤੰਬਰ ਤੋਂ ਸ਼ੁਰੂ ਹੋਵੇਗੀ ਚਾਰ ਧਾਮ ਦੀ ਯਾਤਰਾ,ਪੜ੍ਹੋ ਪੂਰੀ Guidelines

ਉਤਰਾਖੰਡ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਉਤਰਾਖੰਡ ਵਿੱਚ ਚਾਰਧਾਮ ਯਾਤਰਾ ਐਤਵਾਰ, 19 ਸਤੰਬਰ ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ, ਉਤਰਾਖੰਡ ਵਿੱਚ ਸਿੱਖਾਂ ਦੇ ਪੰਜਵੇਂ...

More Articles Like This