ਫ਼ਤਹਿਗੜ੍ਹ ਸਾਹਿਬ (ਜਗਦੇਵ ਸਿੰਘ), 15 ਅਪ੍ਰੈਲ 2022
ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਐੱਨ.ਡੀ.ਪੀ.ਐੱਸ ਐਕਟ ਅਧੀਨ ਮੁਕੱਦਮੇ ਦਰਜ ਕਰ ਕੇ ਵੱਖ ਵੱਖ ਮਾਮਲਿਆਂ ਵਿਚ 17 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਐਸ.ਪੀ (ਡੀ) ਫ਼ਤਹਿਗਡ਼੍ਹ ਸਾਹਿਬ ਰਾਜਪਾਲ ਸਿੰਘ ਹੁੰਦਲ ਨੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 3 ਕਿੱਲੋ ਅਫੀਮ, ਭੁੱਕੀ 10 ਕਿਲੋ, ਗਾਂਜਾ 21.350 ਕਿਲੋਗ੍ਰਾਮ, ਸਮੈਕ 50 ਗਰਾਮ ਅਤੇ 10 ਹੈਰੋਇਨ ਗਰਾਮ ਬਰਾਮਦ ਕੀਤੀ ਗਈ ਹੈ ।
ਇਹ ਖ਼ਬਰ ਵੀ ਪੜ੍ਹੋ:ਦੇਸ਼ ‘ਚ ਫਿਰ ਵਧੇ ਕੋਰੋਨਾ ਕੇਸ, 24 ਘੰਟਿਆਂ ‘ਚ 6 ਮੌਤਾਂ
ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜਿਨ੍ਹਾਂ ਪਾਸੋਂ 450 ਲੀਟਰ ਸ਼ਰਾਬ ਬਰਾਮਦ ਕੀਤੀ ਗਈ ਹੈ । ਐੱਸ.ਪੀ (ਡੀ) ਰਾਜਪਾਲ ਸਿੰਘ ਹੁੰਦਲ ਨੇ ਦੱਸਿਆ ਕਿ ਇਸੇ ਤਰ੍ਹਾਂ ਇਸੇ ਮੁਹਿੰਮ ਅਧੀਨ ਜ਼ਿਲ੍ਹੇ ਦੇ ਵੱਖ ਵੱਖ ਅਫਸਰਾਂ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਉਣ ਲਈ ਡਰੱਗ ਅਵੇਅਰਨੈੱਸ ਕੈਂਪ ਵੀ ਲਗਾਏ ਜਾ ਰਹੇ ਹਨ ਤੇ ਹੁਣ ਤੱਕ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਸਤਾਈ ਅਵੇਅਰਨੈੱਸ ਕੈਂਪ ਲਗਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ ਬਿਆਲੀ ਪਿੰਡਾਂ ਦੇ ਕਰੀਬ 1830 ਵਿਅਕਤੀਆਂ ਨੇ ਭਾਗ ਲਿਆ ।