ਜਲੰਧਰ (ਪਰਮਜੀਤ ਸਿੰਘ ), 28 ਮਈ 2022
ਜ਼ਿਲ੍ਹਾ ਜਲੰਧਰ ਦਿਹਾਤੀ ਥਾਣਾ ਫਿਲੌਰ ਦੀ ਪੁਲਿਸ ਨੇ 11 ਗ੍ਰਾਮ ਹੈਰੋਇਨ ਬਰਾਮਦ ਕਰਕੇ 02 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।ਸਬ-ਇੰਸਪੈਕਟਰ ਨਰਿੰਦਰ ਸਿੰਘ ਥਾਣਾ ਮੁਖੀ ਫਿਲੌਰ ਦੀ ਪੁਲਸ ਪਾਰਟੀ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ: ਪਿੰਡ ਪੰਡਵਾਲਾ ਵਿਖੇ ਕੱਚੇ ਘਰ ਦੀ ਛੱਤ ਡਿੱਗੀ, ਮਲਬੇ ਹੇਠ ਦੱਬਿਆ…
ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਨਰਿੰਦਰ ਸਿੰਘ ਥਾਣਾ ਫਿਲੌਰ ਨੇ ਦੱਸਿਆ ਕਿ ਬਲਜੀਤ ਸਿੰਘ ਥਾਣਾ ਫਿਲੌਰ ਨੇ ਮੁਖਤਿਆਰ ਚੰਦ ਪੁੱਤਰ ਨਸੀਬ ਚੰਦ ਨੂੰ ਮੁਹੱਲਾ ਅੰਬੇਡਕਰ ਗਦਰਾ ਰੋਡ ਫਿਲੌਰ ਤੋਂ 7 ਗ੍ਰਾਮ ਹੈਰੋਇਨ ਅਤੇ ਬੱਲਾ ਵਾਸੀ ਫਿਲੌਰ ਤੋਂ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ, ਜਿਸ ‘ਤੇ ਮੁਕੱਦਮਾ ਨੰਬਰ 118 ਮਿਤੀ 11. ਐਕਟ 27.05.2022 ਫਿਲੌਰ ਵਿਖੇ ਦਰਜ ਕੀਤਾ ਗਿਆ ਹੈ। ਥਾਣਾ ਸਦਰ ਅਤੇ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।