ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 22 ਮਾਰਚ 2022
ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਕਾਰਵਾਈ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ।ਜਿਸ ਤੋਂ ਭਲਕੇ ਯਾਨੀ ਕਿ 23 ਮਾਰਚ ਨੂੰ ਪੰਜਾਬ ਵਿੱਚ ਸਰਕਾਰੀ ਕਰਮਚਾਰੀਆਂ ਨੂੰ ਛੁੱਟੀ ਹੋਵੇਗੀ।
ਪਰ ਹਲਕਾ ਗਿੱਦੜਬਾਹਾਂ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸਰਕਾਰੀ ਛੁੱਟੀ ਦਾ ਵਿਰੋਧ ਕੀਤਾ ਗਿਆ ।ਉਹਨਾਂ ਸੀਐਮ ਭਗਵੰਤ ਮਾਨ ਨੂੰ ਕਿਹਾ ਕਿ ਛੁੱਟੀ ਦੀ ਬਜਾਏ ਬੱਚਿਆਂ ਨੂੰ ਸ਼ਹੀਦਾਂ ਦੀ ਸ਼ਹੀਦੀ ਬਾਰੇ ਦੱਸੋ।
ਵਿਧਾਨ ਸਭਾ ‘ਚ ਬੁੱਤ ਲਗਾਉਣ ਦਾ ਐਲਾਨ :-
ਵਿਧਾਨ ਸਭਾ ਵਿੱਚ ਸੀਐਮ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਵਿੱਚ ਡਾ. ਅਬੇਦਕਰ , ਸ਼ਹੀਦ ਭਗਤ ਸਿੰਘ ਅਤੇ ਮਹਰਾਜਾ ਰਣਜੀਤ ਸਿੰਘ ਦਾ ਬੁੱਤ ਲਗਾਉਣ ਦਾ ਐਲਾਨ ਵੀ ਕੀਤਾ ਗਿਆ।ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਸਿਰਫ 23 ਮਾਰਚ ਨੂੰ ਨਵਾਂਸ਼ਹਿਰ ‘ਚ ਹੀ ਛੁੱਟੀ ਹੁੰਦੀ ਸੀ ਪਰ ਹੁਣ ਇਹ ਛੁੱਟੀ ਪੂਰੇ ਪੰਜਾਬ ‘ਚ ਹੋਵੇਗੀ ਕਿਉਂਕਿ ਭਗਤ ਸਿੰਘ ਸਿਰਫ ਨਵਾਂਸ਼ਹਿਰ ਦੇ ਨਹੀਂ ਸਗੋਂ ਪੂਰੇ ਦੇਸ਼ ਦੇ ਸਨ
ਸੀਐਮ ਭਗਵੰਤ ਮਾਨ ਨੇ ਰਾਜਾ ਵੜਿੰਗ ਨੂੰ ਪੁੱਛਿਆ ਸ਼ਹੀਦ ਭਗਤ ਸਿੰਘ ਦਾ ਜਨਮਦਿਨ ਤਾਂ ਪੜ੍ਹੋ ਕੀ ਹੋਇਆ ?
ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸੀਐਮ ਭਗਵੰਤ ਮਾਨ ਨੇ ਜਦੋਂ ਵਿਧਾਇਕ ਰਾਜਾ ਵੜਿੰਗ ਨੂੰ ਪੁੱਛਿਆ ਕਿ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਕਦੋਂ ਹੁੰਦਾ ਹੈ ਤਾਂ ਉਹਨਾਂ ਨੇ ਕੋਈ ਵੀ ਜਵਾਬ ਨਹੀਂ ਦਿੱਤਾ।
ਜਿਸ ਤੇ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਤੁਹਾਨੂੰ ਨਹੀਂ ਪਤਾ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਕਦੋਂ ਹੁੰਦਾ ਹੈ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦਾ ਜਨਮਦਿਨ 28 ਸਤੰਬਰ ਨੂੰ ਹੁੰਦਾ ਹੈ।
ਸਦਨ ਦੀ ਕਾਰਵਾਈ ਮੁਲਤਵੀ:-
ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤਾ ਗਿਆ ।