ਫਿਰੋਜ਼ਪੁਰ (ਸੁਖਚੈਨ ਸਿੰਘ ), 28 ਅਪ੍ਰੈਲ 2023
ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੀ ਬੱਸ ਨਾਲ ਅੱਜ ਫਿਰੋਜ਼ਪੁਰ ਦੇ ਹਲਕਾ ਜੀਰਾ ਵਿੱਚ ਸੜਕੀ ਹਾਦਸਾ ਵਾਪਰ ਗਿਆ ਮਿਲੀ ਜਾਣਕਾਰੀ ਅਨੁਸਾਰ ਇੱਕ ਬੱਸ ਵਿੱਚ ਸਵਾਰ ਹੋ ਕੁੱਝ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ। ਅਤੇ ਜਦ ਉਹ ਜੀਰਾ ਅਮ੍ਰਿਤਸਰ ਰੋਡ ਮੇਨ ਹਾਈਵੇ ਤੇ ਪਹੁੰਚੇ ਤਾਂ ਉਥੇ ਇੱਕ ਟਰੱਕ ਨਾਲ ਉਨ੍ਹਾਂ ਦੀ ਬੱਸ ਦੀ ਟੱਕਰ ਹੋ ਗਈ ਜਿਸ ਦੌਰਾਨ ਕਈ ਸ਼ਰਧਾਲੂ ਜਖਮੀ ਹੋ ਗਏ[ ਜਿਸ ਤੋਂ ਬਾਅਦ ਜਖਮੀਆਂ ਨੂੰ ਇਲਾਜ ਲਈ ਜੀਰਾ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ ਜਿਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਦੂਸਰੇ ਪਾਸੇ ਸਿਵਲ ਹਸਪਤਾਲ ਦੇ ਡਾਕਟਰ ਹਰਮਨਦੀਪ ਸਿੰਘ ਦੱਸਿਆ ਕਿ ਉਨ੍ਹਾਂ ਕੋਲ 7 ਲੋਕ ਜਖਮੀ ਹਾਲਤ ਵਿੱਚ ਲਿਆਦੇ ਗਏ ਸਨ। ਜਿਨ੍ਹਾਂ ਦਾ ਇਲਾਜ ਕੀਤਾ ਗਿਆ ਹੈ। ਅਤੇ ਕਨੂੰਨੀ ਕਾਰਵਾਈ ਲਈ ਰਿਪੋਰਟ ਬਣਾ ਦਿੱਤੀ ਗਈ ਹੈ।