ਸ਼੍ਰੀ ਅੰਮ੍ਰਿਤਸਰ ਸਾਹਿਬ (ਜਗਤਾਰ ਮਾਹਲਾ),22 ਫਰਵਰੀ
ਪਾਕਿਸਤਾਨ ਜਾ ਕੇ ਸ੍ਰੀ ਨਨਕਾਣਾ ਸਾਹਿਬ ਦਾ 100 ਸਾਲਾਂ ਸਾਕਾ ਮਨਾਉਣ ਤੋਂ ਭਾਰਤ ਸਰਕਾਰ ਵਲੋਂ ਰੋਕ ਲਗਾਉਣ ਤੋਂ ਬਾਅਦ ਐਸ.ਜੀ.ਪੀ.ਸੀ ਵਲੋਂ ਅੰਮ੍ਰਿਤਸਰ ਦਰਬਾਰ ਸਾਹਿਬ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ 100 ਸਾਲਾਂ ਸਾਕਾ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ । ਜਿਸ ਵਿੱਚ SGPC ਦੀ ਪ੍ਰਧਾਨ ਬੀਬੀ ਜਾਗੀਰ ਕੌਰ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਹਰਪ੍ਰੀਤ ਸਿੰਘ ਅਤੇ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਤੇ ਸ਼੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਨੇ ਸ਼ਿਰਕਤ ਕੀਤੀ ਅਤੇ ਇਸ ਸਮਾਗਮ ਚ ਭਾਈ ਪਿੰਦਰਪਾਲ ਸਿੰਘ ਨੇ ਕਥਾ ਕਰ ਸੰਗਤ ਨੂੰ ਸਾਕੇ ਸੰਬਧੀ ਇਤਿਹਾਸ ਦੱਸਿਆ ਤੇ ਹੋਰ ਗੁਰੂ ਕੇ ਕਰਤੀਨਿਆ ਨੇ ਸੰਗਤ ਨੂੰ ਕੀਰਤਨ ਕਰ ਨਿਹਾਲ ਕੀਤਾ
ਟੂਲਕਿੱਟ ਕੇਸ ਸਬੰਧੀ ਦਿਸ਼ਾ ਰਵੀ ਦੀ ਅਦਾਲਤ ‘ਚ ਹੋਈ ਪੇਸ਼ੀ
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ,ਦਮਦਮੀ ਟਕਸਾਲ ,ਤਰਨਾ ਦਲ ,ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਰ ਮੈਂਬਰ ਨੂੰ ਅਤੇ ਸੇਵਾਦਾਰ ਨੂੰ ਅਤੇ ਸਮੂਹ ਸਿੱਖ ਸੰਸਥਾਵਾਂ ਨੂੰ ਉਨ੍ਹਾਂ ਨੇ ਸੰਦੇਸ਼ ਦਿੰਦਿਆਂ ਕਿਹਾ ਕਿ ਇਕ ਮਹੀਨਾ 100 ਸਾਲਾਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਉਹ ਆਪਣੇ ਮੁਹੱਲਿਆਂ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਵਿਚ ਸਮਾਗਮ ਕਰਵਾਉਣ ਅਤੇ ਸੰਭਵ ਹੈ ਹੋਵੇ ਤਾਂ ਇਨ੍ਹਾਂ ਸਮਾਗਮਾਂ ਵਿੱਚ ਅੰਮ੍ਰਿਤ ਸੰਚਾਰ ਵੀ ਕਰਵਾਏ ਜਾਣ