ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ),21 ਫਰਵਰੀ
ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਉਦੋਂ ਵੱਡਾ ਬਲ ਮਿਲਿਆ ਜਦੋਂ ਵੱਡੀ ਗਿਣਤੀ ਵਿੱਚ ਸਰਹਿੰਦ ਦੇ ਨੌਜਵਾਨ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ । ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਨੇ ਨੌਜਵਾਨਾਂ ਨੂੰ ਸਿਰੋਪਾਓ ਦੇ ਕੇ ਜਿੱਥੇ ਪਾਰਟੀ ਵਿੱਚ ਸਵਾਗਤ ਕੀਤਾ ਉਥੇ ਹੀ ਇਨ੍ਹਾਂ ਨੌਜਵਾਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ।
ਇਸ ਮੌਕੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਇਹ ਨੌਜਵਾਨ ਮਿਉਂਸਿਪਲ ਕਮੇਟੀ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਕੀਤੀ ਧੱਕੇਸ਼ਾਹੀ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦਾ ਪਾਰਟੀ ਵਿੱਚ ਹਮੇਸ਼ਾਂ ਮਾਣ ਸਤਿਕਾਰ ਕੀਤਾ ਜਾਂਦਾ ਰਹੇਗਾ ।