ਤਰਨਤਾਰਨ (ਕੁਲਦੀਪ ਸਿੰਘ), 23 ਜੂਨ 2022
ਜ਼ਿਲ੍ਹਾ ਤਰਨਤਾਰਨ ਦੇ ਕਸਬਾ ਗੋਇੰਦਵਾਲ ਸਾਹਿਬ ਸਥਿਤ ਨਾਕਾ ਕਪੂਰਥਲਾ ਚੌਂਕ ਵਿਖੇ ਸਰਵਿਸ ਰਾਈਫਲ ਦੀ ਸਫਾਈ ਕਰਦੇ ਸਮੇਂ ਗੋਲੀ ਲੱਗਣ ਕਾਰਨ ਤੈਨਾਤ ਏ.ਐਸ.ਆਈ ਬਖਸ਼ੀਸ਼ ਸਿੰਘ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਦੱਸਿਆ ਜਾ ਰਿਹਾ ਹੈ ਕਿ ਮਿਰਤਕ ਬਖਸ਼ੀਸ਼ ਸਿੰਘ ਦੇ ਦੋ ਲੜਕੇ।
ਇਹ ਖ਼ਬਰ ਵੀ ਪੜ੍ਹੋ:-1 ਜੁਲਾਈ ਤੋਂ ਬਦਲਣਗੇ ਇਹ 5 ਵੱਡੇ ਨਿਯਮ, ਤੁਹਾਡੀ ਜੇਬ ‘ਤੇ…
ਘਟਨਾ ਸਬੰਧੀ ਡੀ.ਐਸ.ਪੀ ਗੋਇੰਦਵਾਲ ਸਾਹਿਬ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਬਖਸ਼ੀਸ਼ ਸਿੰਘ ਅੱਜ ਸਵੇਰੇ ਆਪਣੀ ਡਿਊਟੀ ‘ਤੇ ਹਾਜ਼ਰ ਸੀ, ਉਹ ਆਪਣੀ ਸਰਵਿਸ ਰਾਈਫਲ ਦੀ ਸਫਾਈ ਕਰ ਰਿਹਾ ਸੀ ਕਿ ਇਸ ਦੌਰਾਨ ਬਖਸ਼ੀਸ਼ ਸਿੰਘ ਨੇ ਅਚਾਨਕ ਗੋਲੀ ਚਲਾ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਮਿਰਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਮਿਰਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨਤਾਰਨ ਭੇਜ ਦਿੱਤਾ ਗਿਆ ਹੈ।