ਜ਼ਮੀਨ ਹੇਠਲੇ ਪਾਣੀ ਦਾ ਪੱਧਰ ਉੱਚਾ ਚੁੱਕਣ ਸਬੰਧੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਨੇ ਰਿਪੋਰਟ ਸਪੀਕਰ ਨੂੰ ਸੌਂਪੀ

Must Read

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ...
ਚੰਡੀਗੜ੍ਹ, 14 ਸਤੰਬਰ
ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਉੱਚਾ ਚੁੱਕਣ ਦੇ ਮਕਸਦ ਨਾਲ ਗਠਿਤ ਕੀਤੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਵੱਲੋਂ ਆਪਣੀ ਰਿਪੋਰਟ ਅੱਜ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਸੌਂਪ ਦਿੱਤੀ ਗਈ ਹੈ।
ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ 4 ਮਾਰਚ, 2021  ਨੂੰ ਸਦਨ ਵਿਚ ਵਿਚਾਰ ਚਰਚਾ ਦੌਰਾਨ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਕ ਵਿਸ਼ੇਸ਼ ਕਮੇਟੀ ਦੇ ਗਠਨ ਦੀ ਮੰਗ ਉੱਠੀ ਸੀ ਤਾਂ ਜੋ ਇਸ ਗੰਭੀਰ ਵਿਸ਼ੇ ਦਾ ਵਿਸਥਾਰਤ ਅਧਿਐਨ ਕਰਕੇ ਕਮੇਟੀ ਆਪਣੀਆਂ ਸਿਫਾਰਸ਼ਾਂ ਦੇਵੇ।
ਇਸ ਸਬੰਧੀ ਸਪੀਕਰ ਰਾਣਾ ਕੇ.ਪੀ. ਸਿੰਘ ਨੇ 24 ਮਾਰਚ, 2021 ਨੂੰ ਇਕ 6 ਮੈਂਬਰੀ ਕਮੇਟੀ ਬਣਾਈ ਸੀ ਜਿਸ ਦੇ ਸਭਾਪਤੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਬਣਾਇਆ ਗਿਆ ਸੀ। ਬਾਕੀ ਮੈਂਬਰਾਂ ਵਿਚ ਹਰਪ੍ਰਤਾਪ ਸਿੰਘ ਅਜਨਾਲਾ, ਗੁਰਪ੍ਰਤਾਪ ਸਿੰਘ ਵਡਾਲਾ, ਹਰਦੇਵ ਸਿੰਘ ਲਾਡੀ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਗੁਰਮੀਤ ਸਿੰਘ ਹੇਅਰ ਨੂੰ ਸ਼ਾਮਲ ਕੀਤਾ ਗਿਆ ਸੀ।
ਇਸ ਕਮੇਟੀ ਦਾ ਸਹਿਯੋਗ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤਾ ਗਿਆ। ਕਮੇਟੀ ਵੱਲੋਂ ਜਲ ਸਰੋਤ ਵਿਭਾਗ ਦੇ ਮਾਹਰਾਂ ਅਤੇ ਇਜ਼ਰਾਇਲ ਦੀ ਕੰਪਨੀ ਮੈਕਰੋਟ ਵੱਲੋਂ ਦਿੱਤੇ ਸੁਝਾਵਾਂ ਨੂੰ ਵੀ ਆਪਣੀ ਰਿਪੋਰਟ ਵਿਚ ਸ਼ਾਮਲ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਜ਼ਮੀਨੀ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਪਹਿਲਾਂ ਹੀ ਇਜ਼ਰਾਇਲੀ ਕੰਪਨੀ ਮੈਕਰੋਟ ਦੀਆਂ ਸੇਵਾਵਾਂ ਲੈ ਰਹੀ ਹੈ।
ਅੱਜ ਕਮੇਟੀ ਦੇ ਸਭਾਪਤੀ ਰਾਣਾ ਗੁਰਜੀਤ ਸਿੰਘ ਅਤੇ ਮੈਂਬਰਾਂ ਹਰਪ੍ਰਤਾਪ ਸਿੰਘ ਅਜਨਾਲਾ, ਹਰਦੇਵ ਸਿੰਘ ਲਾਡੀ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਸਥਾਰਤ ਰਿਪੋਰਟ ਸਪੀਕਰ ਨੂੰ ਸੌਂਪ ਦਿੱਤੀ ਹੈ। ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਉਹ ਇਸ ਰਿਪੋਰਟ ਨੂੰ ਯੋਗ ਕਾਰਵਾਈ ਰਾਹੀਂ ਸਰਕਾਰ ਤੱਕ ਪਹੁੰਚਦੀ ਕਰਨਗੇ ਤਾਂ ਜੋ ਇਸ ‘ਤੇ ਢੁਕਵੀਂ ਕਾਰਵਾਈ ਕਰਵਾਈ ਜਾ ਸਕੇ।

LEAVE A REPLY

Please enter your comment!
Please enter your name here

Latest News

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ...

ਵੱਡੀ ਖ਼ਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸਰਕਾਰੀ ਰਿਹਾਇਸ਼

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਰਿਹਾਇਸ਼...

19 ਸਤੰਬਰ ਤੋਂ ਸ਼ੁਰੂ ਹੋਵੇਗੀ ਚਾਰ ਧਾਮ ਦੀ ਯਾਤਰਾ,ਪੜ੍ਹੋ ਪੂਰੀ Guidelines

ਉਤਰਾਖੰਡ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਉਤਰਾਖੰਡ ਵਿੱਚ ਚਾਰਧਾਮ ਯਾਤਰਾ ਐਤਵਾਰ, 19 ਸਤੰਬਰ ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ, ਉਤਰਾਖੰਡ ਵਿੱਚ ਸਿੱਖਾਂ ਦੇ ਪੰਜਵੇਂ...

More Articles Like This