ਸ਼੍ਰੀ ਫਤਿਹਗੜ੍ਹ ਸਾਹਿਬ(ਜਗਦੇਵ ਸਿੰਘ), 5 ਮਾਰਚ 2023
ਫਤਹਿਗੜ ਸਾਹਿਬ ਦੇ ਪਿੰਡ ਹਰਬੰਸਪੁਰਾ ਨਜ਼ਦੀਕ ਵਾਪਰੇ ਇੱਕ ਸੜਕ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ ਹੋ ਜਾਣ ਅਤੇ ਉਸਦੇ ਇੱਕ ਸਾਥੀ ਦੇ ਗੰਭੀਰ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੰਡੀ ਗੋਬਿੰਦਗੜ੍ਹ ਦੇ ਵਸਨੀਕ ਨੌਜਵਾਨ ਹਰਪ੍ਰੀਤ ਸਿੰਘ ਅਤੇ ਅਜਨਾਲੀ ਵਾਸੀ ਅਰਜੁਨ ਦੋ-ਪਹੀਆ ਵਾਹਨ ‘ਤੇ ਸਵਾਰ ਹੋ ਕੇ ਸਰਹਿੰਦ ਵੱਲ ਨੂੰ ਆ ਰਹੇ ਸਨ ਤਾਂ ਹਰਬੰਸਪੁਰਾ ਨਜ਼ਦੀਕ ਪਹੁੰਚ ਕੇ ਉਨਾਂ ਦੀ ਟੱਕਰ ਇੱਕ ਮਿੰਨੀ ਟਰੱਕ ਨਾਲ ਹੋ ਗਈ l
ਜਿਸ ਕਾਰਨ ਹਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਇਸ ਹਾਦਸੇ ‘ਚ ਗੰਭੀਰ ਜ਼ਖਮੀ ਹੋਏ ਅਰਜੁਨ ਨੂੰ ਇਲਾਜ਼ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਅਰਜੁਨ ਦੀ ਹਾਲਤ ਗੰਭੀਰ ਦੇਖਦਿਆਂ ਉਸਨੂੰ ਸੈਕਟਰ 32 ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ।
ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ