ਫਿਰੋਜ਼ਪੁਰ (ਸੁਖਚੈਨ ਸਿੰਘ),12 ਫਰਵਰੀ
ਸੂਬੇ ਅੰਦਰ ਨਗਰ ਕੌਂਸਲ ਚੋਣਾਂ ਨੂੰ ਲੈਕੇ ਚੋਣ ਅਖਾੜਾ ਪੂਰੀ ਤਰਾਂ ਭਖ ਚੁੱਕਿਆ ਹੈ। ਵੱਖ ਵੱਖ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਬੜੇ ਜੋਰਾਂਂ ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਕੜੀ ਦੇ ਤਹਿਤ ਅੱਜ ਫਿਰੋਜ਼ਪੁਰ ਦੇ ਦਿਹਾਤੀ ਹਲਕਾ ਤਲਵੰਡੀ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਜੈਤੋ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪੁੱਜੇ।
ਕਿਸਾਨ ਅੰਦੋਲਨ:18 ਫਰਵਰੀ ਨੂੰ ਦੇਸ਼ ਭਰ ‘ਚ ਚਲਾਇਆ ਜਾਵੇਗਾ ‘ਰੇਲ ਰੋਕੋ’ ਅਭਿਆਨ
ਇਸ ਮੌਕੇ ਜਾਣਕਾਰੀ ਦਿੰਦਿਆਂ ਮਾਸਟਰ ਬਲਦੇਵ ਸਿੰਘ ਨੇ ਜਿਥੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਉਥੇ ਹੀ ਕਾਂਗਰਸ ਨੂੰ ਲੰਮੇ ਹੱਥੀਂ ਲਿਆ ਉਨ੍ਹਾਂ ਕਿਹਾ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕਾਂਗਰਸ ਬਿਲਕੁੱਲ ਫੈਲ ਹੋ ਚੁੱਕੀ ਹੈ। ਪੰਜਾਬ ਵਿੱਚ ਲੁੱਟ ਘਸੁੱਟ ਕਰਨ ਤੋਂ ਇਲਾਵਾ ਕਾਂਗਰਸ ਨੇ ਕੁੱਝ ਨਹੀਂ ਕੀਤਾ ਅੱਜ ਹਰ ਵਰਗ ਕਾਂਗਰਸ ਤੋਂ ਦੁੱਖੀ ਹੈ। ਪੰਜਾਬ ਵਿੱਚ ਵਿਕਾਸ ਦਾ ਨਾਮੋ ਨਿਸ਼ਾਨ ਨਹੀਂ ਹੈ। ਉਨ੍ਹਾਂ ਕਿਹਾ ਲੋਕ ਕਾਂਗਰਸ ਤੋਂ ਦੁੱਖੀ ਹੋਕੇ ਪਾਸਾ ਵੱਟ ਰਹੇ ਹਨ।
ਜਿਗਰ ਨੂੰ ਤੰਦਰੁਸਤ ਰੱਖਣ ਲਈ ਜ਼ਰੂਰ ਪੀਉ ਹਲਦੀ ਵਾਲਾ ਦੁੱਧ
ਜਿਸ ਦੀ ਬੁਖਲਾਹਟ ਵਿੱਚ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਕਾਗਜ਼ ਰੱਦ ਕਰਾਏ ਗਏ ਇਥੋਂ ਤੱਕ ਕਿ ਕਈ ਉਮੀਦਵਾਰਾਂ ਦੇ ਕਾਗਜ਼ ਪਾੜ ਦਿੱਤੇ ਗਏ। ਉਨ੍ਹਾਂ ਕਿਹਾ ਕਾਂਗਰਸ ਜਿਨ੍ਹਾਂ ਮਰਜੀ ਧੱਕਾ ਕਰ ਲਵੇ ਪਰ ਇਸ ਵਾਰ ਕਾਂਗਰਸ ਨੂੰ ਹਾਰ ਦਾ ਮੂੰਹ ਦੇਖਣਾ ਹੀ ਪਵੇਗਾ