ਅੰਮ੍ਰਿਤਸਰ (ਸਕਾਈ ਨਿਊਜ਼ ਪੰਜਾਬ), 13 ਮਾਰਚ 2022
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 92 ਸੀਟਾਂ ਜਿੱਤਣ ਤੋਂ ਬਾਅਦ ਵੱਡੀ ਜਿੱਤ ਪ੍ਰਾਪਤ ਕਰਨ ਵਾਲੀ ‘ਆਪ’ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਇਹ ਰੋਡ ਸ਼ੋਅ ਅੰਮ੍ਰਿਤਸਰ ਦੇ ਕਚਹਿਰੀ ਚੌਂਕ ਤੋਂ ਦੁਪਹਿਰ ਸ਼ੁਰੂ ਹੋਇਆ। ਜੋ ਕਿ ਨੋਵੇਲਟੀ ਚੌਂਕ ‘ਤੇ ਜਾ ਕੇ ਖ਼ਤਮ ਹੋਵੇਗਾ।
ਇਸ ਦੌਰਾਨ ਵੱਡੀ ਗੱਡੀ ਵਿੱਚ ਸਵਾਰ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਦੇਖਣ ਲਈ ਲੋਕ ਵੱਡੀ ਗਿਣਤੀ ਵਿੱਚ ਇੱਥੇ ਪਹੁੰਚੇ ਹੋਏ ਹਨ।ਲੋਕਾਂ ਵੱਲੋਂ ਵਰਖਾ ਕਰਕੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਸਵਾਗਤ ਕੀਤਾ ਜਾ ਰਿਹਾ ਹੈ।
ਇਸ ਰੋਡ ਸ਼ੋਅ ਵਿੱਚ ‘ਮੇਰਾ ਰੰਗ ਦੇ ਬਸੰਤੀ ਚੋਲਾ’ਦੇ ਗੀਤ ਦੀ ਗੂੰਜ ਵਿਚਾਲੇ ਅੱਗੇ ਵੱਧਦਾ ਜਾ ਰਿਹਾ ਹੈ।ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਇਸ ਰੋਡ ਸ਼ੋਅ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ ।ਜਿਹਨਾਂ ਵੱਲੋਂ ਨੱਚਦੇ ਹੋਏ ਖੁਸ਼ੀ ਮਨਾਈ ਜਾ ਰਿਹਾ ਹੈ।
ਤੁਹਾਨੂੰ ਇਹ ਵੀ ਦੱਸ ਦਈਏ ਕਿ ਭਗਵੰਤ ਮਾਨ 16 ਮਾਰਚ ਨੂੰ ਸੂਬੇ ਦੇ ਮੁੱਖ ਮੰਤਰੀ ਵਜੋਂ ਖਟਕੜਕਲਾਂ ਵਿਖੇ ਸਹੁੰ ਚੁੱਕਣਗੇ।