‘ਆਪ’ ਨੇ ਲਾਏ ਕੈਪਟਨ ‘ਤੇ ਦੋਸ਼,ਕਿਹਾ ਮੁੱਖ ਮੰਤਰੀ ਨੇ ਨਸ਼ਾ ਤਸਕਰਾਂ ਦੇ ਰੱਖਵਾਲੇ

Must Read

ਵਿਗੜਦੇ ਹਾਲਾਤਾਂ ਨੂੰ ਦੇਖ ਗ੍ਰਹਿ ਮੰਤਰਾਲੇ ਨੇ ਬੁਲਾਈ ਅਹਿਮ ਬੈਠਕ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਪੁਲਸ ਅਤੇ ਕਿਸਾਨਾਂ ਵਿਚਾਲੇ ਝੜਪ ਬਾਅਦ ਗ੍ਰਹਿ ਮੰਤਰਾਲਾ ਨੇ ਉੱਚ...

ਟਰੈਕਟਰ ਪਰੇਡ : ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਬੈਠੀ ਸੜਕ ‘ਤੇ

ਨਵੀਂ ਦੱਿਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਦਿੱਲੀ ਪੁਲਿਸ ਵੱਲੋਂ ਟਰੈਕਟਰ ਪਰੇਡ ਕਰ ਰਹੇ ਕਿਸਾਨਾਂ ਨੂੰ ਸ਼ਾਤੀ ਬਣਾਈ ਰੱਖਯ ਅਤੇ ਕਾਨੂੰਨ...

ਕੇਂਦਰ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਇੰਟਰਨੈੱਟ ਸੇਵਾ ਕੀਤੀ ਬੰਦ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਵਾਪਰੇ ਘਟਨਾ¬ਕ੍ਰਮ ਨੂੰ ਦੇਖਦੇ ਹੋਏ ਕੇਂਦਰ ਵਲੋਂ ਦਿੱਲੀ...

ਚੰਡੀਗੜ੍ਹ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ)

ਕਾਂਗਰਸੀ ਹੁਣ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ। ਇਹ ਇਲਜ਼ਾਮ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਲਾਏ ਹਨ। ਦਰਅਸਲ ਬੀਤੇ ਦਿਨ ਅੰਮ੍ਰਿਤਸਰ ਪੁਲਿਸ ਵੱਲੋਂ ਪੱਟੀ ਦੇ ਕਾਂਗਰਸੀ ਆਗੂਆਂ ਵੱਲੋਂ ਨਜਾਇਜ਼ ਸ਼ਰਾਬ ਫੜੀ ਗਈ ਸੀ। ‘ਆਪ’ ਆਗੂਆਂ ਨੇ ਕਿਹਾ ਕਿ ਜੋ ਨਸ਼ਾ ਤਸਕਰੀ ਕਰਨ ਵਾਲੇ ਪਹਿਲਾਂ ਅਕਾਲੀ ਦਲ ਦੀ ਸ਼ਰਨ ਲੈ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਕਰ ਰਹੇ ਸੀ। ਅੱਜ ਉਨ੍ਹਾਂ ਦੇ ਰਖਵਾਲੇ ਕੈਪਟਨ ਅਮਰਿੰਦਰ ਸਿੰਘ ਬਣੇ ਹੋਏ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲੁਧਿਆਣਾ ਖੇਤਰ ਨਾਲ ਸਬੰਧਿਤ ਨਸ਼ਾ ਤਸਕਰ ਰਾਣੋ ਦੀਆਂ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਨਾਲ ਨਜ਼ਦੀਕੀਆਂ ਜੱਗ ਜ਼ਾਹਿਰ ਹੋਈਆਂ ਹਨ ਅਤੇ ਉਸ ਕੇਸ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਦੀ ਸਿੱਧੀ ਭੂਮਿਕਾ ਬਾਰੇ ਖ਼ਬਰਾਂ ਵੀ ਮੀਡੀਆ ਵਿੱਚ ਨਸ਼ਰ ਹੋਈਆਂ ਸੀ। ‘ਆਪ’ ਆਗੂਆਂ ਨੇ ਕਿਹਾ ਕਿ ਕਾਂਗਰਸੀ ਆਗੂ ਸੇਖੋਂ ਭਰਾਵਾਂ ਕੋਲੋਂ ਬਾਹਰਲੇ ਸੂਬੇ ਤੋਂ ਨਜਾਇਜ਼ ਲਿਆਂਦੀ ਗਈ ਸ਼ਰਾਬ ਨੇ ਕਾਂਗਰਸੀਆਂ ਦੀ ਅਸਲੀਅਤ ਸਾਹਮਣੇ ਲਿਆਂਦੀ ਹੈ।

ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਮੰਤਰੀ ਅਤੇ ਕਾਂਗਰਸੀ ਵਿਧਾਇਕ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਸ਼ਹਿ ਦੇਣ ‘ਚ ਰੁੱਝੇ ਹੋਏ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ‘ਚ ਲੱਗੇ ਹੋਏ ਹਨ। ਆਗੂਆਂ ਨੇ ਕਿਹਾ ਕਿ ਬੀਤੇ ਸਮੇਂ ਮਾਝਾ ਖੇਤਰ ‘ਚ ਨਕਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ‘ਚ ਕੈਪਟਨ ਦੀ ਸਰਕਾਰ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ।  ਕੈਪਟਨ ਸਰਕਾਰ ਨੂੰ ਲੋਕਾਂ ਦੀਆਂ ਗਈਆਂ ਜਾਨਾਂ ਦੀ ਚਿੰਤਾ ਨਹੀਂ ਹੈ, ਫ਼ਿਕਰ ਸਿਰਫ਼ ਇਹ ਹੈ ਕਿ ਉਹ ਆਪਣੇ ਚਹੇਤਿਆਂ ਦੇ ਕਾਲੇ ਧੰਦੇ ‘ਤੇ ਪਰਦਾ ਪਾਉਣ ‘ਚ ਲੱਗੇ ਹੋਏ ਹਨ।

ਆਗੂਆਂ ਨੇ ਕਿਹਾ ਕਿ ਕਾਂਗਰਸੀ ਵੀ ਅੱਜ ਸੱਤਾ ਦੇ ਨਸ਼ੇ ‘ਚ ਅੰਨ੍ਹੇ ਹੋਏ ਅਕਾਲੀਆਂ ਵਾਂਗ ਅੱਜ ਰੇਤੇ ਦੀ ਕਾਲਬਜ਼ਾਰੀ, ਨਸ਼ਾ ਤਸ਼ਕਰੀ ਅਤੇ ਸ਼ਰਾਬ ਦੀ ਨਜਾਇਜ਼ ਸਪਲਾਈ ਕਰਕੇ ਧੰਨ ਇਕੱਠਾ ਕਰਨ ‘ਚ ਲੱਗੇ ਹੋਏ ਹਨ। ਬਾਹਰਲੇ ਸੂਬਿਆਂ ਤੋਂ ਘਟੀਆ ਸ਼ਰਾਬ ਲਿਆ ਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕੈਪਟਨ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਸਤਾ ਦੇ ਨਸ਼ੇ ‘ਚ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨਾ ਬੰਦ ਕਰਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਆਮ ਆਦਮੀ ਪਾਰਟੀ ਕਾਂਗਰਸ ਆਗੂਆਂ ਵੱਲੋਂ ਕੀਤੇ ਜਾ ਰਹੇ ਨਸ਼ੇ ਤਸਕਰੀ ਦੇ ਖ਼ਿਲਾਫ਼ ਡਟ ਕੇ ਲੜਾਈ ਲੜੇਗੀ।

LEAVE A REPLY

Please enter your comment!
Please enter your name here

Latest News

ਵਿਗੜਦੇ ਹਾਲਾਤਾਂ ਨੂੰ ਦੇਖ ਗ੍ਰਹਿ ਮੰਤਰਾਲੇ ਨੇ ਬੁਲਾਈ ਅਹਿਮ ਬੈਠਕ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਪੁਲਸ ਅਤੇ ਕਿਸਾਨਾਂ ਵਿਚਾਲੇ ਝੜਪ ਬਾਅਦ ਗ੍ਰਹਿ ਮੰਤਰਾਲਾ ਨੇ ਉੱਚ...

ਟਰੈਕਟਰ ਪਰੇਡ : ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਬੈਠੀ ਸੜਕ ‘ਤੇ

ਨਵੀਂ ਦੱਿਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਦਿੱਲੀ ਪੁਲਿਸ ਵੱਲੋਂ ਟਰੈਕਟਰ ਪਰੇਡ ਕਰ ਰਹੇ ਕਿਸਾਨਾਂ ਨੂੰ ਸ਼ਾਤੀ ਬਣਾਈ ਰੱਖਯ ਅਤੇ ਕਾਨੂੰਨ ਨੂੰ ਹੱਥ ਨਾ ਲੈਣ ਦੀ...

ਕੇਂਦਰ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਇੰਟਰਨੈੱਟ ਸੇਵਾ ਕੀਤੀ ਬੰਦ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਵਾਪਰੇ ਘਟਨਾ¬ਕ੍ਰਮ ਨੂੰ ਦੇਖਦੇ ਹੋਏ ਕੇਂਦਰ ਵਲੋਂ ਦਿੱਲੀ ਦੇ ਬਾਰਡਰਾਂ ਸਿੰਘੂ ਬਾਰਡਰ, ਗਾਜ਼ੀਪੁਰ,...

ਟਰੈਕਟਰ ਮਾਰਚ ‘ਤੇ ਭੜਕੀ ਕੰਗਨਾ ਰਣੌਤ ,ਕਿਸਾਨਾਂ ਨੂੰ ਆਖੀ ਵੱਡੀ ਗੱਲ

26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵੱਲੋਂ ਅੱਜ ਦਿੱਲੀ ਵਿੱਚ ਟਰੈਕਟਰ ਰੈਲੀ ਕੱਢੀ ਜਾ ਰਹੀ ਹੈ।ਕਿਸਾਨਾਂ ਨੂੰ ਪੁਲਿਸ ਨੇ ਰੋਕਣ ਲਈ ਉਨ੍ਹਾਂ ਨੇ ਅੱਥਰੂ ਗੈਸ...

ਦੇਸ਼ ‘ਚ 24 ਘੰਟਿਆਂ ਦੌਰਾਨ 13 ਹਜ਼ਾਰ ਤੋਂ ਪਾਰ ਹੋਈ ਕੋਰੋਨਾ ਪੀੜਿਤਾਂ ਦੀ ਗਿਣਤੀ,131 ਲੋਕਾਂ ਦੀ ਹੋਈ ਮੌਤ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਭਾਰਤ ਸਣੇ ਦੁਨੀਆ ਭਰ ਦੇ 190 ਤੋਂ ਵੱਧ ਦੇਸ਼ ਕੋਰੋਨਾਵਾਇਰਸ ਦੀ ਬਿਮਾਰੀ ਨਾਲ ਪ੍ਰਭਾਵਿਤ ਹਨ। ਹੁਣ ਤੱਕ, ਦੁਨੀਆ ਵਿਚ...

More Articles Like This