ਫਿਰੋਜ਼ਪੁਰ (ਸੁਖਚੈਨ ਸਿੰਘ),3 ਅਪ੍ਰੈਲ 2022
ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੇ ਪਿੰਡ ਕੋਹਰ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸਰਕਲ ਇੰਚਾਰਜ਼ ਤਰਸੇਮ ਸਿੰਘ ਵਿਰਕ ਦੀ ਇੱਕ ਵੀਡੀਓ ਸੋਸਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ।
ਜਿਸ ਵਿੱਚ ਉਸ ਵੱਲੋਂ ਆਰੋਪ ਲਗਾਏ ਜਾ ਰਹੇ ਹਨ। ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਨਸ਼ੇ ਤੇ ਕੋਈ ਰੋਕ ਨਹੀਂ ਲੱਗੀ l ਸਗੋਂ ਨਸ਼ਾ ਦੂਣਾ ਵਧ ਚੁੱਕਾ ਹੈ।
ਵੀਡੀਓ ਵਾਇਰਲ ਹੋਣ ਤੇ ਜਦੋਂ ਸਾਡੀ ਟੀਮ ਵੱਲੋਂ ਆਮ ਆਦਮੀ ਪਾਰਟੀ ਦੇ ਸਰਕਲ ਇੰਚਾਰਜ਼ ਤਰਸੇਮ ਸਿੰਘ ਵਿਰਕ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਉਨ੍ਹਾਂ ਲੋਕਾਂ ਦੇ ਘਰ ਘਰ ਜਾ ਇਹ ਵਾਅਦਾ ਕੀਤਾ ਸੀ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਅਤੇ ਉਹ ਵਾਅਦਾ ਕਰਦੇ ਹਨ।
ਕਿ ਪੰਜਾਬ ਵਿਚੋਂ ਨਸ਼ਾ ਖਤਮ ਕਰ ਪੰਜਾਬ ਦੀ ਨੌਜਵਾਨੀ ਬਚਾਉਣਗੇ ਜਿਨ੍ਹਾਂ ਤੇ ਵਿਸ਼ਵਾਸ ਕਰ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਪਰ ਨਸ਼ਾ ਅੱਜ ਵੀ ਧੜੱਲੇ ਨਾਲ ਵਿਕ ਰਿਹਾ ਹੈ।
ਉਨ੍ਹਾਂ ਕਿਹਾ ਇਸ ਸਬੰਧੀ ਉਹ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫੋਜਾਂ ਸਿੰਘ ਸਰਾਰੀ ਨੂੰ ਕਈ ਵਾਰ ਮਿਲਕੇ ਜਾਣੂ ਕਰਵਾ ਚੁੱਕੇ ਹਨ। ਕਿ ਹਲਕੇ ਅੰਦਰ ਨਸ਼ਾ ਸਰੇਆਮ ਵੱਡੇ ਪੱਧਰ ਤੇ ਵਿਕ ਰਿਹਾ ਹੈ।
ਪਰ ਉਨ੍ਹਾਂ ਕੋਈ ਧਿਆਨ ਨਹੀਂ ਦਿੱਤਾ। ਜਿਸ ਦਾ ਸ਼ਿਕਾਰ ਉਸਦਾ ਖੁਦ ਦਾ ਭਰਾ ਵੀ ਨਸ਼ੇ ਦੀ ਲਪੇਟ ਵਿੱਚ ਆ ਚੁੱਕਾ ਹੈ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਨੇ ਨਸ਼ਾ ਖਤਮ ਕਰਨ ਦੀ ਗੱਲ ਕਹੀ ਸੀ ਪਰ ਨਸ਼ਾ ਅੱਜ ਵੀ ਉਸੇ ਤਰ੍ਹਾਂ ਵਿਕ ਰਿਹਾ ਹੈ।
ਜਿਸਨੂੰ ਰੋਕਣ ਲਈ ਨਾ ਤਾਂ ਪੁਲਿਸ ਕੁੱਝ ਕਰ ਰਹੀ ਹੈ। ਅਤੇ ਨਾ ਹੀ ਸਰਕਾਰ ਉਨ੍ਹਾਂ ਪੰਜਾਬ ਦੇ ਨਵੇਂ CM ਭਗਵੰਤ ਮਾਨ ਤੋਂ ਮੰਗ ਕੀਤੀ ਹੈ। ਕਿ ਜੋ ਉਨ੍ਹਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਉਸਨੂੰ ਉਹ ਪੂਰਾ ਕਰਨ ਅਤੇ ਨਸ਼ੇ ਤੇ ਰੋਕ ਲਗਾਉਣ ਨਹੀਂ ਤਾਂ ਉਹ ਦਿਨ ਦੂਰ ਨਹੀਂ ਜਦ ਦੂਸਰੀਆਂ ਪਾਰਟੀਆਂ ਦੀ ਤਰ੍ਹਾਂ ਲੋਕ ਆਮ ਆਦਮੀ ਪਾਰਟੀ ਨੂੰ ਵੀ ਨਕਾਰ ਦੇਣਗੇ।