ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ),10 ਜੂਨ 2022
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਫਿਰ ਕੋਈ ਵੱਡਾ ਐਲਾਨ ਕੀਤਾ ਜਾਵੇਗਾ।ਦੱਸਿਆ ਜਾ ਰਿਹਾ ਹੈ ਕਿ ਸੀਐੱਮ ਮਾਨ ਚੋਣਾ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੇ ਲੋਕਾਂ ਨਾਲ ਇੱਕ ਹੋਰ ਵਾਅਦਾ ਪੂਰਾ ਕਰਨ ਜਾ ਰਹੇ ਨੇ।ਮਾਨ ਸਰਕਾਰ ਅੱਜ ਪੰਜਾਬੀਆਂ ਨੂੰ ਕੋਈ ਵੱਡਾ ਤੋਹਫ਼ਾ ਦੇ ਸਕਦੀ ਹੈ।ਫਿਲਹਾਲ ਇਹ ਐਲਾਨ ਕੀ ਹੋਵੇਗਾ।ਇਹ ਥੌੜ੍ਹੀ ਦੇਰ ਵਿੱਚ ਸਾਹਮਣੇ ਆ ਜਾਵੇਗਾ। ਇਹ ਅੰਦਾਜ਼ਾ ਵੀ ਲਗਾਇਆ ਜਾ ਰਿਹਾ ਹੈ ਕਿ ਮਹਿਲਾਵਾਂ ਦੇ ਖਾਤਿਆਂ ਨੂੰ 1000-1000 ਰੁਪਏ ਪਾਉਣ ਦਾ ਐਲਾਨ ਵੀ ਹੋ ਸਕਦਾ ਹੈ।